ਨਵੀਂ ਦਿੱਲੀ 22 ਜੂਨ (ਵਿਸ਼ਵ ਵਾਰਤਾ): ਅੱਠ ਮਹੀਨਿਆਂ ਬਾਅਦ, GST ਕੌਂਸਲ ਦੀ 53ਵੀਂ ਮੀਟਿੰਗ ਸ਼ਨੀਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਵੇਗੀ। ( PUNJAB NEWS ) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ( FINANCE MINISTER HARPAL SINGH CHEEMA ) ਇਸ ਮੀਟਿੰਗ ‘ਚ ਸੂਬੇ ਦੀ ਨੁਮਾਇੰਦਗੀ ਕਰਨ ਲਈ ਦਿੱਲੀ ਪਹੁੰਚ ਚੁੱਕੇ ਹਨ। ਇਸ ਮੀਟਿੰਗ ਵਿੱਚ ਪਿਛਲੀਆਂ ਤਿੰਨ-ਚਾਰ ਮੀਟਿੰਗਾਂ ਦੌਰਾਨ ਲਟਕ ਰਹੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਜੀਐਸਟੀ ਦਰਾਂ ਨੂੰ ਤਰਕਸੰਗਤ ਬਣਾਉਣ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਜੀਐਸਟੀ ਪੋਰਟਲ ’ਤੇ ਨਵੇਂ ਰਜਿਸਟ੍ਰੇਸ਼ਨ ਲਈ ਆਧਾਰ ਦੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੂੰ ਲਾਜ਼ਮੀ ਕੀਤਾ ਜਾ ਸਕਦਾ ਹੈ। ਨਾਲ ਹੀ, ਸਿਹਤ ਬੀਮਾ ਪ੍ਰੀਮੀਅਮ ‘ਤੇ 18 ਪ੍ਰਤੀਸ਼ਤ ਜੀਐਸਟੀ ਨੂੰ ਘਟਾ ਕੇ 5 ਪ੍ਰਤੀਸ਼ਤ ਕੀਤਾ ਜਾ ਸਕਦਾ ਹੈ। ਇਹ ਸਿਹਤ ਬੀਮਾ ਕੰਪਨੀਆਂ ਦੀ ਪੁਰਾਣੀ ਮੰਗ ਹੈ। ਜੀਐਸਟੀ ਵਿੱਚ ਕਟੌਤੀ ਸਿਹਤ ਬੀਮਾ ਨੂੰ ਸਸਤਾ ਕਰੇਗੀ ਅਤੇ ਸਰਵ ਵਿਆਪਕ ਸਿਹਤ ਕਵਰੇਜ ਵੱਲ ਇੱਕ ਵੱਡਾ ਕਦਮ ਹੋਵੇਗਾ।
ਬਾਇਓਮੈਟ੍ਰਿਕ ਵੈਰੀਫਿਕੇਸ਼ਨ ਹੋਵੇਗੀ ਲਾਜ਼ਮੀ!
ਮਾਹਿਰਾਂ ਮੁਤਾਬਕ ਆਧਾਰ ਦੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਰਾਹੀਂ ਜੀਐਸਟੀ ਰਜਿਸਟ੍ਰੇਸ਼ਨ ਵਿੱਚ ਧੋਖਾਧੜੀ ਕਰਨਾ ਆਸਾਨ ਨਹੀਂ ਹੋਵੇਗਾ। ਫਿਜ਼ੀਕਲ ਵੈਰੀਫਿਕੇਸ਼ਨ ਕਰਨ ‘ਤੇ ਸੈਂਕੜੇ ਰਜਿਸਟ੍ਰੇਸ਼ਨਾਂ ਜਾਅਲੀ ਪਾਈਆਂ ਗਈਆਂ ਸਨ । ਹਾਲਾਂਕਿ ਮੌਜੂਦਾ ਸਮੇਂ ‘ਚ GST ਰਜਿਸਟ੍ਰੇਸ਼ਨ ਲਈ ਆਧਾਰ ਨੰਬਰ ਦੇਣਾ ਪੈਂਦਾ ਹੈ, ਪਰ ਫਿਲਹਾਲ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਹੀਂ ਕੀਤੀ ਜਾਂਦੀ। ਪਿਛਲੀ ਵਾਰ ਕਈ ਰਾਜਾਂ ਦੀਆਂ ਚੋਣਾਂ ਅਤੇ ਉਸ ਤੋਂ ਬਾਅਦ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਈ ਵਸਤਾਂ ਦੀਆਂ ਜੀਐਸਟੀ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।