• Latest
  • Trending
Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

2 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

33 minutes ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

36 minutes ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

37 minutes ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

46 minutes ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

53 minutes ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

56 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

57 minutes ago
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

59 minutes ago
ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

1 hour ago
ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

2 hours ago
ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

3 hours ago
ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

3 hours ago
Hindi News
English News
Monday, September 14, 2026
No Result
View All Result
27 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

September 5, 2024
in ਖਬਰਾਂ, ਪੰਜਾਬ
Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

• ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
• ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
• ਸ਼ਾਨਦਾਰ ਸੇਵਾਵਾਂ ਲਈ 77 ਅਧਿਆਪਕਾਂ ਦਾ ਕੀਤਾ ਸਨਮਾਨ

ਹੁਸ਼ਿਆਰਪੁਰ, 5 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ।

ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿੱਚ ਸਹਾਈ ਹੋਵੇਗਾ।

ਅਧਿਆਪਕਾਂ ਨਾਲ ਭਾਵੁਕਤਾ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਉਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਦੀਆਂ ਉੱਘੀਆਂ ਵਿੱਦਿਅਕ ਸੰਸਥਾਵਾਂ ਵਿੱਚ ਸਿਖਲਾਈ ਲਈ ਸਕੂਲ ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜ ਰਹੀ ਹੈ ਤਾਂ ਜੋ ਉਹ ਆਪਣੀ ਮੁਹਾਰਤ ਨੂੰ ਹੋਰ ਨਿਖ਼ਾਰਦਿਆਂ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਹੋਰ ਬਿਹਤਰ ਢੰਗ ਨਾਲ ਕੰਮ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ’ਚ ਪ੍ਰਚਲਿਤ ਉੱਨਤ ਅਭਿਆਸਾਂ ਬਾਰੇ ਜਾਣ ਕੇ ਉਨ੍ਹਾਂ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਨਵੀਨ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਸੂਬੇ ਦੇ ਵਿਦਿਅਕ ਅਦਾਰਿਆਂ ’ਚ ਨੌਜਵਾਨਾਂ ਦੇ ਦਾਖਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਸੂਬੇ ਵਿੱਚ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਮੋੜਾ ਪਿਆ ਹੈ। ਇਸ ਸ਼ੁੱਭ ਅਵਸਰ ’ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਉਨ੍ਹਾਂ ਲਈ ਵਿਸ਼ੇਸ਼ ਥਾਂ ਰੱਖਦਾ ਹੈ ਕਿਉਂਕਿ ਉਹ ਅਧਿਆਪਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇ ਕੇ ਆਪਣੀ ਤਕਦੀਰ ਲਿਖਣ ਦੇ ਕਾਬਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਸਦਕਾ ਉਨ੍ਹਾਂ ਨੂੰ ‘ਦੇਸ਼ ਦੇ ਨਿਰਮਾਤਾ’ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਮਿਸ਼ਨਰੀ ਭਾਵਨਾ ਨਾਲ ਵਿਦਿਆਰਥੀਆਂ ਦੀ ਸੇਵਾ ਕਰਦੇ ਰਹਿਣਗੇ।

ਇਸ ਮੌਕੇ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।

Tags: Aam Aadmi PartyBREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMpunjab newstop headlines in PunjabiWEB PORTALWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

by Jaspreet Kaur
September 14, 2026
0

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ 'ਚ ਸ਼ਾਮਲ - ਹਰਿਆਣਾ CM ਨਾਇਬ ਸੈਣੀ ਨੇ ਕਰਵਾਇਆ ਪਾਰਟੀ 'ਚ ਸ਼ਾਮਿਲ ਚੰਡੀਗੜ੍ਹ,...

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

by Ankit
September 14, 2026
0

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ...

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 14, 2026
0

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੈਂਪੀਅਨਜ਼ ਟਰਾਫੀ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

Most Popular

ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ

ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ

by Navjot
2 weeks ago
0

ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ ਪਟਨਾ, 3 ਸਤੰਬਰ (ਵਿਸ਼ਵ ਵਾਰਤਾ) ਬਿਹਾਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 