• Latest
  • Trending
Punjab Police ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

Punjab Police ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

22 minutes ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

1 hour ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

2 hours ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

2 hours ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

2 hours ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

3 hours ago
ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

4 hours ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

4 hours ago
ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

4 hours ago
ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

4 hours ago
ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

4 hours ago
CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

4 hours ago
Hindi News
English News
Thursday, October 15, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਵਿਸ਼ੇਸ਼ ਮੁਹਿੰਮ ਤਹਿਤ 602 ਵੱਡੇ ਤਸਕਰਾਂ ਦੀਆਂ 324 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ

September 16, 2024
in ਖਬਰਾਂ, ਪੰਜਾਬ
Punjab Police ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

Punjab Police ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ ਅਪਣਾਈ
  • ਵਿਸ਼ੇਸ਼ ਮੁਹਿੰਮ ਤਹਿਤ 602 ਵੱਡੇ ਤਸਕਰਾਂ ਦੀਆਂ 324 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ
  • ਪੁਲਿਸ ਟੀਮਾਂ ਵੱਲੋਂ 16 ਮਾਰਚ, 2022 ਤੋਂ ਹੁਣ ਤੱਕ 30.83 ਕਰੋੜ ਰੁਪਏ ਡਰੱਗ ਮਨੀ, 2457 ਕਿਲੋ ਅਫੀਮ, 1156 ਕੁਇੰਟਲ ਭੁੱਕੀ ਅਤੇ 4.29 ਕਰੋੜ ਗੋਲੀਆਂ /ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ
  • ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ
  • Punjab Police ਨੇ 16 ਮਾਰਚ, 2022 ਤੋਂ ਹੁਣ ਤੱਕ 272 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ 45 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ
  • ਏਜੀਟੀਐਫ ਨੇ ਹੁਣ ਤੱਕ 1420 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 12 ਨੂੰ ਮਾਰ ਮੁਕਾਇਆ ; 1337 ਹਥਿਆਰ ਕੀਤੇ ਬਰਾਮਦ
  • ਇਸ ਸਾਲ 628 ਕਿਲੋ ਹੈਰੋਇਨ, 796 ਕਿਲੋ ਅਫੀਮ, 10.32 ਕਰੋੜ ਰੁਪਏ ਡਰੱਗ ਮਨੀ ਸਮੇਤ 8789 ਨਸ਼ਾ ਤਸਕਰ/ਸਪਲਾਇਰ ਫੜੇ

Punjab Police ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ ‘ਤੇ Punjab Police ਨੇ 16 ਮਾਰਚ, 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ 29152 ਐਫਆਈਆਰਜ਼ ਦਰਜ ਕੀਤੀਆਂ ਹਨ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾਉਣ ਦੇ ਨਾਲ ਨਾਲ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 2546 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚੋਂ 2457 ਕਿਲੋ ਅਫੀਮ, 1156 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 4.29 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲੀਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 30.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਆਈਜੀਪੀ ਨੇ ਕਿਹਾ ਕਿ Punjab Police ਨੇ ਇਨ੍ਹਾਂ ਢਾਈ ਸਾਲਾਂ ਦੌਰਾਨ ਵੱਡੇ ਤਸਕਰਾਂ ਦੀਆਂ 324.28 ਕਰੋੜ ਰੁਪਏ ਦੀਆਂ 602 ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦਕਿ 103.50 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਸਬੰਧੀ 192 ਕੇਸ ਪ੍ਰਵਾਨਗੀ ਹਿੱਤ ਸਮਰੱਥ ਅਥਾਰਟੀ ਕੋਲ ਵਿਚਾਰ ਅਧੀਨ ਹਨ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ— ਇੰਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ— ਲਾਗੂ ਕੀਤੀ ਗਈ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ, Punjab Police ਐਨਡੀਪੀਐਸ ਐਕਟ ਦੀ ਧਾਰਾ 64 ਏ, ਜੋ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਨਸ਼ੀਲੇ ਪਦਾਰਥਾਂ ਦੇ ਆਦੀ ਨੂੰ ਮੁੜ ਵਸੇਬੇ ਲਈ ਮੌਕਾ ਪ੍ਰਦਾਨ ਕਰਦੀ ਹੈ, ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ।

ਆਈਜੀਪੀ ਨੇ ਕਿਹਾ ਕਿ 245 ਮਾਮਲਿਆਂ ਵਿੱਚ ਥੋੜੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ 295 ਨਸ਼ੇ ਦੇ ਆਦੀਆਂ ਨੇ ਮੁੜ ਵਸੇਬਾ ਇਲਾਜ ਕਰਵਾਉਣ ਦਾ ਵਾਅਦਾ ਕਰਕੇ ਐਨਡੀਪੀਐਸ ਦੀ ਧਾਰਾ 64-ਏ ਦਾ ਲਾਭ ਉਠਾਇਆ ਹੈ।

ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, Punjab Police ਨੇ 16 ਮਾਰਚ, 2022 ਤੋਂ ਹੁਣ ਤੱਕ 2378 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੈਂਗਸਟਰਾਂ ਵਿਰੁੱਧ ਕਾਰਵਾਈਆਂ ਦੌਰਾਨ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ, ਆਈਜੀਪੀ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 1420 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 12 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ ਕੇ 508 ਗੈਂਗਸਟਰਾਂ/ਅਪਰਾਧੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 1337 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 294 ਵਾਹਨ, 56.7 ਕਿਲੋਗ੍ਰਾਮ ਹੈਰੋਇਨ ਅਤੇ 4.05 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਆਈਜੀਪੀ ਨੇ ਅੱਤਵਾਦੀਆਂ ਵਿਰੁੱਧ ਕਾਰਵਾਈ ਬਾਰੇ ਵੇਰਵੇ ਦਿੰਦਿਆਂ ਕਿਹਾ ਕਿ ਅੰਦਰੂਨੀ ਸੁਰੱਖਿਆ ਵਿੰਗ ਨੇ 272 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ 45 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 34 ਰਾਈਫਲਾਂ, 303 ਰਿਵਾਲਵਰ/ਪਿਸਤੌਲ, 14 ਹੈਂਡ ਗ੍ਰਨੇਡ ਅਤੇ 290 ਡਰੋਨ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਮੋਬਾਈਲ ਫ਼ੋਨਾਂ ਦੀ ਵਰਤੋਂ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1663 ਆਈਐਮਈਆਈ ਨੰਬਰਾਂ ਨੂੰ ਬਲੈਕਲਿਸਟ ਅਤੇ 475 ਮੋਬਾਈਲ ਨੰਬਰਾਂ ਨੂੰ ਬਲਾਕ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗੈਂਗਸਟਰਾਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਘੱਟੋ-ਘੱਟ 6500 ਸੋਸ਼ਲ ਮੀਡੀਆ ਅਕਾਊਂਟਸ ਨੂੰ ਬਲਾਕ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦੌਰਾਨ ਮੌਜੂਦਾ ਸਾਲ ਵਿੱਚ ਕੀਤੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੰਦੇ ਹੋਏ, ਆਈਜੀਪੀ ਨੇ ਕਿਹਾ ਕਿ 1 ਜਨਵਰੀ, 2024 ਤੋਂ, ਪੁਲਿਸ ਨੇ 825 ਵਪਾਰਕ ਐਫਆਈਆਰਜ਼ ਸਮੇਤ 6439 ਐਫਆਈਆਰਜ਼ ਦਰਜ ਕਰਕੇ 8789 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 628 ਕਿਲੋਗ੍ਰਾਮ ਹੈਰੋਇਨ, 796 ਕਿਲੋਗ੍ਰਾਮ ਅਫੀਮ, 324 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਔਡਜ਼ ਦੀਆਂ 2.83 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 10.32 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

Tags: AIG of Punjab PoliceBREAKING NEWSBreaking news in PunjabiDGP Punjab PoliceLatest Punjab newsPUNJABpunjab newsPunjab news in PunjabiPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
October 15, 2026
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

by Navjot
October 15, 2026
0

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ 'ਤੇ ਕੀਤਾ ਵਿਚਾਰ-ਵਟਾਂਦਰਾ   ਏਥਨਜ਼, 15...

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
October 15, 2026
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

by Ranjit Singh
2 weeks ago
0

Asian Games 'ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆਈ ਖੇਡਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 