Punjab : ਹਾਈ ਕੋਰਟ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਨੋਟਿਸ ਜਾਰੀ, ਪੜ੍ਹੋ ਕੀ ਹੈ ਮਾਮਲਾ
ਚੰਡੀਗੜ੍ਹ, 11 ਅਕਤੂਬਰ 2025 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੇਂਦਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਸੰਬੰਧੀ ਦਾਇਰ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਯੂਨੀਵਰਸਿਟੀ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਅਗਲੀ ਸੁਣਵਾਈ 4 ਨਵੰਬਰ ਨੂੰ ਤੈਅ ਕੀਤੀ ਅਤੇ ਕਿਹਾ ਕਿ ਕਿਸੇ ਵੀ ਧਿਰ ਵੱਲੋਂ ਮੁਲਤਵੀ ਕਰਨ ਦੀ ਮੰਗ ਸਵੀਕਾਰ ਨਹੀਂ ਕੀਤੀ ਜਾਵੇਗੀ।
ਦੱਸ ਦਈਏ ਕਿ ਇਹ ਪਟੀਸ਼ਨ ਗੁਰੂ ਨਾਨਕ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਮਾਨਤਾ ਪ੍ਰਾਪਤ ਕਾਲਜਾਂ ਨੂੰ ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਹੁਕਮ ਦਿੱਤੇ ਜਾਣ ਅਤੇ ਇਹ ਵੀ ਯਕੀਨੀ ਬਣਾਏ ਕਿ ਉਹ ਇਸ ਹੁਕਮ ਦੀ ਪੂਰੀ ਤਰ੍ਹਾਂ ਪਾਲਣਾ ਕਰਦੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਜਿਨ੍ਹਾਂ ਕਾਲਜਾਂ ਨੇ ਸੀਸੀਟੀਵੀ ਕੈਮਰੇ ਨਹੀਂ ਲਗਾਏ ਹਨ, ਉਨ੍ਹਾਂ ਨੂੰ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਸਾਰੇ ਕਾਲਜਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਤਾਂ ਪ੍ਰੀਖਿਆ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਹੋਵੇਗੀ ਅਤੇ ਨਕਲ ਵਰਗੀਆਂ ਬੇਨਿਯਮੀਆਂ ਨੂੰ ਰੋਕਿਆ ਜਾ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























