Punjab News: ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ
- 18 ਨਵੰਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਸੁਪਰੀਮ ਕੋਰਟ ਨੇ 1995 ‘ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।
ਪਟੀਸ਼ਨ ‘ਚ ਉਨ੍ਹਾਂ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਆਪਣੀ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਉਨ੍ਹਾਂ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹਨ।
ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/