Punjab News: ਪੰਜਾਬ ਪੁੱਜਣ ‘ਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਨਿੱਘਾ ਸਵਾਗਤ
– ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ‘ਚ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ (Anurag Thakur) ਦਾ ਅੱਜ ਸੰਗਰੂਰ ਰੇਲਵੇ ਸਟੇਸ਼ਨ ਪੁੱਜਣ ’ਤੇ ਪਾਰਟੀ ਆਗੂਆਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ।
ਅਨੁਰਾਗ ਠਾਕੁਰ ਅੱਜ ਬਰਨਾਲਾ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿਲੋਂ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਹ ਮੀਡੀਆ ਨਾਲ ਵੀ ਗੱਲਬਾਤ ਕਰਨਗੇ। ਇਸ ਮੌਕੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਰਹਿਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/