Punjab: ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 6 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ
ਅੰਮ੍ਰਿਤਸਰ, 30 ਅਪ੍ਰੈਲ 2026 – ਖੁਫੀਆ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਇੱਕ ਦੋਸ਼ੀ ਨੂੰ 6 ਕਿਲੋਗ੍ਰਾਮ ਹੈਰੋਇਨ ਸਮੇਤ ਅੱਡਾ ਮਨਾਵਾਲਾ, ਅੰਮ੍ਰਿਤਸਰ–ਜਲੰਧਰ ਹਾਈਵੇ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਦੁਬਈ, ਯੂ.ਏ.ਈ. ਦੇ ਇੱਕ ਹੈਂਡਲਰ, ਅੰਤਰਪ੍ਰੀਤ ਸਿੰਘ, ਜੋ ਕਿ ਸੁਲਤਾਨਵਿੰਡ ਦਾ ਰਹਿਣ ਵਾਲਾ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਅੰਤਰਪ੍ਰੀਤ ਸਿੰਘ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸਦੇ ਖਿਲਾਫ ਪਹਿਲਾਂ ਤੋਂ ਕਈ ਮਾਮਲੇ ਦਰਜ ਹਨ। ਐਨ.ਡੀ.ਪੀ.ਐਸ. ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਜਾਣਕਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























