• Latest
  • Trending
Punjab News: ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਕੀਤੇ ਸਨਮਾਨਤ

Punjab News: ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਕੀਤੇ ਸਨਮਾਨਤ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

9 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

10 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

10 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

10 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

12 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

12 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

12 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

12 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

13 hours ago
Hindi News
English News
Monday, November 9, 2026
No Result
View All Result
18 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਕੀਤੇ ਸਨਮਾਨਤ

September 6, 2024
in ਖਬਰਾਂ, ਪੰਜਾਬ
Punjab News: ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਕੀਤੇ ਸਨਮਾਨਤ

Punjab News: ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਕੀਤੇ ਸਨਮਾਨਤ

-ਨੀਲੇ ਅਸਮਾਨ ਲਈ ਸ਼ੁੱਧ ਹਵਾ ਦੇ ਅੰਤਰਾਸ਼ਟਰੀ ਦਿਵਸ ਮੌਕੇ ਜੌੜਾਮਾਜਰਾ ਵੱਲੋਂ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਉਣ ਦਾ ਸੱਦਾ

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਾਤਾਵਰਣ ਸੁਧਾਰ ਲਈ ਅਹਿਮ ਕਦਮ ਚੁੱਕੇ
-‘ਕਿਸਾਨ ਪਰਾਲੀ ਦੀ ਅਹਿਮੀਅਤ ਸਮਝਣ ਤੇ ਇਸ ਨੂੰ ਅੱਗ ਨਾ ਲਗਾਉਣ’

-ਛੋਟੇ ਕਿਸਾਨ ਖ਼ੁਦ ਦੇ ਟ੍ਰੈਕਟਰ ਤੇ ਵੱਡੇ ਖੇਤੀ ਸੰਦ ਨਾ ਖਰੀਦਣ ਸਗੋਂ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ-ਜੌੜਾਮਾਜਰਾ

Punjab News: ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਕੀਤੇ ਸਨਮਾਨਤ

ਪਟਿਆਲਾ, 6 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ‘ਨੀਲੇ ਅਸਮਾਨ ਲਈ ਸ਼ੁੱਧ ਹਵਾ ਦਾ ਅੰਤਰਾਸ਼ਟਰੀ ਦਿਵਸ’ ਮੌਕੇ ਜੌੜਾਮਾਜਰਾ ਨੇ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਉਣ ਦਾ ਸੱਦਾ ਦਿੱਤਾ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਥਾਪਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਜ਼ਿਲ੍ਹੇ ਦੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ 150 ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਮੌਜੂਦ ਸਨ।
ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਅੰਦਰ ਵਾਤਾਵਰਣ ਸੁਧਾਰ ਲਈ ਅਨੇਕਾਂ ਠੋਸ ਕਦਮ ਉਠਾਏ ਹਨ। ਜੌੜਾਮਾਜਰਾ ਨੇ ਸਮਾਣਾ ਵਿਖੇ ਪਰਾਲੀ ਤੋਂ ਪੈਲੇਟਸ ਬਣਾਉਣ ਵਾਲੀ ਲਗਾਈ ਗਈ ਇੰਡਸਟਰੀ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਪੰਜਾਬ ਭਰ ‘ਚ ਪਰਾਲੀ ਨੂੰ ਬਿਨ੍ਹਾਂ ਸਾੜੇ ਖੇਤਾਂ ਵਿੱਚੋ ਇਕੱਠੀ ਕਰਕੇ ਇਸਦੀ ਬਾਲਣ ਵਜੋਂ ਅਤੇ ਹੋਰਨਾਂ ਕੰਮਾਂ ਲਈ ਵਰਤੋਂ ਦੀ ਇੰਡਸਟਰੀ ਵੱਡੇ ਪੱਧਰ ‘ਤੇ ਲਗਾਈ ਜਾ ਰਹੀ ਹੈ।
ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਪਰਾਲੀ ਦੀ ਅਹਿਮੀਅਤ ਸਮਝਣ ਤੇ ਇਸ ਨੂੰ ਅੱਗ ਨਾ ਲਗਾਉਣ। ਉਨ੍ਹਾਂ ਨੇ ਇਸ ਗੱਲ ‘ਤੇ ਤਸੱਲੀ ਦਾ ਵੀ ਇਜ਼ਹਾਰ ਕੀਤਾ ਕਿ ਪਿਛਲੇ ਸਾਲਾਂ ਨਾਲੋਂ ਲੰਘੇ ਸੀਜਨ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਘੱਟ ਅੱਗ ਲਗਾਈ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਸਦਕਾ ਆਉਂਦੇ ਸੀਜਨ ਵਿੱਚ ਪਰਾਲੀ ਬਿਲਕੁਲ ਵੀ ਨਹੀਂ ਸੜੇਗੀ।
ਚੇਤਨ ਸਿੰਘ ਜੌੜਾਮਾਜਰਾ ਨੇ ਘੱਟ ਜਮੀਨ ਵਾਲੇ ਛੋਟੇ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਸਮੇਂ ਦੇ ਹਾਣੀ ਬਣਕੇ ਜਿੱਥੇ ਖ਼ੁਦ ਦੇ ਟ੍ਰੈਕਟਰ ਤੇ ਹੋਰ ਵੱਡੇ ਖੇਤੀ ਸੰਦ ਖਰੀਦਣ ਤੋਂ ਗੁਰੇਜ ਕਰਨ ਉਥੇ ਹੀ ਆਪਣੀਆਂ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਕੇ ਉਥੋਂ ਦੇ ਖੇਤੀ ਸੰਦ ਵਰਤਣ।
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ‘ਚ ਬਹੁਤ ਚੰਗੀਆਂ ਚੱਲ ਰਹੀਆਂ ਸਹਿਕਾਰੀ ਸਭਾਵਾਂ ਦੀਆਂ ਕਈ ਮਿਸਾਲਾਂ ਹਨ, ਜਿਥੇ ਇਨ੍ਹਾਂ ਸਹਿਕਾਰੀ ਸਭਾਵਾਂ ਨੇ ਕਾਫ਼ੀ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ-ਡੇਢ ਜਾਂ ਦੋ ਕਿੱਲੇ ਵਾਲੇ ਕਿਸਾਨ ਕਣਕ-ਝੋਨੇ ਦੇ ਚੱਕਰ ‘ਚੋਂ ਨਿਕਲ ਕੇ ਆਪਣੇ ਗਰੁੱਪ ਬਣਾਉਣ, ਬਾਗਬਾਨੀ ਅਪਨਾਉਣ, ਪੌਲੀ ਹਾਊਸ ਬਣਾਉਣ ਤੇ ਸਰਕਾਰੀ ਸਬਸਿਡੀ ਦਾ ਵੀ ਲਾਭ ਉਠਾਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਸੱਦਾ ਦਿੱਤਾ ਕਿ ਉਹ ਆਪਣੇ ਖੇਤਾਂ ਤੇ ਮੋਟਰਾਂ ਵਿਖੇ ਵੱਧ ਤੋਂ ਵੱਧ ਬੂਟੇ ਲਾਉਣੇ ਯਕੀਨੀ ਬਣਾਉਣ।
ਇਸ ਮੌਕੇ ਇੰਪਰੂਵਮੈਂਟ ਟਰਸਟ ਨਾਭਾ ਦੇ ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਏ.ਐਸ.ਪੀ. ਵੈਭਵ ਚੌਧਰੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ, ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ, ਡੀ.ਡੀ.ਐਫ. ਨਿਧੀ ਮਲਹੋਤਰਾ, ਸੁਰਜੀਤ ਸਿੰਘ ਫੌਜੀ ਅਤੇ ਗਿਣਤੀ ‘ਚ ਕਿਸਾਨ ਅਤੇ ਵਿਦਿਆਰਥੀ ਵੀ ਮੌਜੂਦ ਸਨ।
ਸਮਾਰੋਹ ਦੌਰਾਨ ਖੇਤੀਬਾੜੀ ਇੰਜੀਨੀਅਰ ਪ੍ਰਭਦੀਪ ਸਿੰਘ ਨੇ ਪਰਾਲੀ ਦੀ ਸੰਭਾਲ ਲਈ ਪਟਿਆਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਪੇਸ਼ਕਾਰੀ ਦਿੱਤੀ। ਮੁਕਤੇਸ਼ ਚੌਧਰੀ ਨੇ ਸਾਫ਼ ਹਵਾ ਦੇ ਕੌਮਾਂਤਰੀ ਦਿਵਸ ਦੀ ਜਾਣਕਾਰੀ ਦਿੱਤੀ। ਦੀ ਮਿਲੇਨੀਅਮ ਸਕੂਲ ਦੇ ਵਿਦਿਆਰਥਣ ਜਪਨੂਰ ਕੌਰ ਤੇ ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੀ ਵਿਦਿਆਰਥਣ ਕਿਰਨਜੋਤ ਕੌਰ ਨੇ ਵੀ ਵਾਤਾਵਰਣ ਸਬੰਧੀ ਭਾਸ਼ਣ ਪੇਸ਼ ਕੀਤਾ।

Tags: BREAKING NEWSBreaking news in PunjabiLatest Punjab newsPUNJABpunjab newsPunjab news in Punjabitop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
2 weeks ago
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਕਿਸ਼ੋਰ ਰਾਜਕੁਮਾਰ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਰੋਮਾਂਟਿਕ ਕਾਮੇਡੀ ਫਿਲਮ 'ਕੋਇੰਬਟੂਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 