• Latest
  • Trending
Punjab Police ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

Punjab Police ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

3 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

4 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

4 hours ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

4 hours ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

4 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

5 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

5 hours ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

7 hours ago
Hindi News
English News
Thursday, October 8, 2026
No Result
View All Result
24 °c
Chandigarh
25 ° Fri
25 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

November 18, 2024
in ਖਬਰਾਂ, ਪੰਜਾਬ
Punjab Police ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

Punjab Police ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

– ਜਾਂਚ ਅਨੁਸਾਰ ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ

– ਮੁਲਜ਼ਮ ਦਾ ਚਾਲੂ ਖਾਤਾ ਖੋਲ੍ਹਣ ਵਿੱਚ ਮਦਦ ਕਰਨ ਵਾਲੇ ਬੈਂਕ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਸੰਮਨ : ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ

– ਜੇਕਰ ਕੋਈ ਲਾਅ ਇਨਫੋਰਸਮੈਂਟ ਏਜੰਸੀ ਦੇ ਨਾਂ ਤੇ ਕਾਲ ਕਰਕੇ ਧਮਕਾਉਣ ਦੀ ਕਰਦਾ ਹੈ ਕੋਸ਼ਿਸ਼ ਤਾਂ ਘਬਰਾਉਣ ਦੀ ਲੋੜ ਨਹੀਂ

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਨੂੰ ਸੁਰੱਖਿਅਤ ਅਤੇ ਸਾਈਬਰ ਅਪਰਾਧਾਂ ਤੋਂ ਮਹਿਫੂਜ਼ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਡਿਜੀਟਲ ਅਰੈਸਟ ਸਾਈਬਰ ਧੋਖਾਧੜੀ ਵਿੱਚ ਸ਼ਾਮਲ ਅਸਾਮ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

DGP (PUNJAB POLICE)

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਜ਼ਰੁਲ ਅਲੀ ਅਤੇ ਮਿਦੁਲ ਅਲੀ ਵਜੋਂ ਹੋਈ ਹੈ, ਦੋਵੇਂ ਆਸਾਮ ਦੇ ਕਾਮਰੂਪ ਦੇ ਰਹਿਣ ਵਾਲੇ ਹਨ।

ਡਿਜੀਟਲ ਅਰੈਸਟ, ਇੱਕ ਅਜਿਹੀ ਸਾਈਬਰ ਧੋਖਾਧੜੀ ਹੈ, ਜਿਸ ਵਿੱਚ ਧੋਖਾਧੜੀ ਕਰਨ ਵਾਲੇ, ਲਾਅ ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀਆਂ ਦੇ ਰੂਪ ਵਿੱਚ, ਪੀੜਤਾਂ ਨੂੰ ਇਹ ਵਿਸ਼ਵਾਸ ਦਿਵਾ ਦਿੰਦੇ ਕਿ ਉਨ੍ਹਾਂ ਨੇ ਕੋਈ ਗੰਭੀਰ ਅਪਰਾਧ ਕੀਤਾ ਹੈ ਅਤੇ ਪੀੜਤ ਨੂੰ ਉਹਨਾਂ (ਧੋਖੇਬਾਜਾਂ) ਦੀਆਂ ਮੰਗਾਂ ਪੂਰੀਆਂ ਹੋਣ ਤੱਕ ਔਨਲਾਈਨ ਰਹਿਣ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਜੋ ਡਰਾ-ਧਮਕਾ ਕੇ ਉਸ ਕੋਲੋਂ ਪੈਸੇ ਠੱਗੇ ਜਾ ਸਕਣ।

ਜਾਣਕਾਰੀ ਅਨੁਸਾਰ, ਇੱਕ 76 ਸਾਲਾ ਸੇਵਾਮੁਕਤ ਸਰਕਾਰੀ ਅਧਿਕਾਰੀ ਨੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁੰਬਈ ਸਾਈਬਰ ਕ੍ਰਾਈਮ ਦੇ ਅਧਿਅਕਾਰੀ ਹੋਣ ਦਾ ਦਾਅਵਾ ਕਰਨ ਵਾਲੇ ਕੁਝ ਵਿਅਕਤੀਆਂ ਨੇ ਉਸ ਨੂੰ ਵਟਸਐਪ ਕਾਲ ਰਾਹੀਂ ਡਿਜੀਟਲ ਅਰੈਸਟ ਦੇ ਤਹਿਤ 76 ਲੱਖ ਰੁਪਏ ਦੀ ਠੱਗੀ ਮਾਰੀ ਹੈ। ਕਾਲਰ ਨੇ ਪੀੜਤ ’ਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਇੱਕ ਅਪਰਾਧੀ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ ਅਤੇ ਇਹ ਵੀ ਦਾਅਵਾ ਕੀਤਾ ਕਿ ਮੁੰਬਈ ਹਾਈ ਕੋਰਟ ਵੱਲੋਂ ਉਸਦੇ ਨਾਮ ’ਤੇ ਸਬਪੋਨਾ ਜਾਰੀ ਕੀਤਾ ਗਿਆ ਹੈ। ਮੁੰਬਈ ਸਾਈਬਰ ਕ੍ਰਾਈਮ ਦੇ ਪੁਲਿਸ ਅਧਿਕਾਰੀ ਵਜੋਂ ਧੋਖਾਧੜੀ ਕਰਨ ਵਾਲੇ ਕਾਲਰ ਨੇ ਉਸਨੂੰ ਵੱਖ-ਵੱਖ ਬੈਂਕਾਂ ਦੇ ਖਾਤਾ ਨੰਬਰ ਦਿੱਤੇ ਅਤੇ ਉਸਨੂੰ ਦੋਸ਼ਾਂ ਤੋਂ ਮੁਕਤ ਕਰਨ ਲਈ ਉਕਤ ਬੈਂਕਾਂ ਵਿੱਚ ਪੈਸੇ ਜਮ੍ਹਾਂ ਕਰਨ ਲਈ ਮਜਬੂਰ ਕੀਤਾ। ਕਾਲਰ ਦੀਆਂ ਹਦਾਇਤਾਂ ਅਨੁਸਾਰ ਪੀੜਤ ਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ 76 ਲੱਖ ਰੁਪਏ ਜਮ੍ਹਾਂ ਕਰਵਾ ਦਿੱਤੇ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਿਕਾਇਤ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤੁਰੰਤ ਐਫਆਈਆਰ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਤਫ਼ਤੀਸ਼ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਈਬਰ ਧੋਖਾਧੜੀ ਵਿੱਚ ਅੰਤਰਰਾਜੀ ਸਬੰਧਾਂ ਦਾ ਖੁਲਾਸਾ ਹੋਇਆ ਹੈ ਕਿਉਂਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਬੈਂਕ ਖਾਤੇ ਨੇ ਸੱਤ ਰਾਜਾਂ ਵਿੱਚ ਫੈਲੇ ਘੱਟੋ-ਘੱਟ 11 ਹੋਰ ਸਾਈਬਰ ਧੋਖਾਧੜੀ ਦੇ ਮਾਮਲਿਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦਾ ਸੰਕੇਤ ਦਿੱਤਾ ਹੈ, ਜਿਸ ਵਿੱਚ ਕਰੀਬ 15 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਸਾਈਬਰ ਧੋਖਾਧੜੀ ਕਰਨ ਵਾਲਿਆਂ ਦੇ ਬੈਂਕ ਖਾਤਿਆਂ, ਵਟਸਐਪ ਖਾਤਿਆਂ ਅਤੇ ਮੋਬਾਈਲ ਨੰਬਰਾਂ ਬਾਰੇ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਇਹ ਗਿਰੋਹ ਆਸਾਮ ਦੇ ਦੂਰ-ਦੁਰਾਡੇ ਦੇ ਜ਼ਿਲਿ੍ਹਆਂ ਤੋਂ ਅਜਿਹੀਆਂ ਠੱਗੀਆਂ ਨੂੰ ਅੰਜਾਮ ਦਿੰਦਾ ਸੀ। ਵਟਸਐਪ ਅਤੇ ਸਕਾਈਪ ਵੱਲੋਂ ਦਿੱਤੇ ਗਏ ਆਈ.ਪੀ. ਲੌਗਸ ਦੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਫਰਜ਼ੀ-ਧਮਕੀ ਇਹ ਸਬੰਧੀ ਕਾਲਾਂ ਕੰਬੋਡੀਆ ਅਤੇ ਹਾਂਗਕਾਂਗ ਤੋਂ ਆਈਆਂ ਸਨ।
ਇਸ ਕਾਰਵਾਈ ਦੇ ਵੇਰਵਿਆਂ ਨੂੰ ਸਾਂਝਾ ਕਰਦਿਆਂ ਏ.ਡੀ.ਜੀ.ਪੀ. ,ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਦੀ ਇੱਕ ਟੀਮ ਇੰਸਪੈਕਟਰ ਜੁਝਾਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਹਫ਼ਤੇ ਅਸਾਮ ਗਈ ਸੀ ਅਤੇ ਅਸਾਮ ਦੇ ਕਾਮਰੂਪ ਜ਼ਿਲ੍ਹੇ ਤੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਉਹਨਾਂ ਨੇ ਕਿਹਾ ਕਿ ਦੋਸ਼ੀ ਨਜ਼ਰੁਲ ਅਲੀ ’ਚਾਲੂ ਬੈਂਕ ਖਾਤੇ’ ਦਾ ਮਾਲਕ ਸੀ, ਜੋ ਕਿ ਲੇਅਰ ਵਨ ’ਤੇ ਪੈਸਿਆਂ ਦੀ ਹੇਰਾਫੇਰੀ ਕਰਦਾ ਸੀ ਅਤੇ ਮਿਦੁਲ ਅਲੀ ਨੇ ਉਸ ਦੇ ਦਸਤਾਵੇਜ਼ ਮੁਹੱਈਆ ਕਰਵਾ ਕੇ ਬੈਂਕ ਖਾਤਾ ਖੋਲ੍ਹਣ ਵਿਚ ਉਸ ਦੀ ਮਦਦ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਟਰਾਂਜ਼ਿਟ ਰਿਮਾਂਡ ’ਤੇ ਮੋਹਾਲੀ ਲਿਆਂਦਾ ਗਿਆ ਹੈ, ਜਦਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਏਡੀਜੀਪੀ ਨੇ ਕਿਹਾ ਕਿ ਮੁਲਜ਼ਮ ਦਾ ਚਾਲੂ ਖਾਤਾ ਖੋਲ੍ਹਣ ਵਿੱਚ ਮਦਦ ਕਰਨ ਵਾਲੇ ਬੈਂਕ ਮੁਲਾਜ਼ਮਾਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ। ਉਹਨਾਂ ਅੱਗੇ ਦੱਸਿਆ ਕਿ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (94 ਸੀ) ਪੋਰਟਲ ’ਤੇ ਇਹਨਾਂ ਵੇਰਵਿਆਂ ਨੂੰ ਦੂਜੇ ਰਾਜਾਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਥਾਣਾ ਸਟੇਟ ਸਾਈਬਰ ਕ੍ਰਾਈਮ ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 25 ਮਿਤੀ 24.09.2024 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 308(2), 318(4), 319(2) ਅਤੇ 61(2) ਅਤੇ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ ਦੀ ਧਾਰਾ 66(ਸੀ) ਅਤੇ 66(ਡੀ) ਤਹਿਤ ਕੇਸ ਪਹਿਲਾਂ ਹੀ ਦਰਜ ਹੈ।

ਡੱਬੀ:

ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਸਾਈਬਰ ਧੋਖੇਬਾਜ਼ਾਂ ਦੇ ਤਰੀਕਿਆਂ ਤੋਂ ਸਾਵਧਾਨ ਰਹੋ

* ਜੇਕਰ ਕਿਸੇ ਵਿਅਕਤੀ ਨੂੰ ਲਾਅ ਇੰਫੋਰਸਮੈਂਟ ਏਜੰਸੀ ਤੋਂ ਹੋਣ ਦਾ ਦਾਅਵਾ ਕਰਕੇ ਉਸ ਨੂੰ ਅਪਰਾਧ ਵਿੱਚ ਸ਼ਾਮਲ ਹੋਣ ਸਬੰਧੀ ਕੋਈ ਕਾਲ ਆਉਂਦੀ ਹੈ ਤਾਂ ਘਬਰਾਓ ਦੀ ਲੋੜ ਨਹੀਂ।
੍ਹ⁠ ਮੋਬਾਈਲ ਨੰਬਰ ਨੂੰ ਬਲਾਕ ਕਰਨ ਲਈ sancharsaathi.gov.in ’ਤੇ ਰਿਪੋਰਟ ਕਰੋ ਅਤੇ ਸਥਾਨਕ ਸਾਈਬਰ ਕ੍ਰਾਈਮ ਥਾਣਾ ਵਿੱਚ ਰਿਪੋਰਟ ਕਰੋ।

* ਕਾਲ ਕਰਨ ਵਾਲੇ ਕਿਸੇ ਵਿਅਕਤੀ ਨਾਲ ਕਦੇ ਵੀ ਬੈਂਕ ਸਬੰਧੀ ਵੇਰਵੇ ਜਾਂ ਆਧਾਰ ਕਾਰਡ ਨੰਬਰ ਸਾਂਝਾ ਨਾ ਕਰੋ।
* ਕਾਲ ਕਰਨ ਵਾਲੇ ਅਣਜਾਣ ਵਿਅਕਤੀਆਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਨਾ ਦਿਓ।

੍ਹ⁠ ਫਰਾਡ ਕਾਲਾਂ ਦੀ ਰਿਪੋਰਟ ਕਰਨ ਅਤੇ ਨੰਬਰ ਨੂੰ ਬਲਾਕ ਕਰਨ ਲਈ ‘ਚਕਸ਼ੂ’ ਪੋਰਟਲ ਦੇ sancharsaathi.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 8, 2026
0

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਫਾਸਟ-ਟ੍ਰੈਕ ਪੰਜਾਬ ਪੋਰਟਲ...

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

by Navjot
3 weeks ago
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ ਇਸਲਾਮਾਬਾਦ, 18 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 