Punjab: ਗਾਇਕ ਪਰਮੀਸ਼ ਵਰਮਾ ਦੇ ਮੈਨੇਜਰ ਨੂੰ ਮਿਲੀ ਧਮਕੀ: ਮੰਗੀ 10 ਕਰੋੜ ਰੁਪਏ ਦੀ ਫਿਰੌਤੀ
ਲੁਧਿਆਣਾ, 26 ਫਰਵਰੀ 2026 (ਵਿਸ਼ਵ ਵਾਰਤਾ) – ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਦੇ ਕਾਰੋਬਾਰੀ ਮੈਨੇਜਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਸ੍ਹਾਮਣੇ ਆਈ ਹੈ। ਮੈਨੇਜਰ ਨੂੰ ਇਹ ਕਾਲ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ‘ਤੇ ਵਿਦੇਸ਼ੀ ਨੰਬਰਾਂ ਤੋਂ ਆਈ ਹੈ ਅਤੇ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਕਾਲ ਕਰਨ ਵਾਲੇ ਨੇ ਪੈਸੇ ਨਾ ਦੇਣ ‘ਤੇ ਪਰਮੀਸ਼ ਵਰਮਾ ਅਤੇ ਉਸਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਜਿਸ ਤੋਂ ਬਾਅਦ ਪਰਮੀਸ਼ ਵਰਮਾ ਦੇ ਮੈਨੇਜਰ ਨੇ ਇਸ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਹੈ। ਲੁਧਿਆਣਾ ਦੀ ਸਰਾਭਾ ਨਗਰ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਵਿੱਚ, ਭਾਈ ਰਣਧੀਰ ਸਿੰਘ ਨਗਰ (ਬੀਆਰਐਸ ਨਗਰ) ਦੇ ਰਹਿਣ ਵਾਲੇ ਹਰਵਿੰਦਰ ਸਿੰਘ ਉਰਫ਼ ਹਾਰਡੀ ਨੇ ਦੱਸਿਆ ਕਿ ਉਹ ਇੱਕ ਨਿੱਜੀ ਕਾਰੋਬਾਰ ਚਲਾਉਂਦਾ ਹੈ ਅਤੇ ਲੰਬੇ ਸਮੇਂ ਤੋਂ ਗਾਇਕ ਪਰਮੀਸ਼ ਵਰਮਾ ਦੇ ਸਾਰੇ ਕਾਰੋਬਾਰ ਨੂੰ ਸੰਭਾਲ ਰਿਹਾ ਹੈ।
ਹਾਰਡੀ ਦੇ ਅਨੁਸਾਰ, ਉਸਨੂੰ 14 ਫਰਵਰੀ ਤੋਂ ਵੱਖ-ਵੱਖ ਅੰਤਰਰਾਸ਼ਟਰੀ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਕਾਲ ਕਰਨ ਵਾਲੇ ਨੇ ਆਪਣੀ ਪਛਾਣ ਹੈਰੀ ਬਾਕਸਰ ਵਜੋਂ ਦੱਸੀ ਹੈ ਅਤੇ ਦਾਅਵਾ ਕੀਤਾ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























