• Latest
  • Trending
Punjab News: ਸ਼ਾਂਤੀ ਤੇ ਪੰਜਾਬੀ ਏਕਤਾ ਦੀ ਰਾਖੀ ਲਈ ਕੁਰਬਾਨੀ ਦੇਣ ਵਾਸਤੇ ਵੀ ਤਿਆਰ ਹਾਂ – ਸੁਖਬੀਰ ਸਿੰਘ ਬਾਦਲ

Punjab News: ਸ਼ਾਂਤੀ ਤੇ ਪੰਜਾਬੀ ਏਕਤਾ ਦੀ ਰਾਖੀ ਲਈ ਕੁਰਬਾਨੀ ਦੇਣ ਵਾਸਤੇ ਵੀ ਤਿਆਰ ਹਾਂ – ਸੁਖਬੀਰ ਸਿੰਘ ਬਾਦਲ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

5 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

5 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

5 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

5 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

6 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

7 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

7 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

7 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

7 hours ago
Hindi News
English News
Saturday, June 27, 2026
No Result
View All Result
31 °c
Chandigarh
38 ° Sat
38 ° Sun
38 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਸ਼ਾਂਤੀ ਤੇ ਪੰਜਾਬੀ ਏਕਤਾ ਦੀ ਰਾਖੀ ਲਈ ਕੁਰਬਾਨੀ ਦੇਣ ਵਾਸਤੇ ਵੀ ਤਿਆਰ ਹਾਂ – ਸੁਖਬੀਰ ਸਿੰਘ ਬਾਦਲ

ਮਾਘੀ ਮੇਲੇ ਮੌਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਜੁੜਨ ਦੀ ਕੀਤੀ ਅਪੀਲ, ਕਿਹਾ ਕਿ ਸਿਰਫ ਅਕਾਲੀ ਦਲ ਹੀ ’ਕੌਮ’ ਨੂੰ ਮਜ਼ਬੂਤ ਕਰ ਸਕਦੈ

January 14, 2025
in ਖਬਰਾਂ, ਪੰਜਾਬ
Punjab News: ਸ਼ਾਂਤੀ ਤੇ ਪੰਜਾਬੀ ਏਕਤਾ ਦੀ ਰਾਖੀ ਲਈ ਕੁਰਬਾਨੀ ਦੇਣ ਵਾਸਤੇ ਵੀ ਤਿਆਰ ਹਾਂ – ਸੁਖਬੀਰ ਸਿੰਘ ਬਾਦਲ

Punjab News: ਸ਼ਾਂਤੀ ਤੇ ਪੰਜਾਬੀ ਏਕਤਾ ਦੀ ਰਾਖੀ ਲਈ ਕੁਰਬਾਨੀ ਦੇਣ ਵਾਸਤੇ ਵੀ ਤਿਆਰ ਹਾਂ – ਸੁਖਬੀਰ ਸਿੰਘ ਬਾਦਲ

ਮਾਘੀ ਮੇਲੇ ਮੌਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਜੁੜਨ ਦੀ ਕੀਤੀ ਅਪੀਲ, ਕਿਹਾ ਕਿ ਸਿਰਫ ਅਕਾਲੀ ਦਲ ਹੀ ’ਕੌਮ’ ਨੂੰ ਮਜ਼ਬੂਤ ਕਰ ਸਕਦੈ

ਕਿਹਾ ਕਿ ਜੋ ਅੱਜ ਸਿਆਸੀ ਦੁਕਾਨਾਂ ਖੋਲ੍ਹ ਰਹੇ ਹਨ, ਉਹ ਸਿਰਫ ਆਪਣੇ ਮਨੋਰਥਾਂ ਦੀ ਪੂਰਤੀ ਵਾਸਤੇ ਨੌਜਵਾਨਾਂ ਨੂੰ ਭੜਕਾਉਣਾ ਚਾਹੁੰਦੇ ਹਨ

ਇਤਿਹਾਸਕ ਕਾਨਫਰੰਸ ਵਿਚ ਪਾਸ ਕੀਤੇ ਮਤੇ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ ਏ ਕੌਮ ਐਵਾਰਡ ਵਾਪਸ ਲੈਣ ਬਾਰੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਪੁਰਜ਼ੋਰ ਅਪੀਲ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਵਿਸ਼ਵ ਵਾਰਤਾ):-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਜੁੜਨ ਅਤੇ ਉਹਨਾਂ ਨੇ ਪ੍ਰਣ ਲਿਆ ਕਿ ਉਹ ਪੰਥ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਵਾਸਤੇ ਆਪਣੀ ਜਾਨ ਵਾਰਨ ਵਾਸਤੇ ਵੀ ਤਿਆਰ ਬਰ ਤਿਆਰ ਹਨ।

ਇਥੇ ਮਾਘੀ ਮੇਲੇ ’ਤੇ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਤਿਹਾਸ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸੇ ਤਰੀਕੇ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਿਸ਼ਵਾਸ ਕਰਨ ਕਿਵੇਂ 40 ਮੁਕਤਿਆਂ ਨੂੰ ਗੁਰੂ ਸਾਹਿਬ ਨੇ ਇਸ ਇਤਿਹਾਸਕ ਅਸਥਾਨ ’ਤੇ ਮੁੜ ਅਪਣਾਇਆ ਸੀ। ਉਹਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ’ਕੌਮ’ ਨੂੰ ਮੁੜ ਮਜ਼ਬੂਤ ਕਰੀਏ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਜਿਹਾ ਕਰ ਸਕਦਾ ਹੈ। ਉਹਨਾਂ ਕਿਹਾ ਕਿ ਮੈਂ ਪ੍ਰਣ ਕਰਦਾ ਹਾਂ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਾਂਗੂ ਮੈਂ ਲੋਕਾਂ ਦੀ ਭਲਾਈ ਵਾਸਤੇ ਜੋ ਲੋੜੀਂਦਾ ਹੋਇਆ, ਉਹ ਕਰਾਂਗਾ। ਉਹਨਾਂ ਕਿਹਾ ਕਿ ਜੇਕਰ ਮੈਨੂੰ ਪੰਜਾਬ, ਪੰਜਾਬੀਅਤ ਤੇ ਖਾਲਸਾ ਪੰਥ ਵਾਸਤੇ ਆਪਣੀ ਕੁਰਬਾਨੀ ਵੀ ਦੇਣੀ ਪਵੇਗੀ ਤਾਂ ਮੈਂ ਪਿੱਛੇ ਨਹੀਂ ਹਟਾਂਗਾ।

ਇਕ ਭਾਵੁਕ ਭਾਸ਼ਣ ਵਿਚ ਸਰਦਾਰ ਬਾਦਲ ਨੇ ਪੰਥ ਤੇ ਪੰਜਾਬ ਨੂੰ ਫਿਰਕੂ ਵੰਡ ਪਾਊ ਤੇ ਪੰਜਾਬੀ ਨੌਜਵਾਨਾਂ ਦਾ ਖੂਨ ਵਹਾਉਣ ਲਈ ਕਾਹਲੀਆਂ ਤਾਕਤਾਂ ਦੀ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਤੇ ਕਿਹਾ ਕਿ ਉਹ ਸਾਡੇ ਮਹਾਨ ਗੁਰੂ ਸਾਹਿਬਾਨ, ਸੰਤਾਂ ਤੇ ਪੀਰਾਂ ਫਕੀਰਾਂ ਵੱਲੋਂ ਦਰਸਾਏ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਰਾਹ ਤੋਂ ਕਦੇ ਵੀ ਪਿੱਛੇ ਨਹੀਂ ਹਟਣਗੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਪਾਰਟੀ ਵੱਲੋਂ ਪੂਰੀ ਜ਼ਿੰਮੇਵਾਰੀ ਨਿਭਾਈ ਹੈ ਤਾਂ ਜੋ ਸੂਬੇ ਭਰ ਦੇ ਲੋਕ ਸਾਡੇ ਨੌਜਵਾਨਾਂ ਦੇ ਚੰਗੇ ਭਵਿੱਖ ਦੀ ਆਸ, ਸ਼ਾਂਤੀ ਤੇ ਖੁਸ਼ਹਾਲੀ ਵੱਲ ਵੇਖ ਸਕਣ ਤੇ ਅੱਗੇ ਵੱਧ ਸਕਣ। ਉਹਨਾਂ ਕਿਹਾ ਕਿ ਕੁਝ ਅਖੌਤੀ ਪੰਥਕ ਸੰਗਠਨ ਬਦਲਵਾਂ ਏਜੰਡਾ ਪੇਸ਼ ਕਰ ਕੇ ਸੂਬੇ ਖਾਸ ਤੌਰ ’ਤੇ ਇਸਦੇ ਨੌਜਵਾਨਾਂ ਨੂੰ ਫਿਰ ਤੋਂ ਕਾਲੇ ਦੌਰ ਵਿਚ ਧੱਕਣਾ ਚਾਹੁੰਦੇ ਹਨ ਜਿਸ ਦੌਰਾਨ ਸਿੱਖ ਨੌਜਵਾਨਾਂ ਨੂੰ ਮੁਕਾਬਲਿਆਂ ਵਿਚ ਕਤਲ ਕੀਤਾ ਗਿਆ। ਉਹਨਾਂ ਨੇ ਸਪਸ਼ਟ ਕਿਹਾ ਕਿ ਅਜਿਹੇ ਹੀ ਧੜੇ ਦੇ ਇਕ ਆਗੂ ਨੇ ਅੱਜ ਆਪਣੀ ਸਿਆਸੀ ਦੁਕਾਨ ਖੋਲ੍ਹ ਲਈ ਹੈ ਜਦੋਂ ਕਿ ਇਸਨੇ ਪਹਿਲਾਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਸੀ ਜਦੋਂ ਕਿ ਇਸਦੇ ਆਪਣੇ ਪਰਿਵਾਰਕ ਮੈਂਬਰ ਨਸ਼ਿਆਂ ਨਾਲ ਫੜੇ ਗਏ ਹਨ। ਉਹਨਾਂ ਕਿਹਾ ਕਿ ਇਹ ਲੋਕ ਇਲਾਕੇ ਵਿਚ ਕਤਲੇਆਮ ਵਿਚ ਵੀ ਸ਼ਾਮਲ ਪਾਏ ਗਏ ਹਨ। ਉਹਨਾਂ ਕਿਹਾ ਕਿ ਇਹ ਨੌਜਵਾਨਾਂ ਨੂੰ ਭੜਕਾਉਣਾ ਚਾਹੁੰਦੇ ਹਨ ਅਤੇ ਆਪਣੇ ਮਨੋਰਥਾਂ ਵਾਸਤੇ ਉਲਝਣਾ ਪੈਦਾ ਕਰਨੀਆਂ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਭਵਿੱਖ ਦੀਆਂ ਪੀੜੀਆਂ ਸੁਰੱਖਿਅਤ ਰਹਿਣ ਤੇ ਐਵੇਂ ਹੀ ਆਪਣੀਆਂ ਜਾਨਾਂ ਨਾ ਗੁਆਉਣ।

ਦਿਲੋਂ ਗੱਲ ਕਰਦਿਆਂ ਸਰਦਾਰ ਬਾਦਲ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਪਿਤਾ ਨੇ ਕੋਈ ਗਲਤੀ ਕੀਤੀ ਹੈ ਤਾਂ ਉਸਦੀ ਜ਼ਿੰਮੇਵਾਰੀ ਵੀ ਉਹ ਆਪਣੇ ਸਿਰ ਲੈਣ ਨੂੰ ਤਿਆਰ ਹਨ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਗੱਲਬਾਤ ਕਰ ਰਹੇ ਹਨ ਤੇ ਸਰੋਤਿਆਂ ਨਾਲ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਮਿੱਥ ਕੇ ਹਮਲੇ ਕੀਤੇ ਗਏ ਤੇ ਉਹਨਾਂ ਦੇ ਵਿਛੋੜੇ ਤੋਂ ਬਾਅਦ ਉਹਨਾਂ ਖਿਲਾਫ ਹਮਲੇ ਸ਼ੁਰੂ ਹੋ ਗਏ ਜਿਸਦਾ ਇਕਲੌਤਾ ਮਨੋਰਥ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਨੂੰ ਖ਼ਤਮ ਕਰਨਾ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਕੀ ਸਾਬਕਾ ਮੁੱਖ ਮੰਤਰੀ ਜਿਹਨਾਂ ਨੇ 70 ਸਾਲਾਂ ਤੱਕ ਲੋਕਾਂ ਦੀ ਸੇਵਾ ਕੀਤੀ, ਕੀ ਉਹਨਾਂ ਨੇ ਕੋਈ ਗੁਨਾਹ ਕੀਤਾ ? ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਇਕਲੌਤਾ ਗੁਨਾਹ ਇਹ ਹੈ ਕਿ ਉਹ ਸੂਬੇ ਦੇ ਲੋਕਾਂ ਵਾਸਤੇ ਅਤੇ ਐਮਰਜੰਸੀ ਦਾ ਵਿਰੋਧ ਤੇ ਪੰਜਾਬ ਸੂਬੇ ਦੀ ਸਿਰਜਣਾ ਦੀ ਲੜਾਈ ਵਿਚ 18 ਸਾਲਾਂ ਤੱਕ ਜੇਲ੍ਹ ਵਿਚ ਰਹੇ। ਉਹਨਾਂ ਕਿਹਾ ਕਿ ਉਹਨਾਂ ਦੇ ਪਰਿਵਾਰਕ ਮੈਂਬਰ ਸੱਚੇ ਸਿੱਖ ਹਨ। ਉਹਨਾਂ ਕਿਹਾ ਕਿ ਸਾਡੇ ਸਾਰੇ ਘਰਾਂ ਵਿਚ ਗੁਰੂ ਮਹਾਰਾਜ ਦਾ ਪ੍ਰਕਾਸ਼ ਹੈ ਤੇ ਸਾਡੇ ਬੱਚੇ ਘਰ ਵਿਚੋਂ ਬਾਹਰ ਨਿਕਲਣ ਤੋਂ ਪਹਿਲਾਂ ਗੁਰੂ ਮਹਾਰਾਜ ਅੱਗੇ ’ਅਰਦਾਸ’ ਕਰਦੇ ਹਨ।

ਸਰਦਾਰ ਬਾਦਲ ਨੇ ਆਪਣੀ ਵਿਚਾਰਾਂ ਭਰੇ ਭਾਸ਼ਣ ਵਿਚ ਦੱਸਿਆ ਕਿ ਕਿਵੇਂ ਉਹਨਾਂ ਨੇ ਬਾਗੀ ਅਕਾਲੀ ਦਲ ਵੱਲੋਂ ਉਹਨਾਂ ਖਿਲਾਫ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਬਿਨਾਂ ਕਿਸੇ ਕਸੂਰ ਦੇ ਸਾਰੇ ਦੋਸ਼ ਆਪਣੇ ਸਿਰ ਲੈ ਲਏ ਹਾਲਾਂਕਿ ਉਹਨਾਂ ਕੋਲ ਹਰ ਸਵਾਲ ਦੇ ਜਵਾਬ ਮੌਜੂਦ ਸਨ। ਉਹਨਾਂ ਕਿਹਾ ਕਿ ਅਸੀਂ ਸਿਰਫ ਇਹੀ ਸੋਚਦੇ ਸੀ ਕਿ ਪੰਥ ਵਿਰੋਧੀ ਤਾਕਤਾਂ ਵੱਲੋਂ ਅਕਾਲੀ ਦਲ ਖਿਲਾਫ ਵਿੱਢੀ ਪ੍ਰਚਾਰ ਮੁਹਿੰਮ ਨੂੰ ਠੱਪ ਕੀਤਾ ਜਾਵੇ ਪਰ ਇਹ ਤਾਕਤਾਂ ਤਾਂ ਸਾਡੇ ਵੱਲੋਂ ਬਿਨਾਂ ਕੀਤੇ ਗੁਨਾਹ ਕਬੂਲਣ ’ਤੇ ਵੀ ਖੁਸ਼ ਨਹੀਂ ਹਨ। ਉਹਨਾਂ ਕਿਹਾ ਕਿ ਇਹਨਾਂ ਦਾ ਅਗਲਾ ਨਿਸ਼ਾਨਾ ਮੈਨੂੰ ਕਤਲ ਕਰਨਾ ਹੈ ਤੇ ਮੈਂ ਅਕਾਲ ਪੁਰਖ ਦੀ ਰਹਿਮਤ ਨਾਲ ਹੀ ਸੁਰੱਖਿਅਤ ਹਾਂ।

ਇਸ ਵਿਸ਼ਾਲ ਕਾਨਫਰੰਸ ਵਿਚ ਪਾਸ ਕੀਤੇ ਮਤੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ ਏ ਕੌਮ ਖਿਤਾਬ ਵਾਪਸ ਲੈਣ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ। ਸੀਨੀਅਰ ਆਗੂ ਸਰਦਾਰ ਹੀਰਾ ਸਿੰਘ ਗਾਬੜੀਆ ਨੇ ਇਹ ਮਤਾ ਪੇਸ਼ ਕੀਤਾ ਜਿਸਨੂੰ ਲੋਕਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪਾਸ ਕੀਤਾ।

ਇਸ ਤੋਂ ਪਹਿਲਾਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮਤਾ ਪੇਸ਼ ਕੀਤਾ ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਏ ਫੈਸਲਿਆਂ ’ਤੇ ਰਾਜਨੀਤੀ ਕਰਦਿਆਂ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ਕਰਨ ਦੀ ਮੰਗ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਉਹਨਾਂ ਕਿਹਾ ਕਿ ਇਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਖਤ ਦੇ ਕਿਸੇ ਵੀ ਆਦੇਸ਼ ਨੂੰ ਅਦਾਲਤ ਵਿਚ ਪੇਸ਼ ਨਾ ਕਰਨ ਦੀ ਕੀਤੀ ਹਦਾਇਤ ਦੀ ਉਲੰਘਣਾ ਹੈ।

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਵਰਗੀਆਂ ਤਾਕਤਾਂ ਦੇ ਖਿਲਾਫ ਲੜਾਈ ਲੜਨ ਜਿਸਨੇ ਝੂਠੇ ਵਾਅਦਿਆਂ ਨਾਲ ਉਹਨਾਂ ਨੂੰ ਗੁੰਮਰਾਹ ਕੀਤਾ ਤੇ ਆਮ ਆਦਮੀ ਪਾਰਟੀ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਹਮਲਾ ਕੀਤਾ।

ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮੌਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹਰ ਹੁਕਮ ਦੀ ਪਾਲਣਾ ਕੀਤੀ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਇਹ ਦੱਸਿਆ ਹੈ ਕਿ ਉਹ ਤਖਤ ਸਾਹਿਬ ਤੋਂ ਜਾਰੀ ਹਦਾਇਤਾਂ ਦੀ ਇੰਨ ਬਿਨ ਪਾਲਣਾ ਕਰੇਗੀ ਤੇ ਨਾਲ ਹੀ ਪਾਰਟੀ ਨੇ ਅਕਾਲੀ ਦਲ ਦੀ ਮਾਨਤਾ ਖ਼ਤਮ ਕਰਵਾਉਣ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਤੋਂ ਵੀ ਜਥੇਦਾਰ ਸਾਹਿਬ ਨੂੰ ਜਾਣੂ ਕਰਵਾਇਆ। ਇਸ ਮੌਕੇ ਸੀਨੀਅਰ ਪਾਰਟੀ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਕਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਸਨ ਅਤੇ ਉਹਨਾਂ ਨੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਵਿਚ ਵਿਸ਼ਵ ਪੱਧਰੀ ਸੜਕਾਂ ਅਤੇ ਹਵਾਈ ਅੱਡਿਆਂ ਤੇ ਹੋਰ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ ਸੋਚ ਦਾ ਵੀ ਜ਼ਿਕਰ ਕੀਤਾ।

ਕਾਨਫਰੰਸ ਨੂੰ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ, ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ, ਸਰਦਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਰਦਾਰ ਮਨਜਿੰਦਰ ਸਿੰਘ ਬਿੱਟੂ, ਸਰਦਾਰ ਪ੍ਰੀਤਇੰਦਰ ਸਿੰਘ ਸੰਮੇਵਾਲੀ ਤੇ ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਵੀ ਸੰਬੋਧਨ ਕੀਤਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

by Ankit
1 week ago
0

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ — ਡੀਜੀਪੀ ਗੌਰਵ ਯਾਦਵ ਨੇ ਤਪਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 