• Latest
  • Trending
Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

1 hour ago
National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

12 minutes ago
National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

50 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

1 hour ago
Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

1 hour ago
Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

2 hours ago
Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

12 hours ago
ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

12 hours ago
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

13 hours ago
Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

14 hours ago
Hindi News
English News
Tuesday, July 28, 2026
No Result
View All Result
29 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

July 28, 2026
in ਖਬਰਾਂ, ਪੰਜਾਬ

– ਸਿੱਖ ਕੌਮ ਨੂੰ ਧਰਮ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ – ਜਥੇਦਾਰ ਗੜਗੱਜ
– ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸੰਗਤਾਂ ਨੂੰ ਸਿੱਖ ਵਿਰਾਸਤ ਨਾਲ ਜੋੜਨਾ ਅਤੇ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣਾ – ਐਡਵੋਕੇਟ ਧਾਮੀ
– ਚੌਥੇ ਦਿਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਅੰਮ੍ਰਿਤਸਰ, 28 ਜੁਲਾਈ (ਵਿਸ਼ਵ ਵਾਰਤਾ): ਮੌਜੂਦਾ ਸਮੇਂ ਸਿੱਖ ਕੌਮ ਨੂੰ ਧਰਮ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਬੇਹੱਦ ਲੋੜ ਹੈ, ਕਿਉਂਕਿ ਕੁਝ ਸ਼ਕਤੀਆਂ ਸਿੱਖ ਸੰਸਥਾਵਾਂ, ਗੁਰੂ ਘਰ ਦੀਆਂ ਪਰੰਪਰਾਵਾਂ, ਗੁਰੂ ਕੀਆਂ ਗੋਲਕਾਂ ਅਤੇ ਪੰਥਕ ਮਰਿਆਦਾ ਨੂੰ ਨਿਸ਼ਾਨਾ ਬਣਾ ਕੇ ਸਿੱਖ ਕੌਮ ਦੀ ਏਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਕੀਆਂ ਗੋਲਕਾਂ ਸੰਗਤ ਦੀ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਤੀਕ ਹਨ। ਜੋ ਲੋਕ ਗੁਰੂ ਕੀਆਂ ਗੋਲਕਾਂ, ਗੁਰਦੁਆਰਾ ਪ੍ਰਬੰਧ, ਸਿੱਖ ਰਵਾਇਤਾਂ ਜਾਂ ਪੰਥਕ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਇਹ ਗੁਰੂ ਦਾ ਉਹ ਦਰ ਹੈ ਜਿਥੇ ਊਚ ਨੀਚ ਜਾਤ ਪਾਤ ਦਾ ਵਿਤਕਰਾ ਨਹੀਂ ਹੁੰਦਾ। ਇਥੇ ਅਕਬਰ ਵਰਗੇ ਬਾਦਸ਼ਾਹ ਨੇ ਵੀ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸਿਧਾਂਤਾਂ, ਗੁਰਬਾਣੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਜੁੜੇ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੇ ਭਰਮ, ਪ੍ਰਚਾਰ ਜਾਂ ਕੌਮ ਵਿਰੋਧੀ ਏਜੰਡੇ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਤਾਕਤ ਉਸ ਦੀ ਏਕਤਾ, ਗੁਰਮਤਿ ਸਿਧਾਂਤਾਂ ਅਤੇ ਗੁਰੂ ਘਰ ਪ੍ਰਤੀ ਅਟੁੱਟ ਸਮਰਪਣ ਵਿਚ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਆਪਸੀ ਏਕਤਾ, ਸੰਜਮ ਅਤੇ ਚੜ੍ਹਦੀ ਕਲਾ ਨਾਲ ਧਰਮ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਦੀ ਪ੍ਰੇਰਨਾ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਾਡੀ ਵਿਰਾਸਤ ਦੀ ਇਕ ਵਿਲੱਖਣਤਾ ਹੈ ਕਿ ਜੇਕਰ ਕੌਮੀ ਤੌਰ ’ਤੇ ਕੋਈ ਭੁੱਲ ਹੋਵੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਖ ਨੂੰ ਤਲਬ ਕਰਕੇ ਧਾਰਮਿਕ ਸਜ਼ਾ ਲਗਾਈ ਜਾਂਦੀ ਹੈ। ਇਤਿਹਾਸ ਗਵਾਹ ਹੈ ਕਿ ਵੱਡੇ-ਵੱਡੇ ਹੁਕਮਰਾਨ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅੱਗੇ ਝੁਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹਨ, ਜੋ ਵੀ ਨਿਰਮਤਾ ਨਾਲ ਸਨਮੁੱਖ ਹੋ ਕੇ ਆਪਣੀ ਭੁੱਲ ਸਵਿਕਾਰ ਕਰਦਾ ਹੈ ਤਾਂ ਉਹ ਗੁਰੂ ਘਰੋਂ ਬਖ਼ਸ਼ਿਆ ਜਾਂਦਾ ਹੈ। ਪਰੰਤੂ ਜੋ ਹੰਕਾਰ ਵਿਚ ਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰੰਪਰਾਵਾਂ ਨੂੰ ਚੁਣੌਤੀ ਦਿੰਦੇ ਹਨ, ਉਨ੍ਹਾਂ ਨੂੰ ਕੌਮ ਨੇ ਕਦੇ ਵੀ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਰੰਭੇ ਗਏ ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸੰਗਤਾਂ ਨੂੰ ਸਿੱਖ ਵਿਰਾਸਤ ਨਾਲ ਜੋੜਨਾ ਅਤੇ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣਾ ਹੈ।

ਮੀਰੀ ਪੀਰੀ ਖਾਲਸਾ ਮਾਰਚ ਦੀ ਚੌਥੇ ਦਿਨ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਮਾਗਮ ਹੋਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਲਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਪਲਵਿੰਦਰਪਾਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਇਸ ਖਾਲਸਾ ਮਾਰਚ ਵਿੱਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਮੀਰੀ ਪੀਰੀ ਖਾਲਸਾ ਮਾਰਚ ਦਾ ਫਤਿਆਬਾਦ, ਗੁਰਦੁਆਰਾ ਛਾਪੜੀ ਸਾਹਿਬ, ਚੱਕ ਮਾਹਿਰ, ਜਾਮਾਰਾਏ, ਗੁਰਦੁਆਰਾ ਡੇਹਰਾ ਸਾਹਿਬ, ਬ੍ਰਹਮਪੁਰਾ, ਖਾਰਾ ਪੁੱਲ, ਹਰੀਕੇ, ਮੱਖੂ, ਪੀਰ ਮੁਹੰਮਦ, ਸ਼ਾਹ ਬੁੱਕਰ, ਫ਼ਤਹਿਗੜ੍ਹ ਪੰਜਤੂਰ, ਸੈਦੋ ਸ਼ਾਹ ਵਾਲਾ, ਖੰਬੇ, ਤੋਤਾ ਸਿੰਘ ਵਾਲਾ, ਕੰਨੀਆਂ ਖਾਸ, ਢੋਲੇਵਾਲਾ, ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਡੇਰਾ ਕਾਰ ਸੇਵਾ ਧਰਮਕੋਟ (ਮੋਗਾ) ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

by Ranjit Singh
July 28, 2026
0

National: ਪ੍ਰਦਰਸ਼ਨਾਂ ਦੌਰਾਨ 'ਪੈਲੇਟ ਗਨ' 'ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਨਵੀਂ ਦਿੱਲੀ, 28 ਜੁਲਾਈ (ਵਿਸ਼ਵ...

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

by Ranjit Singh
July 28, 2026
0

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ 'ਤੇ ਅੱਜ ਹੋਵੇਗੀ ਸੁਣਵਾਈ - ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਉਮੀਦਵਾਰਾਂ ਨੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
July 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

by Ranjit Singh
July 28, 2026
0

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ - ਕੇਜਰੀਵਾਲ - ਕਾਂਸਟੀਟਿਊਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

by Ranjit Singh
July 28, 2026
0

National: ਪ੍ਰਦਰਸ਼ਨਾਂ ਦੌਰਾਨ 'ਪੈਲੇਟ ਗਨ' 'ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਨਵੀਂ ਦਿੱਲੀ, 28 ਜੁਲਾਈ (ਵਿਸ਼ਵ...

Most Popular

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

by Jaspreet Kaur
4 days ago
0

ਬਰਨਾਲਾ ਘਟਨਾ 'ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 