Punjab News : ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਕਾਤਲਾਨਾ ਹਮਲਾ, ਨਿਹੰਗਾਂ ਦੇ ਬਾਣੇ ‘ਚ ਆਏ ਨੌਜਵਾਨਾਂ ਨੇ ਕੀਤਾ ਜ਼ਖਮੀ
ਲੁਧਿਆਣਾ, 5ਜੁਲਾਈ (ਵਿਸ਼ਵ ਵਾਰਤਾ)Punjab News: ਲੁਧਿਆਣਾ ‘ਚ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਇਹ ਘਟਨਾ ਸਿਵਲ ਹਸਪਤਾਲ ਦੇ ਬਾਹਰ ਵਾਪਰੀ। ਨਿਹੰਗ ਬਾਣੇ ‘ਚ ਆਏ ਚਾਰ ਦੋਸ਼ੀਆਂ ਨੇ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ੁੱਕਰਵਾਰ ਸਵੇਰੇ ਸੰਦੀਪ ਥਾਪਰ ਗੋਰਾ ਆਪਣੇ ਗੰਨਮੈਨ ਨਾਲ ਸਿਵਲ ਹਸਪਤਾਲ ‘ਚ ਚੱਲ ਰਹੇ ਸੰਵੇਦਨਾ ਟਰੱਸਟ ਦੇ ਮੁਖੀ ਰਵਿੰਦਰ ਅਰੋੜਾ ਦੀ ਬਰਸੀ ਸਮਾਗਮ ‘ਚ ਆਏ ਸਨ। ਜਿਵੇਂ ਹੀ ਉਹ ਮੱਥਾ ਟੇਕ ਕੇ ਬਾਹਰ ਨਿਕਲੇ ਤਾਂ ਨਿਹੰਗਾਂ ਦੇ ਬਾਣੇ ਵਾਲੇ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਖੂਨ ਨਾਲ ਲੱਥਪੱਥ ਹਾਲਤ ‘ਚ ਗੋਰਾ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।