• Latest
  • Trending
‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, PUNJAB ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, PUNJAB ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

31 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

32 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

34 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

36 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

38 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

39 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, PUNJAB ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਰੱਗ ਰਸਿਸਟੈਂਸ ਦੇ ਵਿਸ਼ਵਵਿਆਪੀ ਖ਼ਤਰੇ ਦੇ ਮੁਕਾਬਲੇ ਲਈ ਵਿਆਪਕ ਯੋਜਨਾ ਦਾ ਉਦਘਾਟਨ

September 15, 2025
in ਖਬਰਾਂ, ਪੰਜਾਬ
‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, PUNJAB ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ
‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, PUNJAB ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ
— ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਰੱਗ ਰਸਿਸਟੈਂਸ ਦੇ ਵਿਸ਼ਵਵਿਆਪੀ ਖ਼ਤਰੇ ਦੇ ਮੁਕਾਬਲੇ ਲਈ ਵਿਆਪਕ ਯੋਜਨਾ ਦਾ ਉਦਘਾਟਨ
— ਐਂਟੀਮਾਕ੍ਰੋਬੀਅਲ ਰਸਿਸਟੈਂਸ ‘ਤੇ ਸੂਬਾ ਕਾਰਜ ਯੋਜਨਾ ਸ਼ੁਰੂ ਕਰਨ ਵਾਲਾ ਸੱਤਵਾਂ ਸੂਬਾ ਬਣਿਆ ਪੰਜਾਬ
— ਕਾਰਜ ਯੋਜਨਾ ਨਿਗਰਾਨੀ, ਸਫ਼ਾਈ ਤੇ ਤੰਦਰੁਸਤ ਸਿਹਤ, ਅੰਤਰ-ਖੇਤਰੀ ਤਾਲਮੇਲ ਅਤੇ ਐਂਟੀਬਾਇਓਟਿਕਸ ਦੀ ਤਰਕਸੰਗਤ ਵਰਤੋਂ ‘ਤੇ ਕੇਂਦਰਿਤ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):-ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸਨੇ ਐਂਟੀਬਾਇਓਟਿਕਸ, ਜੋ ਕਿ ਇੱਕ ਗੰਭਰ ਆਲਮੀ ਸਿਹਤ ਚੁਣੌਤੀ ਹੈ, ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਈ ਹੈ।

ਇਹ ਵਿਆਪਕ ਯੋਜਨਾ ਸੂਬੇ ਨੂੰ ਕੌਮੀ ਅਤੇ ਆਲਮੀ ਸਿਹਤ ਤਰਜੀਹਾਂ ਨਾਲ ਜੋੜਦਿਆਂ ‘ਵਨ ਹੈਲਥ’ ਪਹੁੰਚ ਨੂੰ ਅਪਨਾਉਣ ‘ਤੇ ਕੇਂਦਰਿਤ ਹੈ, ਜੋ ਮਨੁੱਖੀ ਤੇ ਜਾਨਵਰਾਂ ਦੀ ਸਿਹਤ, ਖੇਤੀਬਾੜੀ ਅਤੇ ਵਾਤਾਵਰਣ ਖੇਤਰਾਂ ਵਿੱਚ ਯਤਨਾਂ ਨੂੰ ਇੱਕਜੁੱਟ ਕਰਦੀ ਹੈ ਤਾਂ ਜੋ ਏਐਮਆਰ ਚੁਣੌਤੀ ਦਾ ਸਮੂਹਿਕ ਯਤਨਾਂ ਨਾਲ ਮੁਕਾਬਲਾ ਕੀਤਾ ਜਾ ਸਕੇ।

ਪੰਜਾਬ ਦੀ ਏਐਮਆਰ ਕਾਰਜ-ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਰਸਿਸਟੈਂਸ ਪੈਟਰਨਾਂ ਨੂੰ ਟਰੈਕ ਕਰਨ ਵਾਸਤੇ ਲੈਬਾਟਰੀ ਨੈਟਵਰਕਾਂ ਰਾਹੀਂ ਸਰਕਾਰੀ ਸਿਹਤ ਸਹੂਲਤਾਂ ਤੋਂ ਨਮੂਨਿਆਂ ਦੀ ਮੌਨਿਟਰਿੰਗ ਅਤੇ ਜਾਂਚ ਜ਼ਰੀਏ ਨਿਗਰਾਨੀ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ। ਇਹ ਜਨਤਕ ਥਾਵਾਂ ‘ਤੇ ਲਾਗ ਦੇ ਜੋਖਮਾਂ ਨੂੰ ਘਟਾਉਣ ਲਈ ਹਸਪਤਾਲਾਂ, ਕਲੀਨਿਕਾਂ ਅਤੇ ਫੂਡ ਵੈਂਡਰਾਂ ਵਿੱਚ ਸਫ਼ਾਈ ਅਤੇ ਸਿਹਤ ਦੇ ਉੱਚ ਮਿਆਰਾਂ ਨੂੰ ਲਾਜ਼ਮੀ ਬਣਾਉਂਦਾ ਹੈ। ਇਸ ਯੋਜਨਾ ਦਾ ਵਿਸ਼ੇਸ਼ ਧਿਆਨ ਇਕਜੁੱਟ ਕਾਰਵਾਈ ਲਈ ਸਿਹਤ, ਵੈਟਰਨਰੀ, ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਵਿਭਾਗਾਂ ਦਰਮਿਆਨ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਯਕੀਨੀ ਬਣਾਉਣਾ ਹੈ।

ਇਹ ਯੋਜਨਾ ਕਲੀਨਿਕਲ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਂਟੀਬਾਇਓਟਿਕਸ ਦੀ ਪਰਸਕ੍ਰਿਪਸ਼ਨ-ਅਧਾਰਤ ਅਤੇ ਤਰਕਸੰਗਤ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕਰਦੀ ਹੈ ਤਾਂ ਜੋ ਇਸਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਇਹ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਪ੍ਰਾਇਮਰੀ ਹੈਲਥ ਕੇਅਰ ਸੈਂਟਰ, ਜਿਨ੍ਹਾਂ ਵਿੱਚ ਆਮ ਆਦਮੀ ਕਲੀਨਿ ਸ਼ਾਮਲ ਹਨ, ਸਮੇਤ ਹੋਰ ਸਰਕਾਰੀ ਸਿਹਤ ਸਹੂਲਤਾਂ ਵਿੱਚ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਦੇ ਵੱਧ ਤੋਂ ਵੱਧ ਪ੍ਰਸਾਰ ‘ਤੇ ਵੀ ਧਿਆਨ ਕੇਂਦਰਿਤ ਕਰਦੀ ਹੈ ਤਾਂ ਜੋ ਨਾਗਰਿਕਾਂ ਨੂੰ ਸਵੈ-ਮੈਡੀਕੇਸ਼ਨ ਦੇ ਖ਼ਤਰਿਆਂ ਅਤੇ ਇਲਾਜ ਕੋਰਸਾਂ ਨੂੰ ਪੂਰਾ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਸਦਾ ਉਦੇਸ਼ ਸੁਰੱਖਿਅਤ ਵਿਕਲਪਾਂ ਨੂੰ ਉਤਸ਼ਾਹਿਤ ਕਰਕੇ ਪਸ਼ੂਆਂ ਅਤੇ ਖੇਤੀਬਾੜੀ ਲਈ ਨਾਨ-ਥੈਰਪਿਓਟਿਕ ਐਂਟੀਬਾਇਓਟਿਕ ਵਰਤੋਂ ਨੂੰ ਘਟਾਉਣਾ ਹੈ ਅਤੇ ਯੂਨੀਵਰਸਲ ਹੈਲਥ ਕਵਰੇਜ ਤਹਿਤ ਪ੍ਰਾਇਮਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਬਿਮਾਰੀ ਦਾ ਪਤਾ ਲਗਾ ਕੇ ਸਹੀ ਇਲਾਜ ਦੇਣਾ ਯਕੀਨੀ ਬਣਾਉਣ ਦੇ ਨਾਲ-ਨਾਲ ਬੇਲੋੜੀ ਐਂਟੀਬਾਇਓਟਿਕ ਦੀ ਵਰਤੋਂ ਘਟਾਈ ਜਾ ਸਕੇ।

ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਏਐਮਆਰ ਐਕਸ਼ਨ ਪਲਾਨ ਸਿਹਤ ਸੰਭਾਲ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ ਕਿ ਵਨ ਹੈਲਥ ਪਹੁੰਚ ਅਪਣਾ ਕੇ ਅਤੇ ਵਿਸ਼ਵਵਿਆਪੀ ਤਾਲਮੇਲ ਰਾਹੀਂ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਜੀਵਨ-ਰੱਖਿਅਕ ਇਲਾਜ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਨੂੰ ਕਾਇਮ ਰੱਖਣ ਲਈ ਦ੍ਰਿੜ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਸ ਮਕਸਦ ਲਈ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਲੋਕਾਂ ਨੂੰ ਆਪਣੇ-ਆਪ ਜਾਂ ਅਧੂਰਾ ਇਲਾਜ ਤੋਂ ਪਰਹੇਜ਼ ਕਰਨ ਸਬੰਧੀ ਜਾਗਰੂਕਤਾ ਯਤਨਾਂ ਨੂੰ ਤੇਜ਼ ਕਰਾਂਗੇ, ਕਿਉਂਕਿ ਇਸ ਨਾਲ ਐਂਟੀਬਾਇਓਟਿਕ ਰਸਿਸਟੈਂਸ ਦਾ ਖਤਰਾ ਵਧਦਾ ਹੈ।

ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਨੇ ਕਿਹਾ ਕਿ ਸੂਬੇ ਦਾ ਮੁੱਖ ਧਿਆਨ ਆਮ ਆਦਮੀ ਕਲੀਨਿਕਾਂ ਤੋਂ ਲੈ ਕੇ ਲੈਬਾਰਟਰੀਆਂ ਤੱਕ ਨਿਗਰਾਨੀ ਤੇ ਸਰਵੇਖਣ, ਸਫਾਈ ਅਤੇ ਮਿਆਰੀ ਇਲਾਜ ਪ੍ਰੋਟੋਕੋਲ ‘ਤੇ ਕੇਂਦਰਤ ਹੋਵੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲਾਗ ਦੇ ਜੋਖਮ ਨੂੰ ਘਟਾਉਣ ਲਈ ਹਸਪਤਾਲਾਂ ਅਤੇ ਫੂਡ ਵੈਂਡਰਾਂ ‘ਤੇ ਸਫ਼ਾਈ ਬੇਹੱਦ ਜ਼ਰੂਰੀ ਹੈ।

ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਸਮੁੱਚੀ ਕਾਰਜ ਯੋਜਨਾ ਅੰਤਰ-ਵਿਭਾਗੀ ਤਾਲਮੇਲ ‘ਤੇ ਨਿਰਭਰ ਕਰਦੀ ਹੈ, ਜਿਸ ਲਈ ਸਿਹਤ, ਵੈਟਰਨਰੀ, ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਵਿਭਾਗਾਂ ਨੂੰ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਕਲੀਨਿਕਲ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਐਂਟੀਬਾਇਓਟਿਕਸ ਦੀ ਤਰਕਸੰਗਤ ਵਰਤੋਂ ਇਸਦੀ ਦੁਰਵਰਤੋਂ ਨੂੰ ਰੋਕਣ ਵਿੱਚ ਸਹਾਈ ਹੋਵੇਗੀ।

ਇਸ ਸਮਾਗਮ ਵਿੱਚ ਪ੍ਰਮੁੱਖ ਸੰਸਥਾਵਾਂ ਦੇ ਮਾਹਿਰਾਂ ਅਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਡਾ. ਜਸਬੀਰ ਸਿੰਘ ਬੇਦੀ – ਪ੍ਰੋਫੈਸਰ ਅਤੇ ਡਾਇਰੈਕਟਰ, ਸੈਂਟਰ ਫਾਰ ਵਨ ਹੈਲਥ, ਗਡਵਾਸੂ; ਡਾ. ਅਨੀਤਾ ਸ਼ਰਮਾ – ਡਾਇਰੈਕਟਰ, ਲੈਬ ਮੈਡੀਸਨ, ਫੋਰਟਿਸ ਹਸਪਤਾਲ, ਮੋਹਾਲੀ; ਡਾ. ਵਰਸ਼ਾ ਗੁਪਤਾ – ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ ਵਿਭਾਗ, ਜੀਐਮਸੀਐਚ 32, ਚੰਡੀਗੜ੍ਹ; ਡਾ. ਲਵੀਨਾ ਓਬਰਾਏ – ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ, ਜੀਐਮਸੀਐਚ ਅੰਮ੍ਰਿਤਸਰ; ਡਾ. ਨੁਸਰਤ ਸ਼ਫੀਕ – ਪ੍ਰੋਫੈਸਰ, ਫਾਰਮਾਕੋਲੋਜੀ, ਪੀਜੀਆਈਐਮਈਆਰ ਚੰਡੀਗੜ੍ਹ (ਆਨਲਾਈਨ); ਡਾ. ਪਰਵਿੰਦਰ ਚਾਵਲਾ – ਸੀਨੀਅਰ ਸਲਾਹਕਾਰ, ਇੰਟਰਨਲ ਮੈਡੀਸਨ, ਫੋਰਟਿਸ ਮੋਹਾਲੀ; ਪ੍ਰੋਫੈਸਰ ਰੁਪਿੰਦਰ ਬਖਸ਼ੀ – ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ ਵਿਭਾਗ, ਜੀਐਮਸੀਐਚ ਪਟਿਆਲਾ; ਡਾ. ਰਿਤੂ ਗਰਗ – ਪ੍ਰੋਫੈਸਰ ਅਤੇ ਮੁਖੀ, ਏਆਈਐਮਐਸ ਮੋਹਾਲੀ; ਅਤੇ ਡਾ. ਅਮਿਤ ਮੰਡਲ – ਫੋਰਟਿਸ ਹਸਪਤਾਲ ਸ਼ਾਮਲ ਸਨ। ਇਸ ਮੌਕੇ ਡਾਇਰੈਕਟਰ ਸਿਹਤ ਡਾ: ਹਿਤਿੰਦਰ ਕੌਰ, ਡਾ: ਰੋਹਿਣੀ ਗੋਇਲ, ਡਾ: ਮੰਜੂ ਬਾਂਸਲ, ਡਾ: ਹਰਪਾਲ ਸਿੰਘ, ਯੁਗੇਸ਼ ਕੁਮਾਰ ਰਾਏ, ਸ੍ਰਜੀਤਾ ਚੱਕਰਵਰਤੀ ਅਤੇ ਡਾ: ਨੇਹਾ ਚੌਧਰੀ ਸਮੇਤ ਸਿਹਤ ਸੇਵਾਵਾਂ ਵਿਭਾਗ ਅਤੇ ਐਨ.ਐਚ.ਐਮ. ਪੰਜਾਬ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

Tags: Breaking news in PunjabiLatest Punjab newsLatest Punjab news in PunjabiPUNJABPunjab Government
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

by Navjot
3 weeks ago
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਤੋਂ ਲੈ ਕੇ ਉੱਤਰ ਪ੍ਰਦੇਸ਼ ਅਤੇ ਝਾਰਖੰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 