• Latest
  • Trending
ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, Punjab Police ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, Punjab Police ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

2 years ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

7 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

8 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

9 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

10 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

10 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

10 hours ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

10 hours ago
Hindi News
English News
Monday, June 22, 2026
No Result
View All Result
30 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, Punjab Police ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

September 9, 2024
in ਖਬਰਾਂ, ਪੰਜਾਬ
ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, Punjab Police ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, Punjab Police ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

– ਪੰਜਾਬ ਪੁਲਿਸ ਨੇ 10 ਸਰਹੱਦੀ ਜ਼ਿਲਿ੍ਹਆਂ ਦੀਆਂ 92 ਆਉਣ/ਜਾਣ ਵਾਲੀਆਂ ਥਾਵਾਂ ਕੀਤੀਆਂ ਸੀਲ , ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ 4245 ਵਾਹਨਾਂ ਦੀ ਚੈਕਿੰਗ ਕੀਤੀ

– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 27 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ 26 ਐਫਆਈਆਰ ਦਰਜ ਕੀਤੀਆਂ; 401 ਸ਼ੱਕੀ ਵਿਅਕਤੀਆਂ ਨੂੰ ਪੁੱਛ-ਗਿੱਛ ਲਈ ਹਿਰਾਸਤ ਵਿੱਚ ਲਿਆ

– 8 ਘੰਟੇ ਲੰਬੇ ਆਪ੍ਰੇਸ਼ਨ ਦੌਰਾਨ 293 ਵਾਹਨਾਂ ਦੇ ਕੀਤੇ ਚਲਾਨ ਅਤੇ 16 ਵਾਹਨ ਜ਼ਬਤ

– ਸਮਾਜ ਵਿਰੋਧੀ ਤੱਤਾਂ ’ਚ ਪੁਲਿਸ ਦਾ ਖ਼ੌਫ਼ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ ਕਾਰਵਾਈ ਦਾ ਉਦੇਸ਼ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-8’ ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਕੇ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਕੇਲ ਕੱਸਣ ਤੋਂ ਇਲਾਵਾ ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ’ਤੇ ਬਾਜ਼ ਅੱਖ ਰੱਖਣਾਂ ਵੀ ਸੀ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਸਮਕਾਲੀ ਤਰੀਕੇ ਨਾਲ ਚਲਾਇਆ ਗਿਆ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਸੀਨੀਅਰ ਪੁਲਿਸ ਸੁਪਰਡੰਟਾਂ (ਐਸਐਸਪੀਜ਼) ਨੂੰ ‘ਆਪ੍ਰੇਸ਼ਨ ਸੀਲ-8’ ਦੇ ਹਿੱਸੇ ਵਜੋਂ ਪ੍ਰਭਾਵਸ਼ਾਲੀ ਨਕਾਬੰਦੀ ਨੂੰ ਯਕੀਨੀ ਬਣਾਉਣ ਲਈ ਸਰਹੱਦੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਸਬੰਧਤ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕਾ ਆਪ੍ਰੇਸ਼ਨ ਚਲਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।

ਉਨ੍ਹਾਂ ਦੱਸਿਆ ਕਿ 10 ਜ਼ਿਲਿ੍ਹਆਂ ਦੇ ਲਗਭਗ 92 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ, ਵਿਖੇ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਿੱਚ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਸਥਾਪਤ ਕੀਤੇ ਗਏ । 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਅਪਰੇਸ਼ਨ ਦੌਰਾਨ ਆਉਣ ਜਾਣ ਵਾਲੇ ਸਾਰੇ ਵਿਅਕਤੀਆਂ ਨਾਲ, ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ, ਨਿਮਰਤਾ ਨਾਲ ਪੇਸ਼ ਆਉਣ ਸਖ਼ਤ ਹਦਾਇਤ ਕੀਤੀ ਗਈ ਸੀ।

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਆਉਣ/ ਜਾਣ ਵਾਲੇ 4245 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 293 ਦੇ ਚਲਾਨ ਕੀਤੇ ਗਏ ਅਤੇ 16 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 27 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 26 ਐਫਆਈਆਰਜ਼ ਵੀ ਦਰਜ ਕੀਤੀਆਂ ਹਨ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ 401 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

ਇਸ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 1.1 ਕਿਲੋ ਅਫੀਮ, 29 ਕਿਲੋ ਭੁੱਕੀ, 42 ਕਿਲੋ ਨਸ਼ੀਲਾ ਪਾਊਡਰ, 1070 ਨਸ਼ੀਲੇ ਕੈਪਸੂਲ/ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਜਾਇਜ਼ ਅਤੇ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

ਦੱਸਣਯੋਗ ਹੈ ਕਿ ਅਜਿਹੇ ਆਪਰੇਸ਼ਨ ਖੇਤਰੀ ਪੱਧਰ ‘ਤੇ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ।

Tags: BREAKING NEWSBreaking news in PunjabiKeywords from NewsLatest Punjab newsLatest Punjab news in PunjabiPUNJABpunjab newsPunjab news in englishPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
June 21, 2026
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 21, 2026
0

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Most Popular

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

by Jaspreet Kaur
2 weeks ago
0

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ 'ਚ NRI ਵਿਅਕਤੀ ਦਾ ਕਤਲ - 'ਆਪਣਿਆਂ' ਨੇ ਹੀ ਦਿੱਤਾ ਘਟਨਾ ਨੂੰ ਅੰਜ਼ਾਮ ਅੰਮ੍ਰਿਤਸਰ, 6 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 