• Latest
  • Trending
Punjab : ਸਿੱਖਿਆ ਖੇਤਰ ਵਿੱਚ ਪੰਜਾਬ ਨੰਬਰ 1 ਸੂਬਾ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Punjab : ਸਿੱਖਿਆ ਖੇਤਰ ਵਿੱਚ ਪੰਜਾਬ ਨੰਬਰ 1 ਸੂਬਾ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

9 months ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

32 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

3 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

3 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

3 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

3 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

4 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, November 11, 2026
No Result
View All Result
18 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸਿੱਖਿਆ ਖੇਤਰ ਵਿੱਚ ਪੰਜਾਬ ਨੰਬਰ 1 ਸੂਬਾ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

February 7, 2026
in ਖਬਰਾਂ, ਪੰਜਾਬ
Punjab : ਸਿੱਖਿਆ ਖੇਤਰ ਵਿੱਚ ਪੰਜਾਬ ਨੰਬਰ 1 ਸੂਬਾ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Punjab : ਸਿੱਖਿਆ ਖੇਤਰ ਵਿੱਚ ਪੰਜਾਬ ਨੰਬਰ 1 ਸੂਬਾ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 

ਖੰਨਾ, 7 ਫਰਵਰੀ (ਵਿਸ਼ਵ ਵਾਰਤਾ): ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਵਿਦਿਅਕ ਸੰਸਥਾਵਾਂ ਦੀਆਂ ਜ਼ਮੀਨੀ ਹਕੀਕਤ ਨੂੰ ਸਮਝਣ ਦੇ ਮੰਤਵ ਨਾਲ ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ਼ ਐਮੀਨੈਂਸ, ਖੰਨਾ ਵਿੱਚ ਆਯੋਜਿਤ ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਵਰਕਸ਼ਾਪ-2 ਦਾ ਆਯੋਜਨ ਕੀਤਾ ਗਿਆ ਹੈ। ਇਸ ਮਹੱਤਵਪੂਰਨ ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਬੱਚਿਆਂ ਦੀ ਪ੍ਰੀਖਿਆ ਦੀ ਤਿਆਰੀ ਸਿਰਫ਼ ਸਕੂਲ ਦੀ ਹੀ ਨਹੀਂ, ਸਗੋਂ ਘਰ ਅਤੇ ਸਕੂਲ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਾਲ ਹੀ ਬੱਚਿਆਂ ਦਾ ਆਤਮ-ਵਿਸ਼ਵਾਸ ਵੱਧਦਾ ਹੈ ਜਿਸ ਨਾਲ ਉਹ ਆਪਣਾ ਭਵਿੱਖ ਹੋਰ ਵੀ ਮਜ਼ਬੂਤ ਬਣਾ ਸਕਦੇ ਹਨ।
ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਬਹੁਤ ਵਧੀਆ ਸੰਕੇਤ ਹੈ, ਜੋ ਪੰਜਾਬ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀ ਹੈ। ਸੌਂਦ ਨੇ ਕਿਹਾ ਕਿ ਇਹ ਇੱਕ ਮਿਸਾਲੀ ਤਬਦੀਲੀ ਹੈ ਕਿਉਂਕਿ ਅਜਿਹੀਆਂ ਮਿਲਣੀਆਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ ਪਰ ਸਰਕਾਰੀ ਸਕੂਲਾਂ ਵਿੱਚ ਇਹ ਚੀਜ਼ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਈ ਜਾ ਰਹੀ ਸਭ ਤੋਂ ਵਧੀਆ ਕਵਾਇਦ ਵਿੱਚੋਂ ਇੱਕ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਸਕੂਲ ਵਿੱਚ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੱਚੇ ਅੱਜ ਸਰਕਾਰੀ ਸਕੂਲਾਂ ਵਿੱਚ ਉੱਤਮ ਵਿੱਦਿਆ ਹਾਸਲ ਕਰਕੇ ਸਮੇਂ ਦੇ ਹਾਣੀ ਬਣ ਰਹੇ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚਾ ਮਾਡਲ ਅਤੇ ਕਾਨਵੈਂਟ ਸਕੂਲਾਂ ਤੋਂ ਬਿਹਤਰ ਕਰ ਦਿੱਤਾ ਗਿਆ ਹੈ। ਵਿਦਿਆਰਥੀ ਅਤੇ ਵਿਦਿਆਰਥਣਾਂ ਸਰਕਾਰੀ ਸਕੂਲਾਂ ਵਿੱਚ ਟ੍ਰਾਂਸਪੋਰਟ, ਸੁਰੱਖਿਆ ਦੀ ਸਹੂਲਤ ਨਾਲ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਮਿਹਨਤੀ ਅਧਿਆਪਕਾਂ ਦੇ ਅਣਥੱਕ ਯਤਨਾ ਨਾਲ ਵਿਦਿਆਰਥੀਆਂ ਦਾ ਭਵਿੱਖ ਹੋਰ ਸੁਨਹਿਰਾ ਬਣ ਰਿਹਾ ਹੈ।
ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਹੋਰ ਚਰਚਾ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਇਹਨਾਂ ਵਰਕਸ਼ਾਪਾਂ ਦਾ ਹਿੱਸਾ ਬਣਨ ਅਤੇ ਆਪਣੇ ਬੱਚਿਆਂ ਦੇ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਰੱਖਣ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਹੀ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕੀਤਾ ਜਾਵੇ। ਮਾਪੇ-ਅਧਿਆਪਕ ਵਰਕਸ਼ਾਪ-2 ਦੌਰਾਨ ਸਕੂਲ ਵਿੱਚ ਹਿੱਸਾ ਲੈਣ ਪਹੁੰਚੇ ਮਾਪਿਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡਾ ਬਦਲਾਅ ਕਰਕੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਸਿੱਖਿਆ ਕ੍ਰਾਂਤੀ ਲਿਆਂਦੀ ਹੈ। ਜਿਸ ਨੂੰ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਮਾਪਿਆਂ ਨੇ ਕਿਹਾ ਕਿ ਉਹਨਾਂ ਦੇ ਬੱਚਿਆਂ ਦਾ ਜੋ ਅੱਜ ਤੋਂ ਤਿੰਨ ਸਾਲ ਪਹਿਲਾਂ ਪੜਨ ਦਾ ਤਰੀਕਾ ਸੀ ਉਸ ਵਿੱਚ ਹੁਣ ਬੱਚਿਆਂ ਨੇ ਪੜ੍ਹਨ ਵਿੱਚ ਇੱਕ ਦਮ ਸਪੀਡ ਫੜੀ ਹੈ। ਇਸ ਕਾਰਜ ਲਈ ਉਨ੍ਹਾਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਮਿਸਾਲ ਕਾਰਜ ਕੀਤੇ ਹਨ, ਜਿਨ੍ਹਾਂ ਵਿੱਚ ਭਾਰਤ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨੰਬਰ 1 ਸੂਬਾ ਐਲਾਨਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਸਰਵੇਖਣ ਵਿੱਚ ਕੇਰਲਾ ਨੂੰ ਪੰਜਾਬ ਨੇ ਪਛਾੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਈ ਸਿੱਖਿਆ ਕ੍ਰਾਂਤੀ ਕਾਰਨ ਕਰੀਬ 80 ਹਜ਼ਾਰ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਸਕੂਲਾਂ ਵਿੱਚ 10,900 ਕਮਰੇ ਬਣਾਏ ਗਏ ਅਤੇ ਨਵੀਨੀਕਰਨ ਕੀਤਾ ਗਿਆ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਹੁਣ ਤੱਕ 10,487 ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਹੁਣ ਕੋਈ ਵੀ ਵਿਦਿਆਰਥੀ ਅਧਿਆਪਕਾਂ ਤੋਂ ਵਾਂਝਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਡਿਜੀਟਲ ਕ੍ਰਾਂਤੀ ਦੇ ਅੰਤਰਗਤ ਸਕੂਲਾਂ ਵਿੱਚ ਹਾਈ ਸਪੀਡ ਵਾਈ ਫਾਈ ਕਨੈਕਸ਼ਨ ਲਗਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ 1,378 ਸੁਰੱਖਿਆ ਗਾਰਡ ਅਤੇ ਚੌਕੀਦਾਰਾਂ ਦੀ ਤੈਨਾਤੀ ਨਾਲ ਵਿਦਿਆਰਥੀਆਂ ਅਤੇ ਖਾਸ ਤੌਰ ਤੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਈ ਗਈ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ 1,809 ਕੈਂਪਸ ਮੈਨੇਜਰ ਅਤੇ 8,502 ਸਫਾਈ ਕਰਮਚਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 261 ਤੋਂ ਵੱਧ ਵਿਦਿਆਰਥੀਆਂ ਨੇ ਆਈ.ਆਈ.ਟੀ ਵਰਗੇ ਵੱਡੇ ਅਦਾਰਿਆਂ ਵਿੱਚ ਦਾਖ਼ਲੇ ਦਾ ਟੈਸਟ ਪਾਸ ਕੀਤਾ। ਇਸ ਤੋਂ ਇਲਾਵਾ 847 ਵਿਦਿਆਰਥੀ ਐਮ.ਬੀ.ਬੀ.ਐਸ ਵਿੱਚ ਦਾਖ਼ਲੇ ਦੀ ਪਰੀਖਿਆ ਲਈ ਚੁਣੇ ਗਏ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਲਈ 100 ਪ੍ਰਤੀਸ਼ਤ ਸਾਫ਼-ਸੁਥਰੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਅਤੇ ਇਸ ਕਾਰਜ ਲਈ 10,095 ਪਖਾਨੇ ਬਣਾਏ ਗਏ ਅਤੇ ਪੁਰਾਣੇ ਨਾ ਵਰਤੋਂਯੋਗ ਪਖਾਨਿਆਂ ਦਾ ਨਵੀਨੀਕਰਨ ਕੀਤਾ ਗਿਆ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਨਰਸਰੀ ਜਮਾਤ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਹੈ, ਜਿਸ ਵਿੱਚ ਪੜ੍ਹਦੇ ਵਿਦਿਆਰਥੀ ਨੂੰ ਜ਼ਮੀਨ ਤੇ ਬੈਠਣਾ ਪਵੇ। ਹਰ ਵਿਦਿਆਰਥੀ ਕੋਲ ਬੈਠਣ ਲਈ ਡੈੱਸਕ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

by Ranjit Singh
5 days ago
0

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਵੀਰਵਾਰ ਸਵੇਰੇ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 