• Latest
  • Trending
Punjab News: ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

Punjab News: ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

2 years ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

18 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

54 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

1 hour ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

September 27, 2024
in ਖਬਰਾਂ, ਪੰਜਾਬ
Punjab News: ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

Punjab News: ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਅਹੁਦਾ ਸਾਂਭਣ ਤੋਂ ਬਾਅਦ ਪਹਿਲੇ ਦਿਨ ਹੀ ਵਿਆਪਕ ਸੁਧਾਰਾਂ ਦੀ ਸ਼ੁਰੂਆਤ

Punjab News: ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਵੱਲ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਇਹ ਵਚਨਬੱਧਤਾ ਸੂਬੇ ਵਿੱਚ ਖਣਨ ਗਤੀਵਿਧੀਆਂ ਨਾਲ ਸਬੰਧਤ ਏਕੀਕ੍ਰਿਤ ਆਈ.ਟੀ. ਉਪਾਵਾਂ ਅਤੇ ਨਵੀਨਤਮ ਤਕਨੀਕੀ ਪ੍ਰਣਾਲੀਆਂ ਸਬੰਧੀ ‘ਦਿਲਚਸਪੀ ਦਾ ਪ੍ਰਗਟਾਵਾ’ ਵਰਕਸ਼ਾਪ ਦੌਰਾਨ ਪ੍ਰਗਟਾਈ।

ਵਿਭਾਗ ਦੇ ਕੰਮਕਾਜ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਸਾਡਾ ਟੀਚਾ ਸੂਬੇ ਵਿੱਚੋਂ ਕੱਢੇ ਜਾਣ ਵਾਲੇ ਖਣਿਜਾਂ ਦਾ ਮੁਕੰਮਲ ਲੇਖਾ-ਜੋਖਾ ਯਕੀਨੀ ਬਣਾਉਣਾ ਹੈ ਅਤੇ ਕਾਰਜ-ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਂਦਿਆਂ ਵੱਧ ਤੋਂ ਵੱਧ ਮਾਲੀਆ ਜੁਟਾਉਣਾ ਹੈ।

ਇਨ੍ਹਾਂ ਨਵੇਂ ਪ੍ਰਾਜੈਕਟਾਂ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਇੱਕ ਅਜਿਹੀ ਠੋਸ ਰੂਪ-ਰੇਖਾ ਲਾਗੂ ਕਰਾਂਗੇ ਜਿਸ ਨਾਲ ਸਿਰਫ਼ ਕੱਚੇ/ਪ੍ਰੋਸੈਸਡ ਖਣਿਜਾਂ ਦੀ ਸਹੀ ਟ੍ਰੈਕਿੰਗ ਅਤੇ ਰਿਕਾਰਡਿੰਗ ਦੀ ਸਹੂਲਤ ਮਿਲੇਗੀ ਅਤੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦਾ ਮਾਲੀਆ ਜੁਟਾਉਣ ਦੀ ਨੀਤੀ ਅਨੁਸਾਰ ਵਿੱਤੀ ਅਖੰਡਤਾ ਕਾਇਮ ਰੱਖਣ ਅਤੇ ਪੰਜਾਬ ਦੇ ਆਰਥਿਕ ਟੀਚਿਆਂ ਨੂੰ ਪੂਰਾ ਕਰਨ ਲਈ ਬਹੁਤ ਅਹਿਮ ਹੈ।

ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੜਾਅਵਾਰ ਅਤੇ ਯੋਜਨਾਬੱਧ ਢੰਗ ਨਾਲ ਤਕਨੀਕਾਂ ਨੂੰ ਲਾਗੂ ਕਰਕੇ ਸਾਰੀਆਂ ਨੀਤੀਆਂ ਵਿੱਚ ਸੋਧ ਕੀਤੀ ਜਾ ਰਹੀ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਵਿਭਾਗ ਮੌਜੂਦਾ ਪ੍ਰਣਾਲੀ ਵਿੱਚ ਤਕਨੀਕੀ ਸੋਧਾਂ ਕਰਨ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ। ਉਨ੍ਹਾਂ ਕਿਹਾ ਕਿ ਆਧੁਨਿਕੀਕਰਨ ਦੇ ਪਹਿਲੇ ਪੜਾਅ ਤਹਿਤ ਜਨਤਕ-ਨਿੱਜੀ ਭਾਗੀਦਾਰੀ (ਪੀ.ਪੀ.ਪੀ.) ਆਧਾਰ ‘ਤੇ ਭਾਰ-ਤੋਲਕ ਕੰਡੇ ਸਥਾਪਿਤ ਕੀਤੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਸਬੰਧੀ 12 ਬਹੁ-ਰਾਸ਼ਟਰੀ ਕੰਪਨੀਆਂ ਨੇ ਖਣਨ ਅਤੇ ਭੂ-ਵਿਗਿਆਨ ਵਿਭਾਗ ਨਾਲ ਭਾਈਵਾਲੀ ਕਰਨ ‘ਚ ਦਿਲਚਸਪੀ ਦਿਖਾਈ ਹੈ। ਚੰਡੀਗੜ੍ਹ ਵਿਖੇ ਕਰਵਾਈ ‘ਦਿਲਚਸਪੀ ਦਾ ਪ੍ਰਗਟਾਵਾ’ ਵਰਕਸ਼ਾਪ ਦੌਰਾਨ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਉੱਚ ਤਕਨੀਕੀ ਲਾਈਵ ਕਵਰੇਜ ਸਮਰੱਥਾਵਾਂ ਨਾਲ ਲੈਸ ਛੇ ਫਲਾਇੰਗ ਟੀਮਾਂ ਦੇ ਗਠਨ ਦਾ ਵੀ ਐਲਾਨ ਕੀਤਾ ਜਿਸ ਦੀ ਨਿਗਰਾਨੀ ਸਰਕਾਰ ਦੇ ਮੁੱਖ ਦਫ਼ਤਰ ਵੱਲੋਂ ਕੀਤੀ ਜਾਵੇਗੀ।

ਸ੍ਰੀ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਪ੍ਰੋਸੈਸਡ ਸਮੱਗਰੀ ਨੂੰ ਨਿਯਮਤ ਕਰਨ ਲਈ ਵਿਆਪਕ ਕਦਮ ਚੁੱਕਦਿਆਂ ਵਿਭਾਗ ਨੇ ਪੀ.ਪੀ.ਪੀ. ਅਧਾਰ ‘ਤੇ ਲਗਭਗ 101 ਰਣਨੀਤਕ ਥਾਵਾਂ ‘ਤੇ ਕੰਡੇ, ਬੂਮ ਬੈਰੀਅਰ, ਐਡਵਾਂਸਡ ਕੈਮਰਾ ਸਿਸਟਮ (ਏ.ਐਨ.ਪੀ.ਆਰ/ਪੀ.ਟੀ.ਜੈਡ/ਆਈ.ਪੀ/ਵੈਰੀਫੋਕੋਲ), ਪ੍ਰੀਪੇਡ ਸਹੂਲਤਾਂ ਵਾਲੇ ਆਰ.ਐਫ.ਆਈ.ਡੀ ਰੀਡਰ ਅਤੇ ਆਰ.ਐਫ.ਆਈ.ਡੀ ਟੈਗ ਲਗਾਉਣ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਰੱਸ਼ਰ ਯੂਨਿਟਾਂ ਤੋਂ ਪ੍ਰੋਸੈਸਡ ਸਮੱਗਰੀ ਦਾ ਲੇਖਾ-ਜੋਖਾ ਕਰਨ ਸਬੰਧੀ ਮੌਜੂਦਾ ਪ੍ਰਣਾਲੀ ਵਿਚਲੀਆਂ ਕਮੀਆਂ ਨੂੰ ਦੂਰ ਕਰਨਾ ਸ਼ਾਮਲ ਹੈ।

ਇਸ ਅਗਾਂਹਵਧੂ ਪਹੁੰਚ ਤਹਿਤ ਵੱਖ-ਵੱਖ ਆਈ.ਟੀ. ਕੰਪਨੀਆਂ ਅਤੇ ਫਰਮਾਂ ਨੇ ਵਿਭਾਗ ਦੇ ਸੰਚਾਲਨ ਵਿੱਚ ਕੁਸ਼ਲਤਾ ਵਧਾਉਣ ਲਈ ਕਈ ਤਰ੍ਹਾਂ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਉਪਾਵਾਂ ਸਮੇਤ ਨਿਗਰਾਨੀ ਅਤੇ ਪ੍ਰਬੰਧਨ ਗਤੀਵਿਧੀਆਂ ਨਾਲ ਸਬੰਧਤ ਆਪਣੇ ਪ੍ਰਸਤਾਵ ਪੇਸ਼ ਕੀਤੇ ਹਨ।

ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਨ੍ਹਾਂ ਉਪਾਵਾਂ ਨਾਲ ਪੰਜਾਬ ਨੇ ਖਣਨ ਖੇਤਰ ਵਿੱਚ ਸੋਧ ਕਰਨ ਲਈ ਤਕਨਾਲੌਜੀ ਅਤੇ ਪਾਰਦਰਸ਼ਤਾ ਦਾ ਲਾਹਾ ਲੈਣ ਸਬੰਧੀ ਆਪਣੀ ਉਤਸੁਕਤਾ ਪ੍ਰਗਟ ਕੀਤੀ ਹੈ ਜਿਸ ਨਾਲ ਕਾਰਜ-ਪ੍ਰਣਾਲੀ ਵਿੱਚ ਵਧੇਰੇ ਜਵਾਬਦੇਹੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਹੋਵੇਗਾ।

ਸ੍ਰੀ ਗੋਇਲ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ, ਮਾਲੀਆ ਜੁਟਾਉਣ, ਮੌਜੂਦਾ ਨੀਤੀਆਂ ਨੂੰ ਠੋਸ ਢੰਗ ਨਾਲ ਲਾਗੂ ਕਰਨ ਅਤੇ ਵਿਭਾਗ ਵਿੱਚ ਅਤਿ-ਆਧੁਨਿਕ ਤਕਨਾਲੌਜੀਆਂ ਨੂੰ ਤੇਜ਼ੀ ਨਾਲ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਖਣਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਅਤੇ ਚੀਫ਼ ਇੰਜੀਨੀਅਰ ਡਾ. ਹਰਿੰਦਰਪਾਲ ਸਿੰਘ ਬੇਦੀ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Most Popular

Hukamnama Sri Darbar Sahib Today – 31 October 2026 | Ang 676 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 October 2026 | Ang 676 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 31-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 