Punjab : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਚੰਡੀਗੜ੍ਹ, 1ਦਸੰਬਰ(ਵਿਸ਼ਵ ਵਾਰਤਾ) Punjab : ਸੂਬੇ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ (1ਦਸੰਬਰ) ਤੋਂ ਸ਼ੁਰੂ ਹੋ ਰਹੀ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 4 ਦਸੰਬਰ ਤੱਕ ਜਾਰੀ ਰਹੇਗੀ । ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਲਏ ਜਾਣਗੇ।
ਦੱਸ ਦਈਏ ਕਿ 5 ਦਸੰਬਰ 2025 (ਸ਼ੁੱਕਰਵਾਰ) ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 (ਸ਼ਨੀਵਾਰ) ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਦਸੰਬਰ 2025 (ਐਤਵਾਰ) ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਿੰਗ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























