Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ
ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਬੀਤੇ ਦਿਨ ਸ਼ਨੀਵਾਰ 7 ਨਵੰਬਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ ਪੋਸਟਮਾਰਟਮ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਝੋਟੇ ਦਾ ਅੰਤਿਮ ਸਸਕਾਰ ਅੱਜ ਐਤਵਾਰ ਨੂੰ ਦੀਵਾਲੀ ਵਾਲੇ ਦਿਨ ਦੁਪਹਿਰ 1 ਵਜੇ ਦੇ ਕਰੀਬ ਉਨ੍ਹਾਂ ਦੇ ਚਕੇਰੀਆ ਰੋਡ ਸਥਿਤ ਖੇਤਾਂ ਵਿੱਚ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪਰਵਿੰਦਰ ਸਿੰਘ ਝੋਟਾ ਦੀ ਦੇਹ ਨੂੰ ਉਨ੍ਹਾਂ ਦੇ ਪੁਸ਼ਤੈਨੀ ਘਰ ਵਿੱਚ ਕੁਝ ਸਮੇਂ ਲਈ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ, ਜਿਸ ਤੋਂ ਬਾਅਦ ਅੰਤਿਮ ਸੰਸਕਾਰ ਲਈ ਟਰੈਕਟਰ-ਟਰਾਲੀ ਰਾਹੀਂ ਉਨ੍ਹਾਂ ਦੇ ਖੇਤ ਤੱਕ ਲੈ ਜਾਇਆ ਜਾਵੇਗਾ। ਗੌਰਤਲਬ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।























