Punjab : ਖੇਤਾਂ ਵਿੱਚੋਂ ਮਿਲੀ ਬੰਬਨੁਮਾ ਚੀਜ਼, ਇਲਾਕੇ ‘ਚ ਫੈਲੀ ਦਹਿਸ਼ਤ
– ਭਾਰੀ ਫੋਰਸ ਤਾਇਨਾਤ

ਪਠਾਨਕੋਟ, 11 ਜੂਨ (ਵਿਸ਼ਵ ਵਾਰਤਾ): ਪਠਾਨਕੋਟ (Punjab) ਦੇ ਮਲਿਕਪੁਰ ਪਿੰਡ ਵਿੱਚ ਇੱਕ ਖਾਲੀ ਪਲਾਟ ਵਿੱਚੋਂ ਇੱਕ ਬੰਬਨੁਮਾ ਚੀਜ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪਲਾਟ ਦੇ ਮਾਲਕ ਨੇ ਅੱਜ ਸਬਜ਼ੀਆਂ ਨੂੰ ਪਾਣੀ ਦਿੰਦੇ ਸਮੇਂ ਇਹ ਚੀਜ਼ ਦੇਖੀ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਹੈ।

ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਸ਼ੱਕੀ ਵਸਤੂ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















