Punjab News: ਸੁਪਰੀਮ ਕੋਰਟ ਦਾ ਰੁਖ਼ ਕਰੇਗੀ ਪੰਜਾਬ ਸਰਕਾਰ
ਚੰਡੀਗੜ੍ਹ : 7 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਨਗਰ ਨਿਗਮ ਤੇ 42 ਨਗਰ ਕੌਂਸਲ ਚੋਣਾਂ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਸਰਕਾਰ ਵਾਰਡ ਬੰਦੀ ਬਾਅਦ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਦੇ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਵਾਰਡਬੰਦੀ ਹੋ ਚੁੱਕੀ ਹੈ, ਜਦੋਂ ਕਿ ਕਈ ਥਾਵਾਂ ’ਤੇ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਜਨਵਰੀ ਅਤੇ ਫਰਵਰੀ ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਸੀ। ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/