• Latest
  • Trending
Punjab Police ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

8 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

9 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

11 hours ago
Hindi News
English News
Monday, November 23, 2026
No Result
View All Result
11 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

November 17, 2024
in ਖਬਰਾਂ, ਪੰਜਾਬ
Punjab Police ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

Punjab Police ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

– ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਨੈਸ਼ਨਲ ਹਾਈਵੇਅ ’ਤੇ ਹਾਲ ਹੀ ਵਿੱਚ ਦੇਰ ਰਾਤ ਨੂੰ ਹੋਈਆਂ ਹਥਿਆਰਬੰਦ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ ‘ਸੱਤੀ ਗੈਂਗ’ : ਡੀਜੀਪੀ ਗੌਰਵ ਯਾਦਵ

– ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਲੱਗੀ ਗੋਲੀ : ਐੱਸ.ਐੱਸ.ਪੀ. ਦੀਪਕ ਪਾਰੀਕ

ਚੰਡੀਗੜ੍ਹ/ਐਸਏਐਸ ਨਗਰ, 17 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀਜੀਪੀ)ਪੰਜਾਬ ਨੇ ਐਤਵਾਰ ਨੂੰ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਾਸੀ ਦੰਦਰਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ ਪਲੈਟੀਨਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਨੂੰ ਉਕਤ ਖੁਦ ਚਲਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਸੱਤੀ ਦੇ ਗਿਰੋਹ ਨੇ ਮੁੱਖ ਤੌਰ ’ਤੇ ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ਹਾਲ ਹੀ ਵਿੱਚ ਇਸ ਗਿਰੋਹ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਕਈ ਲੁੱਟਾਂ/ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਮੁਲਜ਼ਮ ਸੱਤੀ ਆਪਣੇ ਤਿੰਨ ਹੋਰ ਸਾਥੀਆਂ ਨਾਲ 3 ਅਤੇ 10 ਨਵੰਬਰ 2024 ਨੂੰ ਹਾਈਵੇਅ ’ਤੇ ਦੇਰ ਰਾਤ ਹੋਈਆਂ ਦੋ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਸੀ, ਜਿਸ ਵਿੱਚ ਸਬ-ਡਵੀਜ਼ਨ ਡੇਰਾਬੱਸੀ ਦੇ ਲਾਲੜੂ ਇਲਾਕੇ ਵਿੱਚ ਬੰਦੂਕ ਦੀ ਨੋਕ ’ਤੇ ਨਕਦੀ, ਮੋਬਾਈਲ ਅਤੇ ਸੋਨੇ ਦੇ ਗਹਿਣੇ ਲੁੱਟੇ ਗਏ ਸਨ।

ਡੀਜੀਪੀ ਨੇ ਦੱਸਿਆ ਕਿ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸ.ਐਸ.ਪੀ.) ਦੀਪਕ ਪਾਰੀਕ ਨੇ ਦੱਸਿਆ ਕਿ ਲੁੱਟ/ਖੋਹ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਸੱਤੀ ਦੀ ਅਗਵਾਈ ਵਾਲੇ ਇਸ ਲੁਟੇਰਾ ਗਿਰੋਹ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ ,ਜੋ ਕਿ ਹਾਲ ਹੀ ਵਿੱਚ ਲਾਲੜੂ ਵਿਖੇ ਦੇਰ ਰਾਤ ਵਾਪਰੀਆਂ ਘਟਨਾਵਾਂ ਤੋਂ ਜੁਟਾਏ ਗਏ ਸਬੂਤਾਂ ਅਤੇ ਤੱਥਾਂ ਨਾਲ ਮੇਲ ਖਾਂਦੀ ਸੀ।

ਉਨ੍ਹਾਂ ਕਿਹਾ ਕਿ ਪੂਰੀ ਮੁਸਤੈਦੀ ਨਾਲ ਫੌਰੀ ਕਾਰਵਾਈ ਕਰਦਿਆਂ ਹੋਏ ਡੀ.ਐਸ.ਪੀ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਤਕਨੀਕੀ ਸਾਧਨਾਂ ਦਾ ਸੁਚੱਜਾ ਇਸਤੇਮਾਲ ਕਰਦੇ ਹੋਏ ਪਿੰਡ ਲੇਹਲੀ ਨੇੜੇ ਸੱਤੀ ਦੀ ਮੌਜੂਦਗੀ ਨੂੰ ਟਰੇਸ ਕਰ ਲਿਆ ਗਿਆ। ਜਦੋਂ ਪੁਲਿਸ ਟੀਮਾਂ ਮੋਟਰਸਾਈਕਲ ’ਤੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਸੱਤੀ ਦਾ ਪਿੱਛਾ ਕਰ ਰਹੀਆਂ ਸਨ, ਤਾਂ ਉਕਤ ਨੇ ਪੁਲਿਸ ਟੀਮ ’ਤੇ ਗੋਲੀ ਬਾਰੀ ਕਰਨੀ ਸ਼ੁਰੂ ਕਰ ਦਿੱਤੀ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਦੀ ਗੱਡੀ ’ਤੇ ਤਿੰਨ ਗੋਲੀਆਂ ਲੱਗੀਆਂ ਅਤੇ ਪੁਲੀਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ । ਉਨ੍ਹਾਂ ਕਿਹਾ ਕਿ ਸੱਤੀ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਲਾਲੜੂ ਵਿਖੇ ਐਫਆਈਆਰ ਨੰਬਰ 171 ਅਧੀਨ ਧਾਰਾ 109, 132 ਅਤੇ 221 ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਪੰਜਾਬ ਤੇ ਹਰਿਆਣਾ ਵਿੱਚ ਕਈ ਲੁੱਟਾਂ/ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਾਣਹਾਨੀ ਮਾਮਲੇ ਵਿੱਚ ਯੂਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਵਾਰੰਟ ਜਾਰੀ

ਮਾਣਹਾਨੀ ਮਾਮਲੇ ਵਿੱਚ ਯੂਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਵਾਰੰਟ ਜਾਰੀ

by Navjot
3 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਯੂਟਿਊਬਰ ਧਰੁਵ ਰਾਠੀ ਵਿਰੁੱਧ ਇੱਕ ਨਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 