Punjab news: 1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਦੋ ਸਾਬਕਾ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ
- – 4 ਫਰਵਰੀ ਨੂੰ ਸੁਣਾਈ ਜਾਵੇਗੀ ਸਜਾ
ਚੰਡੀਗੜ੍ਹ, 31 ਜਨਵਰੀ: 1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿਚ ਦੋ ਸਾਬਕਾ ਪੁਲਿਸ ਮੁਲਜ਼ਮ ਦੋਸ਼ੀ ਪਾਏ ਗਏ ਹਨ। ਲੰਬੇ ਸਮੇਂ ਤੋਂ ਝੂਠੇ ਪੁਲਿਸ ਮੁਕਾਬਲੇ ਦੇ ਚੱਲ ਰਹੇ ਕੇਸ ‘ਚ ਸੀਬੀਆਈ ਅਦਾਲਤ ਮੋਹਾਲੀ ਵਲੋਂ ਅੱਜ ਸਾਬਕਾ ਇੰਸਪੈਕਟਰ ਗੁਰਭਿੰਦਰ ਸਿੰਘ ਤੇ ਏ ਐੱਸ ਆਈ ਪਰਸ਼ੋਤਮ ਸਿੰਘ ਨੂੰ 1992 ਵਿਚ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਬਲਦੇਵ ਸਿੰਘ ਦੇਬਾ ਵਾਸੀ ਬਾਸਰਕੇ ਤੇ ਲਖ਼ਵਿੰਦਰ ਸਿੰਘ ਸੁਲਤਾਨਵਿੰਡ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦੇ ਕੇਸ ਵਿਚ ਦੋਸ਼ੀ ਪਾਇਆ ਗਿਆ ਹੈ। ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦੋਸ਼ੀਆਂ ਨੂੰ 4 ਫਰਵਰੀ ਨੂੰ ਸਜਾ ਸੁਣਾਈ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/