Punjab news: ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
- Captain ਅਮਰਿੰਦਰ ਸਿੰਘ ਦੇ ਸਲਾਹਕਾਰ ਰਹਿ ਚੁਕੇ ਹਨ ਚਾਹਲ
ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਚਾਹਲ ਨੂੰ ਗ੍ਰਿਫਤਾਰੀ ਤੋਂ ਰਾਹਤ ਦੇ ਦਿੱਤੀ ਹੈ। ਭਰਤ ਇੰਦਰ ਸਿੰਘ ਚਾਹਲ ਖਿਲਾਫ ਇਸ ਮਾਮਲੇ ‘ਚ 2 ਅਗਸਤ 2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ 11 ਨਵੰਬਰ 2024 ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਦੰਡਕਾਰੀ ਕਾਰਵਾਈ ਨਹੀਂ ਹੋਣੀ ਚਾਹੀਦੀ। ਚਾਹਲ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ ਗਿਆ ਸੀ। ਚਾਹਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/