• Latest
  • Trending
Punjab Police ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

Punjab Police ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

2 years ago
Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

6 hours ago
ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

7 hours ago
14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

7 hours ago
ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

9 hours ago
ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

9 hours ago
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Monday, October 26, 2026
No Result
View All Result
19 °c
Chandigarh
24 ° Tue
24 ° Wed
24 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

October 13, 2024
in ਖਬਰਾਂ, ਪੰਜਾਬ
Punjab Police ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

Punjab Police ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

– 18 ਹੋਰ ਐੱਫ.ਆਈ.ਆਰਜ਼. ਦਰਜ ਕਰਨ ਨਾਲ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚੀ
– ਪੰਜਾਬ ਪੁਲਿਸ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੋਂ ਬਚਾਉਣ ਲਈ ਵਚਨਬੱਧ
– ਅਜਿਹੇ ਟਰੈਵਲ ਏਜੰਟ ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ੀ ਨੌਕਰੀਆਂ ਲਈ ਲੁਭਾਉਣ ਵਾਸਤੇ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ: ਏਡੀਜੀਪੀ ਐਨਆਰਆਈ ਮਾਮਲੇ
– ਏਡੀਜੀਪੀ ਪ੍ਰਵੀਨ ਕੇ. ਸਿਨਹਾ ਨੇ ਲੋਕਾਂ ਨੂੰ ਸਿਰਫ਼ ਵੈਧ ਭਰਤੀ ਏਜੰਟ (ਆਰਏ) ਲਾਇਸੈਂਸ ਵਾਲੀਆਂ ਏਜੰਸੀਆਂ ਨਾਲ ਸੰਪਰਕ ਕਰਨ ਦੀ ਦਿੱਤੀ ਸਲਾਹ

ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ):- ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਸੂਬੇ ਵਿੱਚ 18 ਹੋਰ ਟਰੈਵਲ ਏਜੰਸੀਆਂ ਵਿਰੁੱਧ ਗੈਰ-ਕਾਨੂੰਨੀ ਢੰਗ ਨਾਲ ਸੋਸ਼ਲ ਮੀਡੀਆ ‘ਤੇ ਰੋਜ਼ਗਾਰ ਸਬੰਧੀ ਇਸ਼ਤਿਹਾਰ ਦੇਣ ਬਾਰੇ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਕਾਰਵਾਈ ਅਗਸਤ, 2024 ਦੇ ਮਹੀਨੇ ਵਿੱਚ ਅਜਿਹੀਆਂ 25 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੇ ਖਿਲਾਫ ਘੱਟੋ-ਘੱਟ 20 ਐੱਫ.ਆਈ.ਆਰਜ਼. ਦਰਜ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ। ਹੁਣ ਤੱਕ ਦਰਜ ਕੀਤੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨੇ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਹੈ।

ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਐਤਵਾਰ ਨੂੰ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਇਜਾਜ਼ਤਾਂ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ਵਿੱਚ ਨੌਕਰੀਆਂ ਬਾਰੇ ਇਸ਼ਤਿਹਾਰ ਦੇ ਰਹੀਆਂ ਸਨ।

ਉਹਨਾਂ ਅੱਗੇ ਦੱਸਿਆ ਕਿ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ ਗਈ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਤੌਰ ‘ਤੇ ਤਸਦੀਕ ਕੀਤੀ ਗਈ ਅਤੇ ਉਨ੍ਹਾਂ ਵਿਰੁੱਧ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਸੂਬੇ ਦੇ ਵੱਖ-ਵੱਖ ਐਨ.ਆਰ.ਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 18 ਨਵੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਸ ਵਿੱਚ ਅੰਮ੍ਰਿਤਸਰ, ਐਸ.ਏ.ਐਸ. ਨਗਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਦਰਜ ਕੀਤੀਆਂ 18 ਨਵੀਆਂ ਐਫ.ਆਈ.ਆਰਜ਼ ਵਿੱਚੋਂ ਸਤੰਬਰ ਮਹੀਨੇ ਵਿੱਚ 6 ਅਤੇ ਅਕਤੂਬਰ ਵਿੱਚ 12 ਐਫਆਈਆਰਜ਼ ਦਰਜ ਕੀਤੀਆਂ ਗਈਆਂ ਸਨ।

ਏਡੀਜੀਪੀ ਨੇ ਕਿਹਾ ਕਿ ਅਗਸਤ ਅਤੇ ਸਤੰਬਰ 2024 ਦੇ ਮਹੀਨਿਆਂ ਵਿੱਚ ਦਰਜ ਕੀਤੀਆਂ ਇਨ੍ਹਾਂ 26 ਐਫ.ਆਈ.ਆਰਜ਼ ਵਿੱਚ ਕੁੱਲ 34 ਮੁਲਜ਼ਮਾਂ ਵਿੱਚੋਂ 25 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮ ਟਰੈਵਲ ਏਜੰਟਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।

ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਅਤੇ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਸੌਂਪਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਲਈ ਕਿਹਾ। ਉਹਨਾਂ ਨੇ ਸਲਾਹ ਦਿੱਤੀ ਕਿ ਸਿਰਫ਼ ਉਹਨਾਂ ਏਜੰਸੀਆਂ ਨਾਲ ਸੰਪਰਕ ਕੀਤਾ ਜਾਵੇ ਜਿਹਨਾਂ ਕੋਲ ਇਮੀਗ੍ਰੇਸ਼ਨ ਐਕਟ, 1983 ਤਹਿਤ ਇੱਕ ਵੈਧ ਭਰਤੀ ਏਜੰਟ (ਆਰ.ਏ.) ਲਾਇਸੈਂਸ ਹੋਵੇ ਅਤੇ ਉਕਤ ਐਕਟ ਤਹਿਤ ਜਾਰੀ ਏਜੰਸੀ ਦੇ ਲਾਇਸੈਂਸ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਅੱਗੇ ਕਿਹਾ ਕਿ ਟਰੈਵਲ ਏਜੰਟਾਂ ਨਾਲ ਸੰਪਰਕ ਕਰਦੇ ਸਮੇਂ ਉਹਨਾਂ ਦੀ ਜਾਂਚ ਕਰਨ ਉਪਰੰਤ ਹੀ ਉਹਨਾਂ ‘ਤੇ ਭਰੋਸਾ ਕੀਤਾ ਜਾਵੇ।

ਡੱਬੀ: ਨਵੀਆਂ ਦਰਜ ਕੀਤੀਆਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੇ ਨਾਮ:

(1) ਵਨ ਪੁਆਇੰਟ ਸਰਵਿਸਿਜ਼, ਐਸ.ਸੀ.ਓ.-15, ਸੈਕਟਰ-115, ਖਰੜ, ਐਸ.ਏ.ਐਸ.ਨਗਰ।
(2) ਸਾਈ ਏਂਜਲ ਗਰੁੱਪ, ਐਸ.ਸੀ.ਐਫ.-02, ਦੂਜੀ ਮੰਜ਼ਿਲ, ਸੈਕਟਰ-78, ਐਸ.ਏ.ਐਸ. ਨਗਰ।
(3) ਭਾਰਤ ਇਮੀਗ੍ਰੇਸ਼ਨ, ਨੇੜੇ ਸੇਵਕ ਪੈਟਰੋਲ ਪੰਪ, ਅਮਲੋਹ, ਫਤਹਿਗੜ੍ਹ ਸਾਹਿਬ।
(4) ਮਾਸਟਰ ਮਾਈਂਡ ਇਮੀਗ੍ਰੇਸ਼ਨ, ਸਟੱਡੀ ਵੀਜ਼ਾ ਕੰਸਲਟੈਂਟ, ਆਨੰਦਪੁਰ ਸਾਹਿਬ, ਰੂਪਨਗਰ।
(5) ਏ.ਵੀ.ਪੀ. ਇਮੀਗ੍ਰੇਸ਼ਨ, ਬਠਿੰਡਾ।
(6) ਸਕਾਈ ਬ੍ਰਿਜ ਇਮੀਗ੍ਰੇਸ਼ਨ, ਬਠਿੰਡਾ।
(7) ਗੇਟਵੇ ਇਮੀਗ੍ਰੇਸ਼ਨ, ਪਟਿਆਲਾ।
(8) ਮਾਸਟਰ ਇਮੀਗ੍ਰੇਸ਼ਨ, ਰਾਜਪੁਰਾ, ਪਟਿਆਲਾ।
(9) ਹੰਬਲ ਇਮੀਗ੍ਰੇਸ਼ਨ, ਅੰਮ੍ਰਿਤਸਰ।
(10) ਦਿ ਹੰਬਲ ਇਮੀਗ੍ਰੇਸ਼ਨ, ਲੁਧਿਆਣਾ।
(11) ਈ.ਵੀ.ਏ.ਏ. ਇਮੀਗ੍ਰੇਸ਼ਨ, ਲੁਧਿਆਣਾ।
(12) ਕੌਰ ਇਮੀਗ੍ਰੇਸ਼ਨ ਸੈਂਟਰ, ਮੋਗਾ।
(13) ਸ਼ਿਵ ਕੰਸਲਟੈਂਸੀ ਇਮੀਗ੍ਰੇਸ਼ਨ, ਐਫ.ਸੀ.ਆਰ. ਰੋਡ, ਅੰਮ੍ਰਿਤਸਰ।
(14) ਆਹੂਜਾ ਇਮੀਗ੍ਰੇਸ਼ਨ, ਜੰਡਿਆਲਾ ਰੋਡ, ਨੇੜੇ ਐਚਡੀਐਫਸੀ ਬੈਂਕ, ਤਰਨਤਾਰਨ।
(15) ਜੇ.ਐਮ.ਸੀ. ਅੰਮ੍ਰਿਤਸਰ, ਪਹਿਲੀ ਮੰਜ਼ਿਲ, 100 ਐਫ.ਟੀ. ਰੋਡ, ਅੰਮ੍ਰਿਤਸਰ ਕਲੋਨੀ, ਅੰਮ੍ਰਿਤਸਰ।
(16) ਰੁਦਰਾਕਸ਼ ਇਮੀਗ੍ਰੇਸ਼ਨ ਐਸ.ਸੀ.ਓ. 15-16, ਟਾਪ ਫਲੋਰ, ਫੇਜ਼ 1, ਮੋਹਾਲੀ।
(17) ਯੂਨੀਕ ਐਂਟਰਪ੍ਰਾਈਜਿਜ਼, ਐਸ.ਸੀ.ਓ. 13, ਮੈਗਾ ਮਾਰਕੀਟ, ਨਿਊ ਸੰਨੀ ਐਨਕਲੇਵ, ਸੈਕਟਰ 123, ਮੋਹਾਲੀ।
(18) ਸੈਣੀ ਐਸੋਸੀਏਟਸ (ਗਲਫ ਜੌਬਸ ਐਂਡ ਯੂਰੋਪ ਗਲਫ ਵੀਜ਼ਾ), ਪਹਿਲੀ ਮੰਜ਼ਿਲ, ਖੰਨਾ ਕੰਪਲੈਕਸ, ਰੂਪਨਗਰ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB POLICEPunjab Police dgptop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

by Navjot
October 25, 2026
0

  ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Most Popular

ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ; ਪੰਜ ਦਿਨਾਂ ਲਈ ਮੱਛੀ ਫੜਨ ‘ਤੇ ਪਾਬੰਦੀ

ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ; ਪੰਜ ਦਿਨਾਂ ਲਈ ਮੱਛੀ ਫੜਨ ‘ਤੇ ਪਾਬੰਦੀ

by Navjot
11 hours ago
0

ਚੇਨਈ, 25 ਅਕਤੂਬਰ (ਵਿਸ਼ਵ ਵਾਰਤਾ) ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਤੂਫ਼ਾਨ ਬਣਨ ਦੀ ਚੇਤਾਵਨੀ ਦੇ ਮੱਦੇਨਜ਼ਰ, ਮਛੇਰਿਆਂ ਨੂੰ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 