PUNJAB NEWS : ਪਰਮਿੰਦਰ ਸਿੰਘ ਢੀਂਡਸਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਣਗੇ ਪੇਸ਼, ਦੇਣਗੇ ਸਪੱਸ਼ਟੀਕਰਨ
ਚੰਡੀਗੜ੍ਹ, 9ਸਤੰਬਰ(ਵਿਸ਼ਵ ਵਾਰਤਾ) PUNJAB NEWS – ਅੱਜ ਸਾਬਕਾ ਮੰਤਰੀ Parminder Dhindsa ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਗੇ।
ਗੌਰਤਲਬ ਹੈ ਕਿ ਬਾਗ਼ੀ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਜੀਡੀਅਮ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ਨੇ ਆਪਣਾ ਅਸਤੀਫ਼ਾ ਅਕਾਲੀ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਭੇਜਿਆ ਹੈ। ਉਨ੍ਹਾਂ ਜਥੇਦਾਰ ਵਡਾਲਾ ਨੂੰ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਤੌਰ ਸਾਬਕਾ ਮੰਤਰੀ ਰਹਿੰਦਿਆਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਉਹ ਸੋਮਵਾਰ ਨੂੰ ਆਪਣੇ ਰੁਤਬੇ-ਅਹੁਦੇ ਤਿਆਗ ਕੇ ਇਕ ਨਿਮਾਣੇ ਸਿੱਖ ਵਜੋਂ Sri Akal Takht Sahib ‘ਤੇ ਪੇਸ਼ ਹੋਣਗੇ। ਇਸ ਲਈ ਉਹ ਇਸ ਅਹੁਦੇ ਤੋਂ ਅਸਤੀਫ਼ਾ ਦਿੰਦੇ ਹਨ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੇਅਦਬੀ ਤੇ ਗੋਲੀਕਾਂਡ ਮੌਕੇ ਦੀ ਕੈਬਨਿਟ ਕੋਲੋਂ ਜਵਾਬ ਮੰਗਿਆ ਸੀ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਕਈ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰ ਸੌਂਪਿਆ ਹੈ।