Punjab: ਕਰਨੈਲ ਸਿੰਘ ਪੀਰ ਮੁਹੰਮਦ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਚੰਡੀਗੜ੍ਹ 24 ਅਗਸਤ, 2025 – ਸਾਬਕਾ ਸਿੱਖ ਫੈਡਰੇਸ਼ਨ ਪ੍ਰਧਾਨ (Punjab) ਕਰਨੈਲ ਸਿੰਘ ਪੀਰ ਮੁਹੰਮਦ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਦੇ ਧਰਮ ਗ੍ਰੰਥਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੇ ਪਾਵਨ ਗ੍ਰੰਥ ਹਨ, ਜਿਸ ਵਿਚ ਹਰ ਧਰਮ, ਵਰਗ ਤੇ ਫਿਰਕੇ ਦੇ ਲੋਕਾਂ ਨੂੰ ਸਾਂਝਾ ਉਪਦੇਸ਼ ਦਰਜ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਤੇ ਸਮਾਜਿਕ ਜੀਵਨ ਸੇਧਾਂ ਦਾ ਸੋਮਾ ਹੈ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਬਾਣੀ ਦੀਆਂ ਮੁਲਵਾਨ ਸਿੱਖਿਆਵਾਂ ਨੂੰ ਆਪਣੇ ਹਿਰਦੇ ਵਿਚ ਵਸਾਉਣ ਅਤੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਦੇ ਹੋਏ ਖੰਡੇ ਦੀ ਪਾਹੁਲ ਛਕ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























