Punjab ਪੁਲਿਸ ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਤੌਰ DSP ਪਦਉਨਤ
ਅੰਮ੍ਰਿਤਸਰ-ਜਲੰਧਰ ਸਮੇਤ ਕਈ ਜ਼ਿਲ੍ਹਿਆਂ ਦੇ ਅਧਿਕਾਰੀ ਸ਼ਾਮਲ, ਪੜ੍ਹੋ ਸੂਚੀ

ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। ਇਹ ਹੁਕਮ 23 ਮਈ 2025 ਨੂੰ ਹੋਈ ਡੀਪੀਸੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਜਾਰੀ ਕੀਤੇ ਗਏ ਸਨ।























