• Latest
  • Trending
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

3 weeks ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

6 minutes ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

19 minutes ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

48 minutes ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

53 minutes ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

1 hour ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

1 hour ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

2 hours ago
ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

2 hours ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

3 hours ago
Hindi News
English News
Monday, June 1, 2026
No Result
View All Result
30 °c
Chandigarh
34 ° Tue
34 ° Wed
34 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਕੇਂਦਰ ਸਰਕਾਰ ਦੀ ਰਿਪੋਰਟ ਅਨੁਸਾਰ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਮਹਾਰਾਸ਼ਟਰ ਅਤੇ ਦਿੱਲੀ ਵੀ ਪੰਜਾਬ ਨਾਲੋਂ ਪਿੱਛੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 10, 2026
in ਖਬਰਾਂ, ਪੰਜਾਬ

ਪੰਜਾਬ ਦੇ 80.1 ਫ਼ੀਸਦ ਸਕੂਲ ਸਮਾਰਟ ਕਲਾਸਰੂਮ ਨਾਲ ਲੈਸ, 88.9 ਫ਼ੀਸਦ ਸਕੂਲਾਂ ਵਿੱਚ ਇੰਟਰਨੈੱਟ ਸਹੂਲਤਾਂ ਉਪਲੱਬਧ, 99.9 ਫ਼ੀਸਦ ਸਕੂਲਾਂ ਵਿੱਚ ਬਿਜਲੀ ਸਪਲਾਈ ਅਤੇ 99 ਫ਼ੀਸਦ ਸਕੂਲਾਂ ਵਿੱਚ ਕੰਪਿਊਟਰ ਉਪਲੱਬਧ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕਰਨ, ਸਮਾਰਟ ਕਲਾਸਰੂਮ ਬਣਾਉਣ ਅਤੇ ਅਧਿਆਪਕਾਂ ਨੂੰ ਸਿਖਲਾਈ ਦੇਣ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਹੁਣ ਸਿੱਖਿਆ ਖੇਤਰ ਵਿੱਚ ਮੋਹਰੀ ਬਣ ਗਿਆ ਹੈ ਅਤੇ ਜਲਦੀ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ):- ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ।

ਰਿਪੋਰਟ ਮੁਤਾਬਕ ਪੰਜਾਬ ਨੂੰ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲੀ ਸਹੂਲਤਾਂ ਵਿੱਚ ਪਹਿਲਾ ਦਰਜਾ ਦਿੱਤਾ ਗਿਆ ਹੈ। ਸੂਬੇ ਨੇ ਭਾਸ਼ਾ ਅਤੇ ਗਣਿਤ ਵਿੱਚ ਕੇਰਲ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈਟ ਪਹੁੰਚ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿੱਚ ਵੀ ਵੱਡੇ ਪੱਧਰ ‘ਤੇ ਵਿਸਤਾਰ ਕੀਤਾ ਗਿਆ ਹੈ।

ਇੱਕ ਵੀਡੀਓ ਸੰਦੇਸ਼ ਰਾਹੀਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “‘ਜੋ ਬੀਜੋਗੇ ਉਹੀ ਵੱਢੋਗੇ’ ਦੇ ਕਥਨ ਅਨੁਸਾਰ, ਸੂਬੇ ਨੇ ਸਿੱਖਿਆ ਵਿੱਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮਾਂ ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ। ਅੱਜ ਉਨ੍ਹਾਂ ਯਤਨਾਂ ਨੂੰ ਬੂਰ ਪੈ ਗਿਆ ਹੈ। ਸੂਬਾ ਸਰਕਾਰ ਨੇ ਬਿਹਤਰ ਨਿਵੇਸ਼ ਕੀਤਾ, ਜਿਸ ਦੇ ਹੁਣ ਸ਼ਾਨਦਾਰ ਨਤੀਜੇ ਮਿਲ ਰਹੇ ਹਨ।”

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਨੀਤੀ ਆਯੋਗ, ਭਾਰਤ ਸਰਕਾਰ ਦੇ ਪ੍ਰਮੁੱਖ ਅਦਾਰਿਆਂ ਵਿੱਚੋਂ ਇੱਕ ਹੈ ਜਿਸ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ। ਇਹਨਾਂ ਅੰਕੜਿਆਂ ਮੁਤਾਬਕ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਤੀਜੀ ਜਮਾਤ ਦੀ ਭਾਸ਼ਾ ਵਿੱਚ ਪੰਜਾਬ ਨੇ 82 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 75 ਫ਼ੀਸਦ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ, ਤੀਜੀ ਜਮਾਤ ਦੇ ਗਣਿਤ ਵਿੱਚ, ਪੰਜਾਬ ਨੇ 78 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 70 ਫ਼ੀਸਦ ਅੰਕ ਪ੍ਰਾਪਤ ਕੀਤੇ ਅਤੇ ਨੌਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 45 ਫ਼ੀਸਦ ਅੰਕ ਪ੍ਰਾਪਤ ਕੀਤੇ।”

ਪੰਜਾਬ ਦੀ ਡਿਜੀਟਲ ਸਿੱਖਿਆ ਪ੍ਰਗਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਡਿਜੀਟਲ ਸਿੱਖਿਆ ਵਿੱਚ ਵੀ ਪੰਜਾਬ ਹਰਿਆਣਾ ਤੋਂ ਅੱਗੇ ਹੈ। ਸਮਾਰਟ ਕਲਾਸਰੂਮਾਂ ਵਿੱਚ, ਪੰਜਾਬ ਨੇ 80.1 ਫ਼ੀਸਦ ਅੰਕ ਪ੍ਰਾਪਤ ਕੀਤੇ ਹਨ ਜਦੋਂ ਕਿ ਹਰਿਆਣਾ 50.3 ਫ਼ੀਸਦ ‘ਤੇ ਰਿਹਾ। ਸਕੂਲਾਂ ਵਿੱਚ ਇੰਟਰਨੈੱਟ ਸਹੂਲਤਾਂ ਦੇ ਮਾਮਲੇ ਵਿੱਚ, ਪੰਜਾਬ 88.9 ਫ਼ੀਸਦ ‘ਤੇ ਹੈ ਜਦੋਂ ਕਿ ਹਰਿਆਣਾ 78.9 ਫ਼ੀਸਦ ‘ਤੇ ਹੈ। ਸਕੂਲਾਂ ਵਿੱਚ ਬਿਜਲੀ ਦੀ ਉਪਲੱਬਧਾ ਦੇ ਸਬੰਧ ਵਿੱਚ ਪੰਜਾਬ ਨੇ 99.9 ਫ਼ੀਸਦ ਅੰਕ ਹਾਸਲ ਕੀਤੇ ਜਦੋਂ ਕਿ ਸਕੂਲਾਂ ਵਿੱਚ ਕੰਪਿਊਟਰ ਦੀ ਉਪਲਬਧਤਾ ਸਬੰਧੀ 99 ਫ਼ੀਸਦ ਅੰਕ ਹਾਸਲ ਕੀਤੇ। ਪਹਿਲਾਂ ਕੇਰਲਾ ਸਿਖਰਲੇ ਸਥਾਨ ‘ਤੇ ਸੀ ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।”

ਸਿੱਖਿਆ ਖੇਤਰ ਦੇ ਭਾਈਵਾਲਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ। ਇਹਨਾਂ ਅੰਕੜਿਆਂ ਨੂੰ ਵੇਖ ਕੇ ਮੈਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਕੇ ਉਭਰਿਆ ਹੈ। ਤੀਜੀ, ਪੰਜਵੀਂ ਅਤੇ ਨੌਵੀਂ ਜਮਾਤ ਦੇ ਸਰਵੇਖਣ ਦੇ ਨਤੀਜਿਆਂ ਨੇ ਪੰਜਾਬ ਨੂੰ ਪਹਿਲੇ ਸਥਾਨ ‘ਤੇ ਲਿਆਂਦਾ ਹੈ ਕਿਉਂਕਿ ਇਹ ਚਾਰ ਸਾਲਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ। ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਸਿੱਖਿਆ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ, ਜਿਸ ਸਦਕਾ ਅੱਜ ਪੰਜਾਬ ਸਿਖਰ ‘ਤੇ ਹੈ।”

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇਹ ਸੁਨੇਹਾ ਵਿਸ਼ੇਸ਼ ਤੌਰ ‘ਤੇ ਸਾਰੇ ਭਾਈਵਾਲਾਂ ਨੂੰ ਵਧਾਈ ਦੇਣ ਲਈ ਭੇਜਿਆ ਹੈ। ਮੈਂ ਸਾਰੇ ਮਾਪਿਆਂ, ਅਧਿਆਪਕਾਂ, ਸਿੱਖਿਆ ਮੰਤਰੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹਰ ਮੈਂਬਰ ਅਤੇ ਸਿੱਖਿਆ ਖੇਤਰ ਨਾਲ ਜੁੜੇ ਸਾਰਿਆਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਸਿੱਖਿਆ ਖੇਤਰ ਵਿੱਚ ਪੰਜਾਬ ਦਾ ਮੋਹਰੀ ਬਣਨਾ ਉਨ੍ਹਾਂ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਹੌਲੀ ਹੌਲੀ ਪਰ ਯਕੀਨੀ ਤੌਰ ‘ਤੇ ਪੰਜਾਬ ਹਰ ਖੇਤਰ ਵਿੱਚ ਨੰਬਰ ਇੱਕ ਬਣ ਜਾਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

Tags: PUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

by Jaspreet Kaur
June 1, 2026
0

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ 'ਚ ਨਹੀਂ ਕੱਢੇਗੀ 'ਵਿਕਟਰੀ ਪਰੇਡ'! - ਜਾਣੋ ਕਿਉ ਲਿਆ ਇਹ ਵੱਡਾ ਫ਼ੈਸਲਾ...

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

by Jaspreet Kaur
June 1, 2026
0

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਹੁਣ ਦੇਸ਼ ਨਹੀਂ ਛੱਡ ਸਕਣਗੇ ਮਜੀਠੀਆ! ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) –ਅਕਾਲੀ ਦਲ...

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

by Ankit
June 1, 2026
0

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ ਜੰਗਲਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
14 hours ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 1ਜੂਨ  (ਵਿਸ਼ਵ ਵਾਰਤਾ) THOUGHT OF THE DAY : 💫💫ਜ਼ਿੰਦਗੀ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 