
Punjab : ਜ਼ਹਿਰੀਲੀ ਸ਼ਰਾਬ ਮਾਮਲਾ: ਮਜੀਠਾ ਪੁੱਜੇ CM ਮਾਨ
– ਮ੍ਰਿਤਕਾਂ ਦੇ ਪਰਿਵਾਰਾਂ ਲਈ ਮਾਨ ਸਰਕਾਰ ਵਲੋਂ ਵੱਡਾ ਐਲਾਨ
ਅੰਮ੍ਰਿਤਸਰ,13 ਮਈ (ਵਿਸ਼ਵ ਵਾਰਤਾ): ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਦੁਖਦ ਖਬਰ ਮਿਲਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਅੰਮ੍ਰਿਤਸਰ ਦੇ ਮਜੀਠਾ ਪੁੱਜੇ ਅਤੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਇਸ ਮੌਕੇ ਸੀ. ਐਮ. ਭਗਵੰਤ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਦੱਸ-ਦੱਸ ਲੱਖ ਰੁਪਏ, ਅਤੇ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ, ਉਨ੍ਹਾਂ ਨੂੰ ਦੋ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ।
ਸੀ ਐਮ ਮਾਨ ਨੇ ਕਿਹਾ ਕਿ “ਮਾਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਗਾਤਾਰ ਹੋ ਰਹੀ ਹੈ। ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਸਸਪੈਂਡ ਵੀ ਕੀਤੇ ਗਏ ਨੇ। ਲੋਕਾਂ ਨੂੰ ਸ਼ਰਾਬ ਦੇ ਨਾਮ ‘ਤੇ ਜ਼ਹਿਰ ਵੇਚਣ ਵਾਲੇ ਭਾਵੇਂ ਕਿੰਨੇ ਹੀ ਵੱਡੇ ਰਸੂਖਦਾਰ ਲੀਡਰ ਹੋਣ, ਚਾਹੇ ਕੋਈ ਪੁਲਿਸ ਅਧਿਕਾਰੀ ਹੋਵੇ, ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ। ਨਾਲ ਹੀ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਨੇ ਕਿ ਘਰ-ਘਰ ਜਾ ਕੇ ਫਾਈਲਾਂ ਤਿਆਰ ਕਰਨ, ਜਾਨ ਗੁਆਉਣ ਵਾਲੇ ਹਰੇਕ ਪਰਿਵਾਰ ਨੂੰ ਸਰਕਾਰ ਵੱਲੋਂ ਆਰਥਿਕ ਸਹਾਇਤਾ ਵਜੋਂ 10-10 ਲੱਖ ਰੁਪਏ ਤੇ ਹਰ ਸੰਭਵ ਮਦਦ ਅਤੇ ਸਹਿਯੋਗ ਦਿੱਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਾ ਨਕਲੀ ਸ਼ਰਾਬ ਰੈਕੇਟ ਦੇ ਮਾਸਟਰਮਾਈਂਡ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਸਰ ਦੇ ਦਿਹਾਤੀ ਖੇਤਰ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਆਬਕਾਰੀ ਐਕਟ ਦੀ ਧਾਰਾ 105 ਬੀਐਨਐਸ ਅਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਪ੍ਰਭਜੀਤ ਦਾ ਭਰਾ ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਸਰਾਏ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਸ਼ਾਮਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























