• Latest
  • Trending
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

59 minutes ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

49 seconds ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

42 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

1 hour ago
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

2 hours ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

2 hours ago
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

2 hours ago
Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

11 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

12 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

13 hours ago
Hindi News
English News
Friday, October 2, 2026
No Result
View All Result
26 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

October 2, 2026
in ਸਾਹਿਤਕ, ਪੰਜਾਬ

ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਵੱਲੋਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਸ੍ਰੀ ਜਤਿੰਦਰ ਪੰਨੂੰ ਦੀ ਵੱਡ ਆਕਾਰੀ ਖੋਜ ਪੁਸਤਕ ਕਿਤਾਬ ‘ਪੰਜਾਬ ਦੇ ਲੋਕਤੰਤਰੀ ਇਤਿਹਾਸ ਦਾ ਸੰਖੇਪ ਸਾਰ’ ਡਾ. ਸ ਸ ਜੌਹਲ ਤੇ ਹੋਰ ਸਿਰਕੱਢ ਹਸਤੀਆਂ ਵੱਲੋਂ ਵੱਲੋਂ ਲੋਕ ਅਰਪਣ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਅਰਥ ਸ਼ਾਸਤਰੀ ਪਦਮ ਭੂਸ਼ਨ ਡਾ. ਸ.ਸ. ਜੌਹਲ ਨੇ ਕੀਤੀ।

ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸਭ ਨੂੰ ਜੀ ਆਇਆਂ ਨੂੰ ਕਹਿੰਦਿਆਂ ਸਮਾਗਮ ਬਾਰੇ ਸੰਖੇਪ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿਤਾਬ ਲੋਕ ਅਰਪਣ ਕਰਨ ਤੋਂ ਪਹਿਲਾਂ ਕਿਤਾਬ ਪੜ੍ਹੀ ਹੋਈ ਜਾਂ ਲੇਖਕ ਪੜ੍ਹਿਆ ਹੋਇਆ ਹੋਣਾ ਚਾਹੀਦਾ ਹੈ। ਅਸੀਂ ਲੇਖਕ ਨੂੰ ਚੰਗੀ ਤਰ੍ਹਾਂ ਜਾਣਦੇ ਵੀ ਹਾਂ ਤੇ ਪੜ੍ਹਿਆ ਹੋਇਆ ਵੀ ਹੈ। ਸੰਘ ਦੇ ਜਨਰਲ ਸਕੱਤਰ ਜਸਵੀਰ ਝੱਜ ਨੇ ਕਿਹਾ ਜਤਿੰਦਰ ਪੰਨੂੰ ਉੱਘੇ ਪੱਤਰਕਾਰ ਹੀ ਨਹੀਂ ਖੋਜੀ ਲੇਖਕ ਵੀ ਹਨ।

ਕਿਤਾਬ ਦੀ ਜਾਣ ਪਛਾਣ ਕਰਵਾਉਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਜਤਿੰਦਰ ਪੰਨੂੰ ਅਤੇ ਕਿਤਾਬ ਬਾਰੇ ਕਿਹਾ ਇਹ ਵੱਡ ਆਕਾਰੀ ਕਿਤਾਬ ਹੀ ਨਹੀਂ ਸਗੋਂ ਇਕ ਵਡਮੁੱਲਾ ਹਵਾਲਾ-ਦਸਤਾਵੇਜ਼ ਹੈ ਜਿਸ ਵਿਚ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟ ਚੁੱਕੇ ਜਾਂ ਆਪਣਾ ਯੋਗਦਾਨ ਪਾਉਣ ਵਾਲੀਆਂ ਲੋਕਤੰਤਰੀ ਨਿਜ਼ਾਮ ਦੀਆਂ ਉੱਚ ਸ਼ਖ਼ਸੀਅਤਾਂ ਦਾ ਇਤਿਹਾਸ ਦਰਜ ਹੈ। ਉਨ੍ਹਾਂ ਕਿਹਾ ਕਿ ਇਹ ਪੁਸਤਕ ਆਧਾਰ ਭੂਮੀ ਹੈ। ਇਸ ਤੋਂ ਅੱਗੇ ਤੁਰਨਾ ਯੂਨੀਵਰਸਿਟੀਆਂ ਦੇ ਸਮਾਜ ਸ਼ਾਸਤਰੀਆਂ, ਯੋਜਨਾਕਾਰਾਂ ਤੇ ਰਾਜਨੀਤੀ ਸ਼ਾਸਤਰੀਆਂ ਕੰਮ ਹੈ।

ਪ੍ਰਧਾਨਗੀ ਭਾਸ਼ਨ ਦਿੰਦਿਆਂ ਡਾ. ਸ. ਸ. ਜੌਹਲ ਹੋਰਾਂ ਨੇ ਕਿਹਾ ਕਿ ਜਤਿੰਦਰ ਪੰਨੂੰ ਨੇ ਅਜੇ ਤਾਂ ਇਸ ਕਿਤਾਬ ਵਿਚ ਸੰਖੇਪ ਸਾਰ ਹੀ ਲਿਖਿਆ ਹੈ। ਜੇ ਘਟਨਾਵਾਂ ਤੇ ਵਿਅਕਤੀਆਂ ਨੂੰ ਵਿਸਥਾਰ ਦਿੱਤਾ ਹੁੰਦਾ ਤਾਂ ਇਸ ਕਿਤਾਬ ਦਾ ਆਕਾਰ ਬਹੁਤ ਵੱਡਾ ਹੋਣਾ ਸੀ। ਇਸ ਕਿਤਾਬ ਵਿਚੋਂ ਆਮ ਲੋਕਾਂ ਅਤੇ ਸਰਕਾਰੀ ਅਫ਼ਸਰਾਂ ਨੂੰ ਭਰਪੂਰ ਜਾਣਕਾਰੀ ਮਿਲੇਗੀ।

ਕਿਤਾਬ ਦੇ ਲੇਖਕ ਜਤਿੰਦਰ ਪੰਨੂੰ ਨੇ ਕਿਹਾ ਕਿ ਮੈਂ ਕਦੇ ਸੋਚਿਆ ਨਹੀਂ ਸੀ ਕਿ ਮੈਂ ਪੱਤਰਕਾਰ ਬਣਾਂਗਾ। ਇਸ ਕਿਤਾਬ ਨੂੰ ਲਿਖਣ ਦਾ ਕਾਰਨ ਵੀ ਇਹ ਹੈ ਕਿ ਅਸੀਂ ਪੰਜਾਬੀ ਆਪਣਾ ਲੋਕਤੰਤਰੀ ਪਿਛੋਕੜ ਭੁੱਲਦੇ ਜਾਂਦੇ ਹਾਂ।

ਪਹਿਲਾਂ ਐਮ.ਐਲ.ਏ., ਐਮ.ਪੀ. ਕੌਣ ਸੀ। ਅਗਲਾ ਆਉਣ ਤੋਂ ਪਹਿਲਾ ਕੌਣ ਸੀ ਪਿਛਲਾ ਭੁੱਲ ਜਾਂਦੇ ਹਾਂ। ਇਥੋਂ ਤੱਕ ਕਿ ਸਰਕਾਰੀ ਰਿਕਾਰਡਾਂ ਵਿਚ ਵੀ ਬੇਅੰਤ ਊਣਤਾਈਆਂ ਤੇ ਗਲਤ ਇੰਦਰਾਜ ਮਿਲਦੇ ਹਨ। ਪਹਿਲੀ ਕੀਤੀ ਇੰਦਰਾਜ ਗਲਤੀ ਨੂੰ ਲਗਾਤਾਰ ਮੁੜ ਮੁੜ ਦੁਹਰਾਇਆ ਜਾ ਰਿਹਾ ਹੈ। ਹੋਰ ਤਾਂ ਹੋਰ ਇਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਤਾਪ ਸਿੰਘ ਕੈਰੋਂ ਦੀ ਮੌਤ ਤੋਂ ਬਾਅਦ ਜਿਮਨੀ ਚੋਣ ਜਿੱਤੀ ਉਸ ਦੀ ਪਤਨੀ ਸਰਦਾਰਨੀ ਰਾਮ ਕੌਰ ਦਾ ਨਾਮ ਕਿਤੇ ਵੀ ਦਰਜ ਨਹੀਂ।

ਅੰਤ ਵਿਚ ਪ੍ਰਗਤੀਸ਼ੀਲ ਲੇਖਕ ਸੰਘ ਦੀ ਸੀਨੀਅਰ ਮੀਤ ਪ੍ਰਧਾਨ ਸਰਦਾਰਨੀ ਇੰਦਰਜੀਤ ਪਾਲ ਕੌਰ ਭਿੰਡਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ।

ਇਸ ਮੌਕੇ ਜਨਾਬ ਪਰਾਇਮ ਏਸ਼ੀਆ ਟੀ ਵੀ ਚੈਨਲ ਕੈਨੇਡਾ ਦੇ ਸੀ ਈ ਓ ਅਮਨ ਖਟਕੜ, ਖ਼ਾਲਿਦ ਹੁਸੈਨ, ਨਾਵਲਕਾਰ ਬਲਬੀਰ ਪਰਵਾਨਾ, ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਡਾ.ਨਿਰਮਲ ਜੌੜਾ, ਡਾ. ਜਗਵਿੰਦਰ ਜੋਧਾ, ਗੁਰਪ੍ਰੀਤ ਸਿੰਘ ਤੂਰ, ਕੇ. ਸਾਧੂ ਸਿੰਘ, ਪ੍ਰਿੰਸੀਪਲ ਕ੍ਰਿਸ਼ਨ ਸਿੰਘ, ਡਾ. ਗੁਰਇਕਬਾਲ ਸਿੰਘ, ਤੇਜ ਪ੍ਰਤਾਪ ਸਿੰਘ ਸੰਧੂ, ਬ੍ਰਿਜ ਭੂਸ਼ਨ ਗੋਇਲ,ਰਾਜਦੀਪ ਸਿੰਘ ਤੂਰ, ਬਰਜਿੰਦਰ ਕੌਰ ਬਿਸਰਾਓ, ਸੁਰਿੰਦਰ ਦੀਪ, ਹਰਵਿੰਦਰ ਥਰੀਕੇ, ਮਲਕੀਅਤ ਸਿੰਘ ਔਲਖ,ਤਰਲੋਚਨ ਝਾਂਡੇ, ਭਗਵਾਨ ਢਿੱਲੋਂ, ਦਲਵੀਰ ਲੁਧਿਆਣਵੀ, ਹਰੀਸ਼ ਮੋਦਗਿੱਲ, ਵਿਜੇ, ਅਸ਼ਵਨੀ ਜੇਤਲੀ ਪ੍ਰੇਮ,ਡਾ. ਤਰਲੋਚਨ ਸਿੰਘ, ਜਨਮੇਜਾ ਸਿੰਘ ਜੌਹਲ, ਡਾ. ਦੁਲਚਾ ਸਿੰਘ ਬਰਾੜ ਸਮੇਤ ਕਾਫ਼ੀ ਵੱਡੀ ਗਿਣਤੀ ਵਿਚ ਲੇਖਕ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

by Ranjit Singh
October 2, 2026
0

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
October 2, 2026
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

by Ranjit Singh
October 2, 2026
0

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼ - ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

by Ranjit Singh
October 2, 2026
0

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ...

Most Popular

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

by Navjot
2 weeks ago
0

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ 'ਤੇ ਰੇਲਵੇ ਟਰੈਕਾਂ 'ਤੇ ਡਟਣਗੇ ਕਿਸਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 