Punjab Panchayat Election: ਅੱਜ ਤੋਂ ਨਾਮਜ਼ਦਗੀਆਂ, 15 ਅਕਤੂਬਰ ਨੂੰ ਪੈਣਗੀਆਂ ਵੋਟਾਂ, ਇਹ ਹੋਣਗੇ ਨਿਯਮ
ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿੱਚ ਪੰਚਾਇਤੀ ਚੋਣਾਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। 13,000 ਤੋਂ ਵੱਧ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ ਅਤੇ 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਰਾਜ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਹੀ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਸੀ।
ਇਹ ਹੈ ਪੂਰਾ sechdule :
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 27 ਸਤੰਬਰ ਤੋਂ 4 ਅਕਤੂਬਰ ਤੱਕ ਚੱਲੇਗੀ।
ਨਾਮਜ਼ਦਗੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ ਕਿਉਂਕਿ 28 ਸਤੰਬਰ ਨੂੰ ਜਨਤਕ ਛੁੱਟੀ ਹੈ।
ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਅਕਤੂਬਰ ਨੂੰ ਹੋਵੇਗੀ।
ਨਾਮ ਵਾਪਸ ਲੈਣ ਦੀ ਆਖਰੀ ਮਿਤੀ 07 ਅਕਤੂਬਰ ਹੈ।
15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ
ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਉਸੇ ਦਿਨ ਹੀ ਪੋਲਿੰਗ ਸਟੇਸ਼ਨਾਂ ‘ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਕਿੰਨੇ ਅਹੁਦਿਆਂ ਲਈ ਚੋਣ?
ਸਰਪੰਚ ਦੇ 13,237 ਅਤੇ ਪੰਚ ਦੇ 83,437 ਅਹੁਦਿਆਂ ਲਈ ਵੋਟਾਂ ਪੈਣਗੀਆਂ। ਚੋਣ ਪ੍ਰੋਗਰਾਮ ਅਨੁਸਾਰ ਕੁੱਲ 1,33,97,922 ਰਜਿਸਟਰਡ ਵੋਟਰਾਂ ਵਿੱਚੋਂ 70,51,722 ਪੁਰਸ਼ ਅਤੇ 63,46,008 ਔਰਤਾਂ ਹਨ। ਕੁੱਲ 19,110 ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨਰ ਚੌਧਰੀ ਨੇ ਕਿਹਾ ਕਿ ਚੋਣਾਂ ਬੈਲਟ ਬਾਕਸ ਰਾਹੀਂ ਕਰਵਾਈਆਂ ਜਾਣਗੀਆਂ। ਇਸ ਵਿੱਚ ਸਰਪੰਚ ਅਤੇ ਪੰਚ ਲਈ 100 ਰੁਪਏ ਨਾਮਜ਼ਦਗੀ ਫੀਸ ਅਦਾ ਕਰਨੀ ਪਵੇਗੀ। SC ਅਤੇ OBC ਲਈ 50 ਫੀਸਦੀ ਛੋਟ ਹੋਵੇਗੀ। ਸਰਪੰਚ ਦੇ ਖਰਚੇ ਦੀ ਹੱਦ 30 ਹਜ਼ਾਰ ਰੁਪਏ ਤੋਂ ਵਧਾ ਕੇ 40 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ, ਜਦੋਂ ਕਿ ਪੰਚ ਦੇ ਖਰਚੇ ਦੀ ਹੱਦ ਹੁਣ 20 ਹਜ਼ਾਰ ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ। ਇਸ ਦੇ ਲਈ ਵਿਸ਼ੇਸ਼ ਚਿੰਨ੍ਹ ਜਾਰੀ ਕੀਤੇ ਗਏ ਹਨ। ਸਰਪੰਚ ਅਤੇ ਪੰਚ ਲਈ ਵੱਖ-ਵੱਖ ਚੋਣ ਨਿਸ਼ਾਨ ਦਿੱਤੇ ਗਏ ਹਨ।