Punjab News: ਪੰਜਾਬ ਸਰਕਾਰ ਅਤੇ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੈਡਮਿੰਟਨ ਟੂਰਨਾਮੈਂਟ ਆਯੋਜਿਤ
ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਐਂਟੀ ਡਰੱਗਜ਼ ਡਰਾਈਵ ਤਹਿਤ ਅੱਜ ਬਰਨਾਲਾ ਦੇ ਇੱਕ ਨਿੱਜੀ ਕਾਲਜ ਵਿੱਚ ਦੋ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮੰਤਵ ਬਾਰੇ ਗੱਲ ਕਰਦਿਆਂ ਐਸ.ਐਸ.ਪੀ ਬਰਨਾਲਾ ਸੰਦੀਪ ਮਲਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦੋ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਜਿਸ ਦੇ ਨਾਲ-ਨਾਲ ਐਂਟੀ. ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕਤਾ ਵੀ ਇੱਕ ਅਹਿਮ ਮੁੱਦਾ ਹੈ ਜਿਸ ਤਹਿਤ ਬੱਚਿਆਂ ਦਾ ਖੇਡਾਂ ਵੱਲ ਝੁਕਾਅ ਪੈਦਾ ਹੁੰਦਾ ਹੈ ਅਤੇ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿੰਦੀ ਹੈ ਤਾਂ ਉਹ ਅੰਤਰਰਾਸ਼ਟਰੀ ਖਿਡਾਰੀ ਬਣਦੇ ਹਨ, ਚੰਗੀਆਂ ਨੌਕਰੀਆਂ ਦੇ ਮੌਕੇ ਪ੍ਰਾਪਤ ਹੁੰਦੇ ਹਨ ਚੰਗੀ ਸਿਹਤ ਦੀ ਗੱਲ ਹੈ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10000 ਨਵੀਆਂ ਨੌਕਰੀਆਂ ਵੀ ਦਿੱਤੀਆਂ ਹਨ, ਇਸ ਤਹਿਤ ਲੋਕਾਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਬੈਡਮਿੰਟਨ ਟੂਰਨਾਮੈਂਟ ਵਿੱਚ ਭਾਗ ਲੈਣ ਆਏ ਬੱਚਿਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਮੰਤਵ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਬੱਚਿਆਂ ਨੂੰ ਜਾਗਰੂਕ ਕਰਨਾ ਅਤੇ ਅੱਗੇ ਲਿਆਉਣਾ ਹੈ। ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।