• Latest
  • Trending
Punjab Police ਦਾ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਮਾਮਲੇ ’ਚ ਵੱਡਾ ਖੁਲਾਸਾ 

Punjab Police ਦਾ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਮਾਮਲੇ ’ਚ ਵੱਡਾ ਖੁਲਾਸਾ 

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 minute ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

8 minutes ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

20 minutes ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

34 minutes ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

42 minutes ago
Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

10 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

10 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

11 hours ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

11 hours ago
Hindi News
English News
Saturday, August 29, 2026
No Result
View All Result
28 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਦਾ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਮਾਮਲੇ ’ਚ ਵੱਡਾ ਖੁਲਾਸਾ 

October 19, 2024
in CRIME, ਖਬਰਾਂ, ਪੰਜਾਬ, ਪ੍ਰਸ਼ਾਸਨਿਕ
Punjab Police ਦਾ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਮਾਮਲੇ ’ਚ ਵੱਡਾ ਖੁਲਾਸਾ 

Punjab Police ਦਾ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਮਾਮਲੇ ’ਚ ਵੱਡਾ ਖੁਲਾਸਾ 

ਕਤਲ ਵਿੱਚ ’ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਹੋਣ ਦੇ ਮਿਲੇ ਸਬੂਤ

ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

Punjab Police ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ Punjab Police ਨੇ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਦਿੱਤੀ ਹੈ।

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਸ਼ੁੱਕਰਵਾਰ ਨੂੰ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ, ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ ਅਤੇ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨਾਲ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿਲਾਲ ਅਹਿਮਦ ਉਰਫ਼ ਫੌਜੀ, ਗੁਰਮਰਦੀਪ ਸਿੰਘ ਉਰਫ ਪੋਂਟੂ ਅਤੇ ਅਰਸ਼ਦੀਪ ਸਿੰਘ ਉਰਫ ਝੰਡੂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 9 ਅਕਤੂਬਰ 2024 ਨੂੰ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦਾ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਮੋਟਰਸਾਈਕਲ ਹੀਰੋ ਸਪਲੈਂਡਰ ਰਜਿਸਟ੍ਰੇਸ਼ਨ ਨੰਬਰ ਪੀ.ਬੀ-04ਯੂ-3258 ‘ਤੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਘਰ ਵਾਪਸ ਆ ਰਿਹਾ ਸੀ।

Punjab Police ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਦੇ ਕਤਲ ਦਾ ਮਾਸਟਰਮਾਈਂਡ ਵਿਦੇਸ਼ ਅਧਾਰਤ ਗੈਂਗਸਟਰ ਅਰਸ਼ ਡੱਲਾ ਅਤੇ ਹੋਰ ਵਿਅਕਤੀ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰੇਕੀ ਕਰਨ ਅਤੇ ਕਤਲ ਨੂੰ ਅੰਜਾਮ ਦੇਣ ਲਈ ਵਿਦੇਸ਼ ਅਧਾਰਤ ਵੱਖ-ਵੱਖ ਸੰਚਾਲਕਾਂ ਦੇ ਵੱਖੋ-ਵੱਖਰੇ ਮਾਡਿਊਲਾਂ ਦੀ ਵਰਤੋਂ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਅਪਰਾਧੀਆਂ ਵਲੋਂ ਸਾਜ਼ਿਸ਼ ਨੂੰ ਛੁਪਾਉਣ ਲਈ ਵੱਖੋ-ਵੱਖਰੇ ਮਾਡਿਊਲਾਂ ਨੂੰ ਵੱਖ-ਵੱਖ ਕੰਮ ਸੌਂਪੇ ਗਏ ਸਨ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਤਿੰਨੋਂ ਵਿਅਕਤੀ ਰੇਕੀ ਕਰਨ ਵਾਲੇ ਮਾਡਿਊਲ ਦਾ ਹਿੱਸਾ ਸਨ, ਜਿਸ ਦਾ ਸੰਚਾਲਨ ਕੈਨੇਡਾ ਅਧਾਰਤ ਕਰਮਵੀਰ ਸਿੰਘ ਉਰਫ ਗੋਰਾ ਵੱਲੋਂ ਕੀਤਾ ਜਾ ਰਿਹਾ ਸੀ। ਰੇਕੀ ਕਰਨ ਵਾਲੇ ਮਾਡਿਊਲ ਨੇ ਆਪਣੇ ਸੰਚਾਲਕਾਂ ਅਤੇ ਵੱਖੋ-ਵੱਖਰੇ ਮਾਡਿਊਲਾਂ ਰਾਹੀਂ ਮਹੱਤਵਪੂਰਨ ਜਾਣਕਾਰੀ ਸ਼ੂਟਰ ਮਾਡਿਊਲ ਨੂੰ ਦਿੱਤੀ।

Punjab Police ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਡੀਜੀਪੀ ਨੇ ਕਿਹਾ ਕਿ ਸ਼ੂਟਰ ਮਾਡਿਊਲ ਦੇ ਮੈਂਬਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ ਜੋ ਕਤਲ ਦੀ ਸਾਜ਼ਿਸ਼ ਵਿੱਚ ‘ਵਾਰਿਸ ਪੰਜਾਬ ਦੇ’ (ਡਬਲਯੂ.ਪੀ.ਡੀ.) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਨੂੰ ਦਰਸਾਉਂਦੇ ਹਨ।

ਜਾਂਚ ਦੌਰਾਨ ਦਰਜ ਕੀਤੇ ਗਏ ਕੁਝ ਬਿਆਨਾਂ ਅਨੁਸਾਰ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਅਪਰਾਧ ਦੇ ਸਾਰੇ ਪਹਿਲੂਆਂ ਦੀ ਸਬੂਤਾਂ ਦੇ ਆਧਾਰ ‘ਤੇ ਪੇਸ਼ੇਵਰ ਢੰਗ ਨਾਲ ਕਾਨੂੰਨ ਮੁਤਾਬਿਕ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਅਪਰਾਧਿਕ ਭੂਮਿਕਾ ਉਪਲਬਧ ਸਬੂਤਾਂ ਦੇ ਆਧਾਰ ‘ਤੇ ਨਿਰਧਾਰਤ ਕੀਤੀ ਜਾਵੇਗੀ।

ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ, ਫਰੀਦਕੋਟ ਜ਼ਿਲ੍ਹਾ ਪੁਲਿਸ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕੀਤੀ ਗਈ ਹੈ ਅਤੇ ਵੱਖ-ਵੱਖ ਟੀਮਾਂ ਨੂੰ ਵਾਰਦਾਤ ਵਾਲੀ ਥਾਂ ਦੀ ਜਾਂਚ ਕਰਨ ਅਤੇ ਭੌਤਿਕ ਤੇ ਡਿਜੀਟਲ ਸਬੂਤ ਇਕੱਠੇ ਕਰਨ ਦਾ ਕੰਮ ਸੌਂਪਿਆ ਗਿਆ।

ਉਨ੍ਹਾਂ ਦੱਸਿਆ ਕਿ ਵਾਰਦਾਤ ਵਾਲੀ ਥਾਂ ‘ਤੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ ਅਤੇ ਹਮਲਾਵਰਾਂ ਦੇ ਆਉਣ-ਜਾਣ ਦੇ ਰਸਤੇ ਦਾ ਪਤਾ ਲਗਾਉਣ ਲਈ ਸੀਸੀਟੀਵੀ ਦੇ ਅਗਲੇ-ਪਿਛਲੇ ਲਿੰਕੇਜ ਦੀ ਪੈਰਵੀ ਕਰਨ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।

ਡੀਜੀਪੀ ਨੇ ਦੱਸਿਆ ਕਿ ਫਰੀਦਕੋਟ ਜਿਲ੍ਹਾ ਪੁਲਿਸ ਨੇ ਬਾਰੀਕੀ ਨਾਲ ਜਾਂਚ ਕਰਦਿਆਂ 125 ਕਿਲੋਮੀਟਰ ਦੇ ਘੇਰੇ ਵਿੱਚ ਸੀਸੀਟੀਵੀ ਫੁਟੇਜ ਦਾ ਵਿਸ਼ਲੇਸ਼ਣ ਕੀਤਾ, ਜਿਸ ਨਾਲ ਪੁਲਿਸ ਨੂੰ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਅਤੇ ਲੀਡ ਵਿਕਸਿਤ ਕਰਨ ਵਿੱਚ ਮਦਦ ਮਿਲੀ।

ਡੀਜੀਪੀ ਨੇ ਦੱਸਿਆ ਕਿ ਰਣਨੀਤਕ ਸਥਾਨਾਂ ‘ਤੇ ਮੋਬਾਈਲ ਟਾਵਰ ਰਾਹੀ ਰਿਕਾਰਡ ਪ੍ਰਾਪਤ ਕੀਤਾ ਗਿਆ ਅਤੇ ਇਸ ਦੀ ਵਿਆਪਕ ਡੇਟਾ ਵਿਸ਼ਲੇਸ਼ਣ ਸਾਧਨਾਂ ਰਾਹੀਂ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ।

ਖੁਫੀਆ ਜਾਣਕਾਰੀ ਇਕੱਠੀ ਕਰਨ ਲਈ ਵਿਦੇਸ਼ਾਂ ਵਿਚ ਰਹਿੰਦੇ ਵਿਅਕਤੀਆਂ ਨਾਲ ਸੰਪਰਕ ਸਥਾਪਿਤ ਕੀਤਾ ਗਿਆ।

ਜਾਂਚ ਦੌਰਾਨ ਹੋਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ ਵਿਆਪਕ ਸਾਜ਼ਿਸ਼ ਬਾਰੇ ਵੀ ਜਾਣਕਾਰੀ ਮਿਲੀ ਹੈ ਅਤੇ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਬਹੁਤ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਸਾਜ਼ਿਸ਼ ਦੀ ਤਹਿ ਤੱਕ ਪਹੁੰਚਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡੀਜੀਪੀ ਨੇ Punjab Police ਦੀ ਪੇਸ਼ੇਵਰ ਢੰਗ ਨਾਲ ਜਾਂਚ ਕਰਨ ਅਤੇ ਅਪਰਾਧ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 159 ਮਿਤੀ 10-10-2024 ਨੂੰ ਥਾਣਾ ਕੋਟਕਪੂਰਾ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 103 (1), 126 (2) ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ।

Tags: Breaking news in PunjabiLatest News In Punjabipunjab newsPunjab news in PunjabiPUNJAB POLICEtop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

by Ranjit Singh
August 29, 2026
0

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ...

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

by Ranjit Singh
August 29, 2026
0

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ):...

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

by Ranjit Singh
August 29, 2026
0

National: ਦਿੱਲੀ-NCR 'ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ CNG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

Most Popular

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

by Jaspreet Kaur
4 weeks ago
0

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਵੀ ਪਾਸ ਨਵੀ ਦਿੱਲੀ, 30 ਜੁਲਾਈ 2026 (ਵਿਸ਼ਵ ਵਾਰਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 