• Latest
  • Trending
Punjab News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

Punjab News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

2 years ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

3 minutes ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

37 minutes ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

1 hour ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

2 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

2 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

3 hours ago
Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

3 hours ago
National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

3 hours ago
Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

3 hours ago
Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

5 hours ago
Hindi News
English News
Sunday, November 8, 2026
No Result
View All Result
25 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ 66 ਕੈਡਿਟ ਵੱਖ-ਵੱਖ ਰੱਖਿਆ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ

January 17, 2025
in ਖਬਰਾਂ, ਪੰਜਾਬ
Punjab News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

Punjab News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ 66 ਕੈਡਿਟ ਵੱਖ-ਵੱਖ ਰੱਖਿਆ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ

ਚੰਡੀਗੜ੍ਹ, 17 ਜਨਵਰੀ (ਵਿਸ਼ਵ ਵਾਰਤਾ):- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਣ ਨਾਲ ਇੱਕ ਨਵਾਂ ਮੀਲ ਪੱਥਰ ਸਥਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਵਿੱਚ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੁਣੇ ਜਾਣ ਵਾਲੇ ਕੈਡਿਟਾਂ ਦੀ ਗਿਣਤੀ 66 ਤੱਕ ਪਹੁੰਚ ਗਈ ਹੈ। ਇਹ ਸਫਲਤਾ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਉਨ੍ਹਾਂ ਦੱਸਿਆ ਕਿ ਅੱਠ ਕੈਡਿਟ ਅਰਮਾਨਪ੍ਰੀਤ ਸਿੰਘ, ਕੇਸ਼ਵ ਸਿੰਗਲਾ, ਸੂਰਯਾਵਰਧਨ ਸਿੰਘ, ਫਤਹਿਵੀਰ ਸਿੰਘ, ਸੂਰਯਾਂਸ਼ ਠਾਕੁਰ, ਭਵਤੇਵੀਰ ਸਿੰਘ, ਰਾਘਵ ਸ਼ਰਮਾ ਅਤੇ ਸਾਹਿਲ ਸ਼ਰਮਾ ਐਨ.ਡੀ.ਏ.-153 ਕੋਰਸ ਲਈ ਐਨ.ਡੀ.ਏ., ਖੜਕਵਾਸਲਾ (ਪੁਣੇ) ਵਿੱਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਅਨੀਕੇਤ ਸ਼ਰਮਾ ਮੱਧ ਪ੍ਰਦੇਸ਼ ਦੇ ਮਹੂ ਵਿਖੇ ਕੈਡਿਟਜ਼ ਟ੍ਰੇਨਿੰਗ ਵਿੰਗ (ਸੀ.ਟੀ.ਡਬਲਿਊ) ਵਿੱਚ ਸ਼ਾਮਲ ਹੋਇਆ, ਜਦਕਿ ਮਾਨਸ ਤਨੇਜਾ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਕੋਰਸ ਲਈ ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਸੀ.ਟੀ.ਡਬਲਿਊ ਵਿੱਚ ਸ਼ਾਮਲ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਵਾਸੂ ਮਹਿਤਾ 217 ਏ.ਐਫ.ਏ. ਕੋਰਸ ਲਈ ਏਅਰ ਫੋਰਸ ਅਕੈਡਮੀ (ਏ.ਐਫ.ਏ.), ਡੁੰਡੀਗਲ ਵਿੱਚ ਸ਼ਾਮਲ ਹੋਇਆ। ਜਸਕਰਨ ਸਿੰਘ (ਐਮ.ਆਰ.ਐਸ.ਏ.ਐਫ.ਪੀ.ਆਈ. ਦਾ ਸੀ.ਟੀ.ਡਬਲਯੂ) ਏ.ਐਫ.ਏ. ਦੇ 217 ਕੋਰਸ ਵਿੱਚ ਸ਼ਾਮਲ ਹੋਇਆ, ਜਦਕਿ ਪ੍ਰਸ਼ਾਂਤ ਕੁਮਾਰ (ਐਮ.ਆਰ.ਐਸ.ਏ.ਐਫ.ਪੀ.ਆਈ. ਦਾ ਸੀ.ਟੀ.ਡਬਲਯੂ) ਰੀਮਾਊਂਟ ਵੈਟਰਨਰੀ ਕੋਰ ਸੈਂਟਰ ਐਂਡ ਕਾਲਜ, ਮੇਰਠ ਵਿੱਚ 92 ਆਰ.ਵੀ.ਵਾਈ.ਓ. (ਰੀਮਾਊਂਟ ਵੈਟਰਨਰੀ ਯੰਗ ਅਫਸਰ) ਕੋਰਸ ਵਿੱਚ ਸ਼ਾਮਲ ਹੋਇਆ।

ਜ਼ਿਕਰਯੋਗ ਹੈ ਕਿ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ.-153 ਕੋਰਸ ਲਈ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਕੇਸ਼ਵ ਸਿੰਗਲਾ ਨੇ ਇਸੇ ਕੋਰਸ ਲਈ ਆਲ ਇੰਡੀਆ ਮੈਰਿਟ ਵਿੱਚ 15ਵਾਂ ਰੈਂਕ ਪ੍ਰਾਪਤ ਕੀਤਾ। ਕੈਬਨਿਟ ਮੰਤਰੀ ਨੇ ਇਨ੍ਹਾਂ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਦੀ ਚੋਣ ‘ਤੇ ਵਧਾਈ ਦਿੱਤੀ ਅਤੇ ਰੱਖਿਆ ਸੇਵਾਵਾਂ ਵਿੱਚ ਉਨ੍ਹਾਂ ਦੀ ਸਿਖਲਾਈ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਦੱਸਿਆ ਕਿ ਸੰਸਥਾ ਦੇ ਪੰਜ ਹੋਰ ਕੈਡਿਟ ਮਾਰਚ 2025 ਵਿੱਚ ਸ਼ੁਰੂ ਹੋਣ ਵਾਲੇ ਕੋਰਸ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ 13ਵੇਂ ਕੋਰਸ ਦੇ ਕੈਡਿਟ ਆਪਣੇ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੇ ਇੰਟਰਵਿਊ ਦੇ ਰਹੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
November 8, 2026
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

by Ranjit Singh
November 8, 2026
0

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Most Popular

ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
2 weeks ago
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨਿਊਜ਼ੀਲੈਂਡ ‘ਚ ਪੰਜ ਮੈਚਾਂ ਦੀ ਟੀ-20 ਲੜੀ ਲਈ ਨਿਊਜ਼ੀਲੈਂਡ ਦੇ ਦੌਰੇ ‘ਤੇ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 