PUNJAB : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 8ਵੀਂ ਕਲਾਸ ਦਾ ਨਤੀਜਾ
ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ) PUNJAB :ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਲਈਆਂ ਗਈਆਂ 8ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਹ ਨਤੀਜੇ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਦੇਖੇ ਜਾ ਸਕਦੇ ਹਨ। ਇਸ ਵਾਰ ਪੰਜਾਬ ਬੋਰਡ 8ਵੀਂ ਦਾ ਨਤੀਜਾ 97.30% ਰਿਹਾ ਹੈ। ਪ੍ਰੀਖਿਆ ਵਿੱਚ ਟਾਪ ਕਰਨ ਵਾਲੇ ਵਿਦਿਆਰਥੀ ਦਾ ਨਾਮ ਪੁਨੀਤ ਵਰਮਾ ਹੈ, ਜਿਸ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 10471 ਸਕੂਲਾਂ ਦੇ 290471 (ਦੋ ਲੱਖ ਨੱਬੇ ਹਜਾਰ ਚਾਰ ਸੌ ਇੱਕਤਰ) ਪ੍ਰੀਖਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ, ਜਿਨ੍ਹਾਂ ਵਿੱਚੋਂ 282627 (ਦੋ ਲੱਖ ਬਿਆਸੀ ਹਜਾਰ ਛੇ ਸੌ ਸਤਾਈ) ਪਾਸ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.30 ਰਹੀ ਹੈ।
ਨਤੀਜਾ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਉਹ ਵਿਦਿਆਰਥੀ ਜੋ ਪਾਸ ਨਹੀਂ ਕਰ ਸਕੇ। ਉਨ੍ਹਾਂ ਲਈ ਕੰਪਾਰਟਮੈਂਟਲ ਪ੍ਰੀਖਿਆ ਜੂਨ 2025 ਵਿੱਚ ਲਈ ਜਾਵੇਗੀ, ਜਿਸ ਲਈ ਸਬੰਧਤ ਵਿਦਿਆਰਥੀ ਵੱਖਰੇ ਤੌਰ ‘ਤੇ ਅਰਜ਼ੀ ਫਾਰਮ ਭਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/