PUNJAB NEWS : ਪੰਜਾਬ ਸਰਕਾਰ ਨੇ 23 ਪੈਸੇ ਪ੍ਰਤੀ ਕਿਲੋਮੀਟਰ ਬੱਸ ਕਿਰਾਇਆ ਵਧਾਇਆ
ਚੰਡੀਗੜ੍ਹ, 6ਸਤੰਬਰ(ਵਿਸ਼ਵ ਵਾਰਤਾ) PUNJAB NEWS- ਪੰਜਾਬ ਸਰਕਾਰ ਵੱਲੋਂ ਚੁੱਪ ਚਪੀਤੇ 23 ਪੈਸੇ ਪ੍ਰਤੀ ਕਿਲੋਮੀਟਰ ਬੱਸ ਕਿਰਾਇਆ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪੁਰਾਣੇ ਵਾਹਨਾਂ ਦੀ ਰਜਿਸਟਰੇਸ਼ਨ ਨਵਿਆਉਣ ਲਈ ਗਰੀਨ ਟੈਕਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ। ਬਹੁਤੇ ਬੱਸ ਮਾਲਕਾਂ ਦਾ ਕਹਿਣਾ ਹੈ ਕਿ ਕਰਾਇਆ ਵਧਾਉਣ ਨਾਲ ਬੱਸਾਂ ਵਾਲਿਆਂ ਨੂੰ ਕੋਈ ਵੀ ਫਾਇਦਾ ਨਹੀਂ ਹੋਵੇਗਾ ।
ਇਸ ਤੋਂ ਪਹਿਲਾਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੋਵਿਡ ਤੋਂ ਪਹਿਲਾਂ 2020 ਵਿਚ ਸਧਾਰਨ ਬੱਸ ਕਿਰਾਇਆ 6 ਪੈਸੇ ਪ੍ਰਤੀ ਕਿਲੋਮੀਟਰ ਵਧਾਇਆ ਸੀ।