• Latest
  • Trending
Punjab News: ‘ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ’ – ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

Punjab News: ‘ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ’ – ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

1 year ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

49 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

2 hours ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

2 hours ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

2 hours ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

3 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

3 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

5 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

5 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

6 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ‘ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ’ – ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਬਾਇਓ-ਗੈਸ ਪਲਾਂਟਾਂ ਨੂੰ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਵੀ ਦਿੱਤੇ ਨਿਰਦੇਸ਼

January 27, 2025
in ਖਬਰਾਂ, ਪੰਜਾਬ

ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਨਗਰ ਨਿਗਮ ਉਹਨਾਂ ਦੀਆਂ ਡੇਅਰੀਆਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਨਹੀਂ ਕਰਦਾ, ਉਦੋਂ ਤੱਕ ਗੋਬਰ ਨਿਰਧਾਰਤ ਥਾਵਾਂ ‘ਤੇ ਹੀ ਡੰਪ ਕੀਤਾ ਜਾਵੇ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਬਾਇਓ-ਗੈਸ ਪਲਾਂਟਾਂ ਨੂੰ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਵੀ ਦਿੱਤੇ ਨਿਰਦੇਸ਼

ਚੰਡੀਗੜ੍ਹ/ਲੁਧਿਆਣਾ, 27 ਜਨਵਰੀ (ਵਿਸ਼ਵ ਵਾਰਤਾ):- ‘ਬੁੱਢੇ ਦਰਿਆ’ ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਡੇਅਰੀ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ।

ਤਾਜਪੁਰ ਰੋਡ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਨਗਰ ਨਿਗਮ ਦੇ 225 ਐਮ.ਐਲ.ਡੀ ਜਮਾਲਪੁਰ ਐਸ.ਟੀ.ਪੀ ਵਿਖੇ ਹੋਈ, ਜਦੋਂ ਕਿ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਉਹਨਾਂ ਦੇ ਕੰਪਲੈਕਸ ਵਿੱਚ ਹੀ ਹੋਈ।

ਮੀਟਿੰਗਾਂ ਦੌਰਾਨ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਸੁਖਚੈਨ ਬੱਸੀ ਗੋਗੀ ਅਤੇ ਪੁੱਤਰ ਸਵਰਾਜ ਬੱਸੀ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਪੀ.ਪੀ.ਸੀ.ਬੀ ਲੁਧਿਆਣਾ ਦੇ ਮੁੱਖ ਇੰਜੀਨੀਅਰ ਆਰ.ਕੇ ਰੱਤੜਾ, ਕੌਂਸਲਰ ਇੰਦੂ ਮੁਨੀਸ਼ ਸ਼ਾਹ, ਕਾਰਜਕਾਰੀ ਇੰਜੀਨੀਅਰ ਏਕਜੋਤ ਸਿੰਘ, ਕਾਰਜਕਾਰੀ ਇੰਜੀਨੀਅਰ (ਪੀ.ਡਬਲਯੂ.ਐਸ.ਐਸ.ਬੀ) ਬਲਰਾਜ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ, ਗੱਲਬਾਤ ਕੀਤੀ ਗਈ ਅਤੇ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ ਡੇਅਰੀ ਮਾਲਕਾਂ ਤੋਂ ਫੀਡਬੈਕ ਵੀ ਲਈ ਗਈ। ਉਦੇਸ਼ ‘ਬੁੱਢੇ ਦਰਿਆ’ ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣਾ ਹੈ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਨੇ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਕਰਨ ਲਈ ਪਹਿਲਾਂ ਹੀ ਟੈਂਡਰ ਜਾਰੀ ਕਰ ਦਿੱਤਾ ਹੈ। ਉਸ ਸਮੇਂ ਤੱਕ, ਅਸਥਾਈ ਪ੍ਰਬੰਧ ਕੀਤੇ ਗਏ ਹਨ ਅਤੇ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਡੇਅਰੀ ਕੰਪਲੈਕਸਾਂ ਵਿੱਚ ਨਿਰਧਾਰਤ ਥਾਵਾਂ ‘ਤੇ ਗੋਬਰ ਸੁੱਟਣ।

ਡੇਅਰੀ ਮਾਲਕਾਂ ਨੇ ਇਸ ਉੱਪਰ ਸਹਿਮਤੀ ਜਤਾਈ ਅਤੇ ਭਰੋਸਾ ਦਿੱਤਾ ਕਿ ਉਹ ਗੋਬਰ ਨੂੰ ਸਿਰਫ਼ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣਗੇ, ਜਦੋਂ ਤੱਕ ਨਗਰ ਨਿਗਮ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਨਹੀਂ ਕਰਦਾ। ਡੇਅਰੀ ਮਾਲਕਾਂ ਨੇ ਗੋਬਰ ਚੁੱਕਣ ਦੇ ਪ੍ਰਬੰਧ ਕੀਤੇ ਜਾਣ ‘ਤੇ ਇੱਕ ਨਿਸ਼ਚਿਤ ਰਕਮ/ਫ਼ੀਸ ਦੇਣ ਲਈ ਵੀ ਸਹਿਮਤੀ ਪ੍ਰਗਟਾਈ। ਇਸ ਦੌਰਾਨ, ਕੈਬਨਿਟ ਮੰਤਰੀ ਨੇ ਡੇਅਰੀ ਮਾਲਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਉਹਨਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਤਾਜਪੁਰ ਰੋਡ ‘ਤੇ ਡੇਅਰੀ ਰਹਿੰਦ-ਖੂੰਹਦ(ਵੇਸਟ) ਨੂੰ ਟ੍ਰੀਟ ਕਰਨ ਲਈ ਸਥਾਪਿਤ ਕੀਤੇ ਗਏ ਈ.ਟੀ.ਪੀ. ਦਾ ਵੀ ਨਿਰੀਖਣ ਕੀਤਾ।

ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸਾਂ ਵਿੱਚ ਦੋ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਬਾਇਓ-ਗੈਸ ਪਲਾਂਟ ਪਹਿਲਾਂ ਹੀ ਚੱਲ ਰਿਹਾ ਹੈ, ਪਰ ਇਸਦੀ ਸਮਰੱਥਾ ਘੱਟ ਹੋਣ ਕਾਰਨ, ਕੰਪਲੈਕਸ ਵਿੱਚ ਇੱਕ ਹੋਰ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਬਾਇਓ-ਗੈਸ ਪਲਾਂਟਾਂ ਵਿੱਚ, ਗੋਬਰ ਦੀ ਵਰਤੋਂ ਬਾਇਓ-ਗੈਸ ਪੈਦਾ ਕਰਨ ਲਈ ਕੀਤੀ ਜਾਂਦੀ ਹੈ।

ਰਾਜ ਸਭਾ ਮੈਂਬਰ ਸੀਚੇਵਾਲ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਪ੍ਰੋਜੈਕਟ ਪ੍ਰਤੀ ਚਿੰਤਾ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨੇ ਇਸ ਪ੍ਰੋਜੈਕਟ ਲਈ ਲਗਭਗ ਇੱਕ ਮਹੀਨੇ ਦੇ ਸਮੇਂ ਵਿੱਚ ਪੰਜਵੀਂ ਵਾਰ ਸ਼ਹਿਰ ਦਾ ਦੌਰਾ ਕੀਤਾ ਹੈ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਰਾਜ ਸਭਾ ਮੈਂਬਰ ਸੀਚੇਵਾਲ ਅਤੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਜਾਂ ਪ੍ਰਸ਼ਾਸਨ ਡੇਅਰੀ ਮਾਲਕਾਂ ਦੇ ਵਿਰੁੱਧ ਨਹੀਂ ਹੈ, ਪਰ ਕਿਸੇ ਨੂੰ ਵੀ ਧਾਰਮਿਕ ਮਹੱਤਵ ਰੱਖਣ ਵਾਲੇ ‘ਬੁੱਢੇ ਦਰਿਆ’ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੀਵਰ ਲਾਈਨਾਂ ਵਿੱਚ ਗੋਬਰ ਸੁੱਟਣ ਨਾਲ ਸੀਵਰ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ) ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈ.ਟੀ.ਪੀ) ਦੇ ਕੰਮਕਾਜ ‘ਤੇ ਵੀ ਅਸਰ ਪੈ ਰਿਹਾ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

by Jaspreet Kaur
June 27, 2026
0

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ! - ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ...

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

by Ranjit Singh
June 27, 2026
0

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Most Popular

ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ

ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ

by Jaspreet Kaur
2 weeks ago
0

ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ - ਅੱਠ ਲੋਕਾਂ ਦੀ ਮੌਤ ਮਹਾਰਾਸ਼ਟਰ, 14 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 