• Latest
  • Trending
Punjab News : ਖੇਤੀ ਨੀਤੀ ਮੋਰਚਾ ਪੂਰੇ ਉਤਸ਼ਾਹ ਨਾਲ ਚੌਥੇ ਦਿਨ ਵੀ ਜਾਰੀ

Punjab News : ਖੇਤੀ ਨੀਤੀ ਮੋਰਚਾ ਪੂਰੇ ਉਤਸ਼ਾਹ ਨਾਲ ਚੌਥੇ ਦਿਨ ਵੀ ਜਾਰੀ

2 years ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

2 minutes ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

24 minutes ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

50 minutes ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

1 hour ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

2 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

2 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

3 hours ago
Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

3 hours ago
Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

3 hours ago
Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

3 hours ago
Hindi News
English News
Tuesday, October 6, 2026
No Result
View All Result
30 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News : ਖੇਤੀ ਨੀਤੀ ਮੋਰਚਾ ਪੂਰੇ ਉਤਸ਼ਾਹ ਨਾਲ ਚੌਥੇ ਦਿਨ ਵੀ ਜਾਰੀ

September 4, 2024
in ਖਬਰਾਂ, ਖੇਤੀਬਾੜੀ
Punjab News : ਖੇਤੀ ਨੀਤੀ ਮੋਰਚਾ ਪੂਰੇ ਉਤਸ਼ਾਹ ਨਾਲ ਚੌਥੇ ਦਿਨ ਵੀ ਜਾਰੀ

Punjab News : ਖੇਤੀ ਨੀਤੀ ਮੋਰਚਾ ਪੂਰੇ ਉਤਸ਼ਾਹ ਨਾਲ ਚੌਥੇ ਦਿਨ ਵੀ ਜਾਰੀ

ਚੰਡੀਗੜ੍ਹ,4 ਸਤੰਬਰ(ਵਿਸ਼ਵ ਵਾਰਤਾ) Punjab News – Bharatiya Kisan Union (Ekta Ugrahan) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਏ ਖੇਤੀ ਨੀਤੀ ਮੋਰਚੇ ਦੇ ਚੌਥੇ ਦਿਨ ਜਿੱਥੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਾਫਲੇ ਵੱਡੀ ਗਿਣਤੀ ‘ਚ ਪਹੁੰਚੇ ਉਥੇ ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ), ਸਾਬਕਾ ਸੈਨਿਕਾਂ ਅਤੇ ਚੰਨੋ ਫੈਕਟਰੀ ਦੇ ਮਜ਼ਦੂਰ ਮੁਲਾਜ਼ਮਾਂ ਦੇ ਹਿਮਾਇਤੀ ਜੱਥੇ ਮੋਰਚੇ ‘ਚ ਸ਼ਾਮਲ ਹੋਏ। ਦੂਜੇ ਪਾਸੇ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਦੀਆਂ ਲੱਗਭਗ ਇੱਕ ਦਰਜਨ ਜਥੇਬੰਦੀਆਂ ਵੱਲੋਂ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚੇ ਦੇ ਹੱਕ ‘ਚ ਪੰਜਾਬ ਭਰ ਵਿੱਚ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ ਦਫ਼ਤਰਾਂ ਅੱਗੇ ਰੈਲੀਆਂ ਕਰਨ ਉਪਰੰਤ ਸ਼ਹਿਰਾਂ ‘ਚ ਮੁਜ਼ਾਹਰੇ ਕੀਤੇ ਗਏ। ਕੱਲ੍ਹ ਸ਼ਾਮ ਤੋਂ ਚੰਡੀਗੜ੍ਹ ‘ਚ ਬਰਸਾਤ ਦੇ ਬਾਵਜੂਦ ਅੱਜ ਵੀ ਮੋਰਚੇ ‘ਚ ਭਾਰੀ ਉਤਸ਼ਾਹ ਤੇ ਇਕੱਠ ਦੇਖਣ ਨੂੰ ਮਿਲਿਆ। ਖੇਤੀ ਨੀਤੀ ਮੋਰਚੇ ‘ਚ ਜੁੜੇ ਇਕੱਠ ਨੂੰ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਸਿਰੜ੍ਹ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਗੁਰਬਖਸ਼ ਸਿੰਘ, ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ,ਜਮਹੂਰੀ ਅਧਿਕਾਰ ਸਭਾ ਇਕਾਈ ਚੰਡੀਗੜ੍ਹ ਦੇ ਆਗੂ ਮਨਪ੍ਰੀਤ ਜਸ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਆਗੂ ਗੁਰਪ੍ਰੀਤ ਸਿੰਘ, ਚੰਨੋ ਫੈਕਟਰੀ ਦੇ ਆਗੂ ਹਰਿੰਦਰ ਸਿੰਘ,ਨੇ ਸੰਬੋਧਨ ਕਰਦਿਆਂ ਆਪਣੀਆਂ ਜਥੇਬੰਦੀਆਂ ਵੱਲੋਂ ਇਸ ਮੋਰਚੇ ਨੂੰ ਡਟਵੀਂ ਹਮਾਇਤ ਦਾ ਐਲਾਨ ਕੀਤਾ।
ਇਸ ਮੌਕੇ ਬੀਕੇਯੂ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ,ਸੂਬਾਈ ਆਗੂ ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾ, ਜਨਕ ਸਿੰਘ ਭੁਟਾਲ ,ਸ਼ਿੰਗਾਰਾ ਸਿੰਘ ਮਾਨ,ਜਗਤਾਰ ਸਿੰਘ ਕਾਲਾਝਾੜ, ਮਹਿਲਾ ਕਿਸਾਨ ਆਗੂ ਕੁਲਦੀਪ ਕੌਰ ਕੁੱਸਾ, ਹਰਿੰਦਰ ਬਿੰਦੂ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਹਰਮੇਸ਼ ਮਾਲੜੀ, ਗੁਰਪਾਲ ਸਿੰਘ ਨੰਗਲ ਨੇ ਸੰਬੋਧਨ ਕੀਤਾ। ਕਿਸਾਨ ਮਜ਼ਦੂਰ ਬੁਲਾਰਿਆਂ ਨੇ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਬੰਧਤ ਧਿਰਾਂ ਦੀ ਸਲਾਹ ਤੋਂ ਬਾਅਦ ਖੇਤੀ ਨੀਤੀ ਲਾਗੂ ਕਰਨ ਵਾਲੇ ਬਿਆਨ ਨੂੰ ਕਿਸਾਨ ਮਜਦੂਰ ਮੋਰਚੇ ਦੇ ਦਬਾਅ ਦਾ ਸਿੱਟਾ ਕਰਾਰ ਦਿੱਤਾ। ਉਹਨਾਂ ਆਖਿਆ ਕਿ ਖੇਤੀ ਨੀਤੀ ਸਬੰਧੀ ਜਥੇਬੰਦੀਆਂ ਵੱਲੋਂ ਅਤੇ ਖੇਤੀ ਨੀਤੀ ਬਨਾਉਣ ਲਈ ਗਠਿਤ ਕਮੇਟੀ ਵੱਲੋਂ ਪਿਛਲੇ ਵਰ੍ਹੇ ਆਪਣੇ ਲਿਖਤੀ ਸੁਝਾਅ ਸਰਕਾਰ ਨੂੰ ਸੌਂਪਣ ਦੇ ਬਾਵਜੂਦ ਸਬੰਧਤ ਧਿਰਾਂ ਨਾਲ਼ ਚਰਚਾ ਕਰਨ ਰਾਹੀਂ ਮੁੱਖ ਮੰਤਰੀ ਖੇਤੀ ਨੀਤੀ ਲਾਗੂ ਕਰਨ ਤੋਂ ਹੋਰ ਟਾਲਾ ਮਾਰਨਾ ਚਾਹੁੰਦੇ ਹਨ। ਉਹਨਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਖਿਆ ਕਿ ਕਮੇਟੀਆਂ ਮਸਲੇ ਹੱਲ ਕਰਨ ਦੀ ਥਾਂ ਇਹਨਾਂ ਨੂੰ ਠੰਢੇ ਬਸਤੇ ‘ਚ ਪਾਉਣ ਦਾ ਸਾਧਨ ਬਣਦੀਆਂ ਹਨ।

Punjab News : ਖੇਤੀ ਨੀਤੀ ਮੋਰਚਾ ਪੂਰੇ ਉਤਸ਼ਾਹ ਨਾਲ ਚੌਥੇ ਦਿਨ ਵੀ ਜਾਰੀ
ਉਹਨਾਂ ਆਖਿਆ ਕਿ ਹੁਣ ਤੱਕ ਦੀਆਂ ਸਰਕਾਰਾਂ ਵੱਲੋਂ ਘੜੀਆਂ ਗਈਆਂ ਖੇਤੀ ਨੀਤੀਆਂ ਰਾਹੀਂ ਖੇਤੀ `ਚੋਂ ਗਰੀਬ ਕਿਸਾਨਾਂ ਨੂੰ ਬਾਹਰ ਕਰਨ, ਖੇਤ ਮਜ਼ਦੂਰਾਂ ਨੂੰ ਭੁੱਖਮਰੀ ਦੇ ਜਬਾੜਿਆਂ ਚ ਹੋਰ ਧੱਕਣ ਵਰਗੀਆਂ ਵਿਉਂਤਾਂ ਤਿਆਗਣ ਦੀ ਲੋੜ ਹੈ। ਉਹਨਾਂ ਆਖਿਆ ਕਿ ਕਿਸਾਨ ਤੇ ਖੇਤ ਮਜ਼ਦੂਰ ਜਥੇਬੰਦੀ ਵੱਲੋਂ ਪੇਸ਼ ਖੇਤੀ ਨੀਤੀ ਕਿਸਾਨਾਂ ਮਜ਼ਦੂਰਾਂ ਨੂੰ ਗਰੀਬੀ , ਬੇਰੁਜ਼ਗਾਰੀ ਅਤੇ ਖ਼ੁਦਕੁਸ਼ੀਆਂ ਵਰਗੇ ਕੁਲਹਿਣੇ ਚੱਕਰਵਿਊ ਚੋਂ ਕੱਢਣ ਤੋਂ ਇਲਾਵਾ ਵਾਤਾਵਰਨ ਨੂੰ ਬਚਾਉਣ, ਤੇ ਮਹਿੰਗਾਈ ਨੂੰ ਠੱਲ੍ਹ ਪਾਉਣ ਅਤੇ ਖੇਤੀ ਅਧਾਰਿਤ ਰੁਜ਼ਗਾਰ ਮੁਖੀ ਸਨਅਤਾਂ ਲਾਉਣ ਵਰਗੇ ਕਦਮਾਂ ਰਾਹੀਂ ਸਮੁੱਚੇ ਦੇਸ਼ ਦੇ ਵਿਕਾਸ ਦਾ ਰਾਹ ਖੋਲ੍ਹਣ ਵਾਲੀ ਹੈ। ਉਹਨਾਂ ਐਲਾਨ ਕੀਤਾ ਕਿ ਮੰਗਾਂ ਦੇ ਤਸੱਲੀਬਖ਼ਸ਼ ਨਿਪਟਾਰੇ ਤੱਕ ਮੋਰਚਾ ਜਾਰੀ ਰਹੇਗਾ। ਅਖੀਰ ਵਿਚ ਅਮਨ ਪ੍ਰਵਾਜ਼ ਰਸੂਲਪੁਰ ਦੀ ਅਗਵਾਈ ਹੇਠ ਗੋਦੀ ਮੀਡੀਆ ਝੂਠ ਬੋਲਦਾ ਹੈ ਨਾਟਕ ਦੀ ਪੇਸ਼ਕਾਰੀ ਕੀਤੀ।

Tags: Bharatiya Kisan Union (Ekta Ugrahan)Breaking news in PunjabiChandigarhechnical Services Union ( Bhangal)Latest News In PunjabiPunjab Khet Mazdoor Unionpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

by Ranjit Singh
October 6, 2026
0

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 6 ਅਕਤੂਬਰ...

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

by Ranjit Singh
October 6, 2026
0

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ ਨਵੀਂ ਦਿੱਲੀ,...

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

Most Popular

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
2 weeks ago
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 