• Latest
  • Trending
ਡੇਰਾ ਬੱਸੀ ਗੋਲੀਬਾਰੀ ਘਟਨਾ: Punjab Police ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਡੇਰਾ ਬੱਸੀ ਗੋਲੀਬਾਰੀ ਘਟਨਾ: Punjab Police ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

17 minutes ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

27 minutes ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

55 minutes ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

1 hour ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

2 hours ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

2 hours ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

2 hours ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

3 hours ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

4 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

5 hours ago
Hindi News
English News
Saturday, June 27, 2026
No Result
View All Result
41 °c
Chandigarh
38 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਰਾ ਬੱਸੀ ਗੋਲੀਬਾਰੀ ਘਟਨਾ: Punjab Police ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਗ੍ਰਿਫ਼ਤਾਰ ਦੋਸ਼ੀ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ

January 25, 2025
in ਖਬਰਾਂ, ਪੰਜਾਬ
ਡੇਰਾ ਬੱਸੀ ਗੋਲੀਬਾਰੀ ਘਟਨਾ: Punjab Police ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਡੇਰਾ ਬੱਸੀ ਗੋਲੀਬਾਰੀ ਘਟਨਾ: Punjab Police ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

— ਗ੍ਰਿਫ਼ਤਾਰ ਦੋਸ਼ੀ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ

ਡੇਰਾ ਬੱਸੀ ਗੋਲੀਬਾਰੀ ਘਟਨਾ: Punjab Police ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਇੱਕ ਹੋਰ ਮੈਂਬਰ ਮਨਜੀਤ ਉਰਫ਼ ਗੁਰੀ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਡੇਰਾਬੱਸੀ ਵਿੱਚ ਆਈਲੈਟਸ/ਇਮੀਗ੍ਰੇਸ਼ਨ ਸੈਂਟਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਸਟਰਮਾਈਂਡ ਸਨ। ਮਿਲੀ ਜਾਣਕਾਰੀ ਅਨੁਸਾਰ 19 ਸਤੰਬਰ, 2024 ਨੂੰ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਡੇਰਾਬੱਸੀ ਵਿੱਚ ਆਈਲੈਟਸ /ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਮਾਲਕ ਤੋਂ ਫਿਰੌਤੀ ਮੰਗਣ ਦੇ ਸਬੰਧ ਵਿੱਚ ਗੋਲੀਆਂ ਚਲਾਈਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਹੋਰ ਸਾਰੇ ਮੁਲਜ਼ਮਾਂ ਜਿਨ੍ਹਾਂ ਵਿੱਚ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਮਹਿਫੂਜ ਉਰਫ਼ ਵਿਸ਼ਾਲ ਖਾਨ ਫਰਾਰ ਸੀ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਦੋਸ਼ੀ ਵਿਸ਼ਾਲ ਖਾਨ ਦੀਆਂ ਸੰਭਾਵਿਤ ਲੁਕਣਗਾਹਾਂ ਅਤੇ ਟਿਕਾਣਿਆਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ।

ਏਡੀਜੀਪੀ ਨੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ ਨਾਲ ਤਾਲਮੇਲ ਕਰਕੇ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟੀਮਾਂ ਨੇ ਸੰਭਾਵਿਤ ਲੁਕਣਗਾਹਾਂ/ਟਿਕਾਵਾਂ ‘ਤੇ ਲਗਾਤਾਰ ਨਜ਼ਰ ਬਣਾਏ ਰੱਖੀ ਅਤੇ ਦੋਸ਼ੀ ਨੂੰ ਬਰਵਾਲਾ ਨੇੜੇ ਪੰਜਾਬ-ਹਰਿਆਣਾ ਸਰਹੱਦ ਤੋਂ ਪਿਸਤੌਲ ਸਮੇਤ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।

ਏਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ 2023 ਤੋਂ ਉਹ ਵਿਦੇਸ਼ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਹੈ। ਗ੍ਰਿਫ਼ਤਾਰ ਮੁਲਜ਼ਮ ਨੇ ਹਰਿਆਣਾ ਦੇ ਨਾਮੀ ਗੈਂਗਸਟਰ ਜੋਗਿੰਦਰ ਉਰਫ਼ ਜੋਗਾ ਤੋਂ ਹਥਿਆਰਾਂ ਦੀ ਖੇਪ ਵੀ ਹਾਸਲ ਕੀਤੀ ਸੀ। ਦੱਸਣਯੋਗ ਹੈ ਕਿ ਜੋਗਾ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਏਆਈਜੀ ਨੇ ਕਿਹਾ ਕਿ ਮਨਜੀਤ ਗੁਰੀ ਪਹਿਲਾਂ ਨਵੰਬਰ 2023 ਵਿੱਚ ਪੁਲਿਸ ਕਾਰਵਾਈ ‘ਚ ਉਸ ਵੇਲੇ ਜ਼ਖਮੀ ਹੋ ਗਿਆ ਸੀ, ਜਦੋਂ ਉਸਨੂੰ ਗੋਲਡੀ ਬਰਾੜ ਨੇ ਜ਼ੀਰਕਪੁਰ ਵਿੱਚ ਕੁਝ ਕਾਰੋਬਾਰੀਆਂ ਦੇ ਕਤਲ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਸਨ।

ਐਸਐਸਪੀ ਦੀਪਕ ਪਾਰੀਕ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਸਏਐਸ ਨਗਰ ਦੇ ਡੇਰਾਬੱਸੀ ਪੁਲਿਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 111, 109, 308(5), 32(ਬੀ), 333, ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 292 ਮਿਤੀ 19.09.2024 ਪਹਿਲਾਂ ਹੀ ਦਰਜ ਹੈ।

White

White

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

by Ranjit Singh
June 27, 2026
0

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਇੱਕ ਅਮਰੀਕੀ ਜੱਜ...

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

by Ranjit Singh
June 27, 2026
0

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

by Ranjit Singh
June 27, 2026
0

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ 'VB - G RAM G' ਯੋਜਨਾ ਦਾ ਨੌਟੀਫਿਕੇਸ਼ਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

by Ankit
3 weeks ago
0

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 