Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ
ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ ਸਿੰਘ ਵੱਲੋਂ ਇੱਕ ਨੌਜਵਾਨ ਨੂੰ ਨਸ਼ੇ ਵੇਚਣ ਦਾ ਦੋਸ਼ ਲਗਾ ਕੇ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸ੍ਹਾਮਣੇ ਆਇਆ ਹੈ। ਇਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਿਰਲਾ ਹੋ ਰਿਹਾ ਹੈ। ਇਸ ਵੀਡੀਓ ‘ਚ ਇੱਕ ਨਿਹੰਗ ਸਿੰਘ ਨੌਜਵਾਨ ਨੂੰ ਡੰਡਿਆਂ ਨਾਲ ਕੁੱਟ ਰਿਹਾ ਹੈ। ਵੀਡੀਓ ‘ਚ ਨੌਜਵਾਨ ਰੋਂਦਾ ਹੋਇਆ ਛੱਡਣ ਦੀ ਬੇਨਤੀ ਕਰਦਿਆਂ ਕਿਹਾ ਰਿਹਾ ਹੈ ਕਿ, “ਬਾਬਾ ਜੀ, ਰਹਿਮ ਕਰੋ।”
ਨਿਹੰਗਾਂ ਨੇ ਕਿਹਾ ਕਿ ਨੌਜਵਾਨ ਨੇ ਪਹਿਲਾਂ ਇੱਕ ਨੌਜਵਾਨ ਨੂੰ ਨਸ਼ੇ ਵੇਚ ਕੇ ਨਸ਼ਿਆਂ ਦਾ ਆਦੀ ਬਣਾਇਆ। ਹੁਣ, ਜਦੋਂ ਉਸਦੇ ਦੂਜੇ ਭਰਾ ਨੂੰ ਵੀ ਨਸ਼ੇ ਦਾ ਆਦੀ ਬਣਾ ਰਿਹਾ ਹੈ, ਤਾਂ ਉਨ੍ਹਾਂ ਦੇ ਪਿਤਾ ਨੇ ਇਸ ਮਾਮਲੇ ਬਾਰੇ ਉਸ ਨਾਲ ਸੰਪਰਕ ਕੀਤਾ। ਫਿਰ ਉਸਨੇ ਉਸਨੂੰ ਨਸ਼ੇ ਵੇਚਦੇ ਫੜਿਆ ਅਤੇ ਉਸਦੀ ਕੁੱਟਮਾਰ ਕੀਤੀ।
ਵਾਇਰਲ ਵੀਡੀਓ ਬਾਰੇ ਲਹਿਰਾਗਾਗਾ ਪੁਲਿਸ ਸਟੇਸ਼ਨ ਦੇ ਐਸਐਚਓ ਜਸਕਰਨ ਸਿੰਘ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਪੁਲਿਸ ਵੀਡੀਓ ਅਤੇ ਇਸ ਵਿੱਚ ਕੀਤੇ ਗਏ ਦਾਅਵਿਆਂ ਦੀ ਜਾਂਚ ਕਰੇਗੀ। ਉਸ ਤੋਂ ਬਾਅਦ ਢੁਕਵੀਂ ਕਾਰਵਾਈ ਕੀਤੀ ਜਾਵੇਗੀ।























