• Latest
  • Trending
Punjab News: ਜਲੰਧਰ ਦਿਹਾਤੀ ਪੁਲਿਸ ਵੱਲੋਂ ਅੰਕੁਸ਼ ਭਯਾ ਗੈਂਗ ਦਾ ਪਰਦਾਫਾਸ਼; ਗਿਰੋਹ ਦੇ ਸਰਗਨੇ ਅਕੇ ਪੁਲਿਸ ਕਾਂਸਟੇਬਲ ਸਮੇਤ ਨੌਂ ਵਿਅਕਤੀ ਕਾਬੂ

Punjab News: ਜਲੰਧਰ ਦਿਹਾਤੀ ਪੁਲਿਸ ਵੱਲੋਂ ਅੰਕੁਸ਼ ਭਯਾ ਗੈਂਗ ਦਾ ਪਰਦਾਫਾਸ਼; ਗਿਰੋਹ ਦੇ ਸਰਗਨੇ ਅਕੇ ਪੁਲਿਸ ਕਾਂਸਟੇਬਲ ਸਮੇਤ ਨੌਂ ਵਿਅਕਤੀ ਕਾਬੂ

2 years ago
ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

4 hours ago
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

4 hours ago
ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

5 hours ago
ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

5 hours ago
ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

6 hours ago
ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

6 hours ago
LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

6 hours ago
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

6 hours ago
Hindi News
English News
Tuesday, September 8, 2026
No Result
View All Result
26 °c
Chandigarh
29 ° Tue
30 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਜਲੰਧਰ ਦਿਹਾਤੀ ਪੁਲਿਸ ਵੱਲੋਂ ਅੰਕੁਸ਼ ਭਯਾ ਗੈਂਗ ਦਾ ਪਰਦਾਫਾਸ਼; ਗਿਰੋਹ ਦੇ ਸਰਗਨੇ ਅਕੇ ਪੁਲਿਸ ਕਾਂਸਟੇਬਲ ਸਮੇਤ ਨੌਂ ਵਿਅਕਤੀ ਕਾਬੂ

September 14, 2024
in ਖਬਰਾਂ, ਜਲੰਧਰ, ਪੰਜਾਬ
Punjab News: ਜਲੰਧਰ ਦਿਹਾਤੀ ਪੁਲਿਸ ਵੱਲੋਂ ਅੰਕੁਸ਼ ਭਯਾ ਗੈਂਗ ਦਾ ਪਰਦਾਫਾਸ਼; ਗਿਰੋਹ ਦੇ ਸਰਗਨੇ ਅਕੇ ਪੁਲਿਸ ਕਾਂਸਟੇਬਲ ਸਮੇਤ ਨੌਂ ਵਿਅਕਤੀ ਕਾਬੂ

Punjab News: ਜਲੰਧਰ ਦਿਹਾਤੀ ਪੁਲਿਸ ਵੱਲੋਂ ਅੰਕੁਸ਼ ਭਯਾ ਗੈਂਗ ਦਾ ਪਰਦਾਫਾਸ਼; ਗਿਰੋਹ ਦੇ ਸਰਗਨੇ ਅਕੇ ਪੁਲਿਸ ਕਾਂਸਟੇਬਲ ਸਮੇਤ ਨੌਂ ਵਿਅਕਤੀ ਕਾਬੂ

– ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਕੋਲੋਂ ਚਾਰ ਪਿਸਤੌਲ, ਨਸ਼ੇ ਦੀਆਂ 1000 ਗੋਲੀਆਂ ਅਤੇ ਵੈਨਿਊ ਕਾਰ ਵੀ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਕ ਨੈਟਵਰਕ ਦੇ ਖ਼ਾਤਮੇ ਲਈ ਵਚਨਬੱਧ

– ਮੁਲਜ਼ਮਾਂ ਵੱਲੋਂ ਹੁਸ਼ਿਆਰਪੁਰ ਅਤੇ ਨਕੋਦਰ ‘ਚ ਵਿਰੋਧੀਆਂ ‘ਤੇ ਹਮਲੇ ਅਤੇ ਬੈਂਕ ਡਕੈਤੀ ਦੀ ਸਾਜਿਸ਼ ਨੂੰ ਕੀਤਾ ਨਾਕਾਮ: ਡੀਜੀਪੀ ਗੌਰਵ ਯਾਦਵ

– ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਅਤੇ ਗਿਰੋਹ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਲਈ ਪੁਲਿਸ ਕਾਂਸਟੇਬਲ ਗ੍ਰਿਫਤਾਰ: ਡੀਜੀਪੀ ਪੰਜਾਬ

– ਪੁਲਿਸ ਵੱਲੋਂ ਅੰਕੁਸ਼ ਭਯਾ ਗਿਰੋਹ ਅਤੇ ਵਿਦੇਸ਼ ਅਧਾਰਤ ਗੈਂਗਸਟਰਾਂ ਵਿਚਕਾਰ ਸਬੰਧਾਂ ਦਾ ਖੁਲਾਸਾ: ਐਸਐਸਪੀ ਐਚਪੀਐਸ ਖੱਖ

– ਪੁਲਿਸ ਟੀਮਾਂ ਵੱਲੋਂ ਗਿਰੋਹ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਆ ਅਤੇ ਸੁਰੱਖਿਅਤ ਪਨਾਹਾਂ ਪ੍ਰਦਾਨ ਕਰਨ ਲਈ ਵੈਨਿਊ ਕਾਰ ਦਾ ਮਾਲਕ ਵੀ ਗ੍ਰਿਫਤਾਰ

ਚੰਡੀਗੜ੍ਹ/ਜਲੰਧਰ, 14 ਸਤੰਬਰ (ਵਿਸ਼ਵ ਵਾਰਤਾ) Punjab News:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਕ ਨੈੱਟਵਰਕ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਅੰਕੁਸ਼ ਭਯਾ ਸੰਗਠਿਤ ਅਪਰਾਧਕ ਗਿਰੋਹ ਦੇ 7 ਕਾਰਕੁਨਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗਿਰੋਹ ਦਾ ਸਰਗਨਾ ਅੰਕੁਸ਼ ਸੱਭਰਵਾਲ ਉਰਫ਼ ਭਯਾ ਵੀ ਸ਼ਾਮਲ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇਸ ਗਿਰੋਹ ਦੇ ਅਮਰੀਕਾ ਅਧਾਰਤ ਗੋਲਡੀ ਬਰਾੜ, ਵਿਕਰਮ ਬਰਾੜ ਅਤੇ ਰਵੀ ਬਲਾਚੋਰੀਆ ਸਮੇਤ ਵੱਡੇ ਅਪਰਾਧਕ ਸਿੰਡੀਕੇਟਾਂ ਨਾਲ ਸਬੰਧਾਂ ਦਾ ਪਰਦਾਫਾਸ਼ ਹੋਇਆ ਹੈ।

ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੈਂਬਰਾਂ ਦੀ ਪਛਾਣ ਨਕੋਦਰ ਦੇ ਮੁਹੱਲਾ ਰਿਸ਼ੀ ਨਗਰ ਦੇ ਪੰਕਜ ਸੱਭਰਵਾਲ ਉਰਫ਼ ਪੰਕੂ, ਨਕੋਦਰ ਦੇ ਰਿਸ਼ੀ ਨਗਰ ਦੇ ਵਿਸ਼ਾਲ ਸੱਭਰਵਾਲ ਉਰਫ ਭੜਥੂ; ਨਕੋਦਰ ਦੇ ਮੁਹੱਲਾ ਰੌਂਤਾ ਦੇ ਹਰਮਨਪ੍ਰੀਤ ਸਿੰਘ ਉਰਫ਼ ਹਰਮਨ; ਨਕੋਦਰ ਦੇ ਮੁਹੱਲਾ ਗੌਂਸ ਦੇ ਜਸਕਰਨ ਸਿੰਘ ਪੁਰੇਵਾਲ ਉਰਫ ਕਰਨ ਉਰਫ ਜੱਸਾ; ਸ਼ਾਹਕੋਟ ਦੇ ਪਿੰਡ ਨਵਾਜੀਪੁਰ ਦੇ ਆਰੀਅਨ ਸਿੰਘ ਅਤੇ ਨਕੋਦਰ ਦੇ ਰਿਸ਼ੀ ਨਗਰ ਦੇ ਰੁਪੇਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਇਸ ਕੇਸ ਵਿੱਚ ਨਕੋਦਰ ਦੇ ਰਿਸ਼ੀ ਨਗਰ ਦੇ ਰਹਿਣ ਵਾਲੇ ਕਰਨ ਸਭਰਵਾਲ ਉਰਫ਼ ਕੰਨੂ ਅਤੇ ਨਕੋਦਰ ਦੇ ਮੁਹੱਲਾ ਗੌਂਸ ਦੇ ਰਹਿਣ ਵਾਲੇ ਦਲਬੀਰ ਸਿੰਘ ਉਰਫ਼ ਹਰਮਨ ਉਰਫ਼ ਭੋਲਾ ਉਰਫ਼ ਲੰਗੜਾ ਨੂੰ ਵੀ ਨਾਮਜ਼ਦ ਕੀਤਾ ਹੈ, ਜਦਕਿ ਇੱਕ ਹੋਰ ਮੈਂਬਰ ਜਿਸ ਦੀ ਪਛਾਣ ਹੁਸ਼ਿਆਰਪੁਰ ਦੇ ਦੀਬੂ ਵਜੋਂ ਹੋਈ ਹੈ, ਵੀ ਇਸ ਕੇਸ ਵਿੱਚ ਪੁਲਿਸ ਨੂੰ ਲੋੜੀਂਦਾ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ, ਜਿਨ੍ਹਾਂ ਵਿੱਚ .30 ਬੋਰ ਦੇ ਦੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ ਇੱਕ .315 ਬੋਰ ਦਾ ਦੇਸੀ ਪਿਸਤੌਲ ਸ਼ਾਮਲ ਹੈ, ਸਮੇਤ 7 ਜਿੰਦਾ ਕਾਰਤੂਸ ਅਤੇ ਅਲਪਰਾਜ਼ੋਲਮ ਦੀਆਂ 1000 ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਦੀ ਚਿੱਟੇ ਰੰਗ ਦੀ ਵੈਨਿਊ ਕਾਰ (ਪੀਬੀ-08-ਈਜੈਡ-2018) ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਬੰਧਤ ਘਟਨਾਕ੍ਰਮ ਵਿੱਚ, ਪੁਲਿਸ ਟੀਮਾਂ ਨੇ ਗਿਰੋਹ ਨਾਲ ਮਿਲੀਭੁਗਤ ਕਰਨ ਅਤੇ ਗਿਰੋਹ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਸਦਰ ਨਕੋਦਰ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਪੁਲਿਸ ਕਾਂਸਟੇਬਲ ਆਰੀਅਨ ਸਿੰਘ ਸ਼ਿਪਾਈ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਰੀਅਨ ਲਗਭਗ 1.5 ਮਹੀਨੇ ਤੋਂ ਡਿਊਟੀ ਤੋਂ ਗੈਰਹਾਜ਼ਰ ਚੱਲ ਰਿਹਾ ਸੀ ਅਤੇ ਗੈਂਗਸਟਰਾਂ ਨੂੰ ਪੁਲਿਸ ਕਾਰਵਾਈਆਂ ਦੇ ਗੁਪਤ ਵੇਰਵਿਆਂ ਦੀ ਸੂਹ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਲੌਜਿਸਟਿਕਸ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗਿਰੋਹ ਦਾ ਸਰਗਨਾ ਅੰਕੁਸ਼ ਭਯਾ ਵਿਦੇਸ਼ ਅਧਾਰਤ ਸੰਗਠਿਤ ਅਪਰਾਧੀ ਲਵਪ੍ਰੀਤ ਸਿੰਘ ਉਰਫ਼ ਲਾਡੀ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਰਵੀ ਬਲਾਚੋਰੀਆ ਦੇ ਲਗਾਤਾਰ ਸੰਪਰਕ ਵਿੱਚ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਮੈਂਬਰਾਂ ਦੀ ਗ੍ਰਿਫਤਾਰੀ ਨਾਲ ਜਲੰਧਰ ਦਿਹਾਤੀ ਪੁਲਿਸ ਨੇ ਹੁਸ਼ਿਆਰਪੁਰ, ਮਹਿਤਪੁਰ ਅਤੇ ਨਕੋਦਰ ਵਿੱਚ ਉਕਤ ਮੁਲਜ਼ਮਾਂ ਵੱਲੋਂ ਵਿਰੋਧੀ ਗਿਰੋਹ ‘ਤੇ ਸੰਭਾਵਿਤ ਹਮਲਿਆਂ ਅਤੇ ਬੈਂਕ ਵਿੱਚ ਡਕੈਤੀ ਦੀ ਸਾਜਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉਨ੍ਹਾਂ ਦੇ ਵਿਆਪਕ ਨੈਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਠੋਸ ਸੂਚਨਾ ਦੇ ਅਧਾਰ ‘ਤੇ ਪੁਲਿਸ ਟੀਮਾਂ ਨੇ ਪਿੰਡ ਮਲਹੜੀ, ਜੀ.ਟੀ.ਰੋਡ, ਨਕੋਦਰ ਸ਼ਹਿਰ ਦੇ ਨੇੜੇ ਨਾਕਾ ਲਗਾਇਆ ਅਤੇ ਉਥੇ ਉਨ੍ਹਾਂ ਨੇ ਚਿੱਟੇ ਰੰਗ ਦੀ ਵੈਨਿਊ ਕਾਰ ਨੂੰ ਘੇਰ ਲਿਆ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੂੰ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਅਲਪਰਾਜ਼ੋਲਮ ਦੀਆਂ 1000 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ।

ਉਨ੍ਹਾਂ ਦੱਸਿਆ ਕਿ ਇਹ ਸਮੁੱਚਾ ਆਪਰੇਸ਼ਨ ਡੀਐਸਪੀ ਇਨਵੈਸਟੀਗੇਸ਼ਨ ਲਖਵੀਰ ਸਿੰਘ ਦੀ ਨਿਗਰਾਨੀ ਹੇਠ ਚਲਾਇਆ ਗਿਆ ਅਤੇ ਇੰਚਾਰਜ ਸੀਆਈਏ ਸਟਾਫ਼ ਪੁਸ਼ਪ ਬਾਲੀ ਅਤੇ ਐਸਐਚਓ ਸਿਟੀ ਥਾਣਾ ਸੰਜੀਵ ਕਪੂਰ ਦੀ ਅਗਵਾਈ ਵਾਲੀਆਂ ਦੋ ਪੁਲੀਸ ਟੀਮਾਂ ਨੇ ਐਸ.ਪੀ. ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੀ ਅਗਵਾਈ ਹੇਠ ਇਸ ਇਸ ਸਮੁੱਚੀ ਕਾਰਵਾਈ ਨੂੰ ਅੰਜ਼ਾਮ ਦਿੱਤਾ।

ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਵੈਨਿਊ ਕਾਰ ਦੇ ਮਾਲਕ, ਜਿਸ ਦੀ ਪਛਾਣ ਰੁਪੇਸ਼ ਵਜੋਂ ਕੀਤੀ ਗਈ ਹੈ, ਨੂੰ ਵੀ ਗ੍ਰਿਫਤਾਰ ਕਰ ਲਿਆ ਹੈ, ਜੋ ਉਕਤ ਗਿਰੋਹ ਨੂੰ ਸੁਰੱਖਿਅਤ ਪਨਾਹਾਂ, ਹਥਿਆਰਾਂ ਰੱਖਣ ਲਈ ਜਗ੍ਹਾ ਅਤੇ ਲੌਜਿਸਟਿਕ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਕਈ ਜ਼ਿਲ੍ਹਿਆਂ ਵਿੱਚ ਵਾਪਰੀਆਂ ਗੰਭੀਰ ਅਪਰਾਧਿਕ ਗਤੀਵਿਧੀਆਂ ਤੋ ਇਲਾਵਾ ਨਸ਼ਾ ਤਸਕਰੀ, ਸੰਗਠਿਤ ਅਪਰਾਧ ਅਤੇ ਹੋਰ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਇਨ੍ਹਾਂ ਅਪਰਾਧੀਆਂ ਦੀ ਗ੍ਰਿਫ਼ਤਾਰੀ ਨੂੰ ਅਜਿਹੇ ਹਿੰਸਕ ਗਿਰੋਹਾਂ ਦਾ ਪਰਦਾਫਾਸ਼ ਕਰਨ ਦੀ ਦਿਸ਼ਾ ਵਿੱਚ ਅਹਿਮ ਸਫ਼ਲਤਾ ਕਰਾਰ ਦਿੰਦਿਆਂ ਐਸਐਸਪੀ ਖੱਖ ਨੇ ਕਿਹਾ ਕਿ ਉਹ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ, ਭਾਵੇਂ ਉਨ੍ਹਾਂ ਦੇ ਸੰਪਰਕ ਕਿਸੇ ਨਾਲ ਵੀ ਹੋਣ, ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।

ਇਸ ਸਬੰਧੀ ਥਾਣਾ ਨਕੋਦਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਾਲ ਹੀ ਵਿੱਚ ਹੋਈਆਂ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਤੋਂ ਬਾਅਦ ਇਸ ਕੇਸ ਵਿੱਚ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25.6, 25.7, 25.8 ਅਤੇ 25(1ਬੀ) ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 22(ਸੀ), 29, ਅਤੇ 25 ਨੂੰ ਸ਼ਾਮਲ ਕੀਤਾ ਗਿਆ ਹੈ।

Tags: BREAKING NEWSBreaking news in PunjabiKeywords from NewsLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

by Ankit
September 7, 2026
0

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ...

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

by Ankit
September 7, 2026
0

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ...

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

by Ankit
September 7, 2026
0

ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ 'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

by Ankit
September 7, 2026
0

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ...

Most Popular

LPG ਖਪਤਕਾਰਾਂ ਲਈ ਜ਼ਰੂਰੀ ਖ਼ਬਰ: e-KYC ਪੂਰਾ ਕਰਨ ਦੀ ਆਖਰੀ ਮਿਤੀ ਅੱਜ

LPG ਖਪਤਕਾਰਾਂ ਲਈ ਜ਼ਰੂਰੀ ਖ਼ਬਰ: e-KYC ਪੂਰਾ ਕਰਨ ਦੀ ਆਖਰੀ ਮਿਤੀ ਅੱਜ

by Ranjit Singh
3 weeks ago
0

LPG ਖਪਤਕਾਰਾਂ ਲਈ ਜ਼ਰੂਰੀ ਖ਼ਬਰ: e-KYC ਪੂਰਾ ਕਰਨ ਦੀ ਆਖਰੀ ਮਿਤੀ ਅੱਜ - ਇਹ ਨਿਯਮ ਮੌਜੂਦਾ ਅਤੇ ਨਵੇਂ ਦੋਵਾਂ ਗਾਹਕਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 