ਨਵੀਂ ਦਿੱਲੀ 25 ਜੂਨ ਵਿਸ਼ਵ ਵਾਰਤਾ : ਲੋਕ ਸਭਾ ਚੋਣਾਂ 2024 ਦੇ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਚੁਣੇ ਗਏ ਤਿੰਨ ਐਮਪੀ ਪਾਰਲੀਮੈਂਟ ਪਹੁੰਚ ਗਏ ਹਨ। (Punjab News)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਉਹਨਾਂ ਦੇ ਨਾਲ ਹਨ। ਮੁੱਖ ਮੰਤਰੀ ਭਗਵੰਤ ਮਾਨ, ਮੀਤ ਹੇਅਰ , ਰਾਜਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਦੀ ਪਾਰਲੀਮੈਂਟ ਦੇ ਵਿੱਚ ਇਹ ਤਸਵੀਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ, ਅੱਜ ਪੰਜਾਬ ਦੇ 12 ਐਮਪੀ ਸੋਹੁੰ ਚੁੱਕਣਗੇ। ਖਡੂਰ ਸਾਹਿਬ ਤੋਂ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਦੇ ਪਹੁੰਚਣ ਦੀ ਸੰਭਾਵਨਾ ਨਾਂ ਦੇ ਬਰਾਬਰ ਲੱਗ ਰਹੀ ਹੈ। ਉਹਨਾਂ ਉੱਪਰ ਐਨਐਸਏ ਕਾਨੂੰਨ ਲੱਗਾ ਹੋਇਆ ਹੈ, ਜਿਸ ਦੇ ਤਹਿਤ ਉਹਨਾਂ ਨੂੰ ਅਸਾਮ ਦੀ ਡਿਬਰੂਗੜ ਜੇਲ ਦੇ ਵਿੱਚ ਬੰਦ ਕੀਤਾ ਗਿਆ ਹੈ।
ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ
ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ --- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ...