PUNJAB NEWS: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ
ਚੰਡੀਗੜ੍ਹ, 11 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।
ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ ਸਮੇਂ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖੀ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਦੀ ਭਾਵਨਾ ਨੂੰ ਉਭਾਰਿਆ ਅਤੇ ਉਹ ਸਮੁੱਚੇ ਸਮਾਜ ਲਈ ਅੱਜ ਵੀ ਗਿਆਨ ਦਾ ਸਰੋਤ ਬਣੇ ਹੋਏ ਹਨ।
ਮੰਤਰੀ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜੋ ਕਿ ਜਾਤ-ਪਾਤ ਰਹਿਤ ਹੋਵੇ ਅਤੇ ਜਿੱਥੇ ਸਭ ਨੂੰ ਬਣਦਾ ਮਾਣ-ਸਨਮਾਨ ਮਿਲੇ। ਅਜਿਹਾ ਸਮਾਜ ਧਰਮ, ਜਾਤੀ ਅਤੇ ਲਿੰਗ ਭੇਦਭਾਵ ਤੋਂ ਉੱਪਰ ਹੈ।
——–