PUNJAB NEWS : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ
ਚੰਡੀਗੜ੍ਹ, 16ਸਤੰਬਰ(ਵਿਸ਼ਵ ਵਾਰਤਾ)PUNJAB NEWS- ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਾਬਕਾ ਚੇਅਰਮੈਨ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਐਤਵਾਰ ਨੂੰ 91 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਸਿੱਖ ਧਰਮ ਦੇ ਪੰਥਕ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਵਿਸ਼ੇਸ਼ ਮੁਕਾਮ ਰੱਖਣ ਵਾਲੇ ਰੋਮਾਣਾ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੋਵਾਂ ਦੇ ਕਾਫੀ ਕਰੀਬ ਰਹੇ ਹਨ। ਉਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਰਹਿਣ ਤੋਂ ਇਲਾਵਾ ਪੰਜਾਬ ਸੈਰ ਸਪਾਟਾ ਵਿਕਾਸ ਨਿਗਮ ਦੇ ਚੇਅਰਮੈਨ, ਦੋ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ, ਸਾਬਕਾ ਮੁੱਖ ਮੰਤਰੀ ਬਰਨਾਲਾ ਦੇ ਸਿਆਸੀ ਸਲਾਹਕਾਰ ਤੋਂ ਇਲਾਵਾ ਕਈ ਵਿਭਾਗਾਂ ਦੇ ਚੇਅਰਮੈਨ ਵੀ ਰਹੇ ਹਨ। ਰੋਮਾਣਾ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸੂਬੇ ਦੀਆਂ ਹੱਦਾਂ ਨਿਰਧਾਰਿਤ ਕਰਨ ਲਈ ਗਿਆਨੀ ਕਰਤਾਰ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਕਮੇਟੀ ਦੇ ਵੀ ਅਹਿਮ ਮੈਂਬਰ ਰਹੇ ਹਨ।