Punjab News ਖਨੌਰੀ ਬਾਰਡਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੋਏ ਲਾਈਵ
ਜਾਰੀ ਕੀਤਾ ਇਹ ਸੰਦੇਸ਼
ਚੰਡੀਗੜ੍ਹ : ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ16 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦੇ ਮਰਨ ਵਰਤ ਦਾ 17ਵਾਂ ਦਿਨ ਹੈ। ਉਨ੍ਹਾਂ ਨੇ ਖਨੌਰੀ ਬਾਰਡਰ ਤੋਂ ਲਾਈਵ ਹੋ ਕੇ ਇਕ ਸੰਦੇਸ਼ ਜਾਰੀ ਕੀਤਾ ਹੈ
ਉਹਨਾਂ ਕਿਹਾ ਕਿ ” ਇਹ ਜੋ ਲੜਾਈ ਲੜੀ ਜਾ ਰਹੀ ਇਹ MSP, ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੜੀ ਜਾ ਰਹੀ ਹੈ ਜੋ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਸੋ ਇਸ ਲੜਾਈ ਨੂੰ ਜਿੱਤਣਾ ਬਹੁਤ ਜ਼ਰੂਰੀ ਹੈ। ਸਰਕਾਰ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸਿਸ਼ ਕਰ ਰਹੀ ਹੈ। ਡੱਲੇਵਾਲ ਨੇ ਅਪੀਲ ਕੀਤੀ ਕਿ ਹਰ ਘਰ ਵਿਚੋਂ ਇਕ -ਇਕ ਜੀਅ ਨੂੰ ਮੋਰਚੇ ’ਚ ਜ਼ਰੂਰ ਪਹੁੰਚੇ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/