PUNJAB NEWS : ਰਾਜਪਾਲ ਗੁਲਾਬ ਚੰਦ ਕਟਾਰੀਆ ਕਰਨਗੇ ਸਰਹੱਦੀ ਇਲਾਕਿਆਂ ਦਾ ਦੌਰਾ
ਚੰਡੀਗੜ੍ਹ, 8ਸਤੰਬਰ(ਵਿਸ਼ਵ ਵਾਰਤਾ)PUNJAB NEWS–ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਜਾ ਰਹੇ ਹਨ। ਪੰਜਾਬ ਦਾ ਰਾਜਪਾਲ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਸਰਹੱਦੀ ਦੌਰਾ ਹੋਵੇਗਾ। ਪੰਜਾਬ ਦੇ ਗਵਰਨਰ ਹਾਊਸ ਤੋਂ ਜਾਰੀ ਸੂਚਨਾ ਅਨੁਸਾਰ ਗੁਲਾਬ ਚੰਦ ਕਟਾਰੀਆ 25 ਸਤੰਬਰ ਤੋਂ 29 ਸਤੰਬਰ ਤੱਕ ਸਰਹੱਦੀ ਖੇਤਰ ਦਾ ਦੌਰਾ ਕਰਨਗੇ। ਇਹ ਦੌਰਾ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਪਠਾਨਕੋਟ ਵਿਖੇ ਸਮਾਪਤ ਹੋਵੇਗਾ। ਸਰਹੱਦੀ ਖੇਤਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਦੌਰੇ ਦੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਸਰਹੱਦ ‘ਤੇ ਬਣੀਆਂ ਕਮੇਟੀਆਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਮੀਟਿੰਗ ਦੀ ਤਿਆਰੀ ਕੀਤੀ ਜਾਵੇ।