PUNJAB NEWS : ਅੱਜ ਕਿਸਾਨਾਂ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ) PUNJAB NEWS – ਅੱਜ Chief Minister Bhagwant Mann ਖੇਤੀ ਨੀਤੀ ਸਮੇਤ ਅੱਠ ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੀਟਿੰਗ ਕਰਨਗੇ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। Kisan leader Joginder Singh Ugrahan ਦਾ ਕਹਿਣਾ ਹੈ ਕਿ ਸੰਘਰਸ਼ ਸਬੰਧੀ ਸਾਰੀ ਸਥਿਤੀ ਅੱਜ ਦੀ ਮੀਟਿੰਗ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਪੰਜਾਬ ਦੇ ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (Ekta Ugrahan) ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇੱਕਜੁੱਟ ਹੋਏ ਹਨ। ਕਿਸਾਨ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਗਏ ਸਨ। ਕਰੀਬ ਪੰਦਰਾਂ ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿਚ ਮੋਰਚਾ ਲਾਉਣ ਦੀ ਇਜਾਜ਼ਤ ਦੇ ਦਿੱਤੀ ਸੀ।