• Latest
  • Trending
Punjab Police ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

Punjab Police ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

1 year ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

52 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

2 hours ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

2 hours ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

2 hours ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

3 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

3 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

5 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

5 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

6 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਇਹ ਗੈਂਗ ਰਾਜਸਥਾਨ ਵਿੱਚ ਹੋਟਲ ‘ਤੇ ਗੋਲੀਬਾਰੀ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਵਾਰਦਾਤ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ

January 27, 2025
in ਖਬਰਾਂ, ਪੰਜਾਬ
Punjab Police ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

Punjab Police ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

– ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਸ਼ੂਟਰ ਵੀ ਗ੍ਰਿਫ਼ਤਾਰ

– ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਇਹ ਗੈਂਗ ਰਾਜਸਥਾਨ ਵਿੱਚ ਹੋਟਲ ‘ਤੇ ਗੋਲੀਬਾਰੀ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਵਾਰਦਾਤ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ

– ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਿਛਲੇ ਤਿੰਨ ਸਾਲਾਂ ਤੋਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ: ਡੀਜੀਪੀ ਪੰਜਾਬ

ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ (ਵਿਸ਼ਵ ਵਾਰਤਾ):- ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹਨਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵੀ ਸ਼ਾਮਲ ਹਨ ਜੋ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸੁਖਮੀਤ ਸਿੰਘ ਉਰਫ਼ ਡਿਪਟੀ ਦੇ ਕਤਲ ਵਿੱਚ ਸ਼ਾਮਲ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਮੈਂਬਰਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪਲ ਵਾਸੀ ਗੁਰੂ ਹਰਿ ਸਹਾਏ ਫਿਰੋਜ਼ਪੁਰ, ਗੁਰਭਿੰਦਰ ਸਿੰਘ ਵਾਸੀ ਚਾਟੀਵਿੰਡ ਲਹਿਲ, ਅੰਮ੍ਰਿਤਸਰ, ਸੰਦੀਪ ਸਿੰਘ ਵਾਸੀ ਪਿੰਡ ਰਾਜਧਾਨ, ਅੰਮ੍ਰਿਤਸਰ ਅਤੇ ਮਨਿੰਦਰਜੀਤ ਸਿੰਘ ਉਰਫ ਸ਼ਿੰਦਾ ਵਾਸੀ ਪਿੰਡ ਬੱਦੋਵਾਲ ਝਾਂਡੇ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .30 ਬੋਰ ਦੇ 6 ਵਿਦੇਸ਼ੀ ਪਿਸਤੌਲਾਂ ਸਮੇਤ 40 ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਗੈਂਗ ਸਤੰਬਰ 2024 ਵਿੱਚ ਰਾਜਸਥਾਨ ਦੇ ਹਾਈਵੇਅ ਕਿੰਗ ਹੋਟਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰਨ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਿੱਚ ਵੀ ਸ਼ਾਮਲ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਹ ਪਿਛਲੇ ਤਿੰਨ ਸਾਲ ਤੋਂ ਗ੍ਰਿਫ਼ਤਾਰੀਆਂ ਤੋਂ ਬਚ ਰਹੇ ਸਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਕੌਸ਼ਲ ਚੌਧਰੀ ਗੈਂਗ ਦੇ ਸੰਗਠਿਤ ਅਪਰਾਧਿਕ ਨੈੱਟਵਰਕ ਜੋ ਕਿ ਹਰਿਆਣਾ, ਰਾਜਸਥਾਨ, ਪੰਜਾਬ ਆਦਿ ਵਿੱਚ ਸਰਗਰਮ ਹੈ, ਦੇ ਪੇਸ਼ੇਵਰ ਸ਼ੂਟਰ ਹਨ ਅਤੇ ਉਹ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਐਤਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਕੌਸ਼ਲ ਚੌਧਰੀ ਗੈਂਗ ਦੇ ਮੈਂਬਰ ਜਿਨ੍ਹਾਂ ਵਿੱਚ ਅਮਰਜੀਤ ਸਿੰਘ ਉਰਫ਼ ਅਮਰ, ਜਗਜੀਤ ਸਿੰਘ ਉਰਫ਼ ਗਾਂਧੀ, ਬਲਵਿੰਦਰ ਸਿੰਘ ਉਰਫ਼ ਡੋਨੀ, ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਅਤੇ ਹੋਰ ਸ਼ਾਮਲ ਹਨ, ਵਿਦੇਸ਼ਾਂ ਵਿੱਚੋਂ ਆਪਣੇ ਸਥਾਨਕ ਸੰਚਾਲਕਾਂ ਦੀ ਸਹਾਇਤਾ ਨਾਲ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਹਨ।
ਜਾਣਕਾਰੀ ਮੁਤਾਬਿਕ ਇਸ ਗਿਰੋਹ ਦੇ ਸਥਾਨਕ ਮੈਂਬਰ ਕਥਿਤ ਤੌਰ ‘ਤੇ ਜੰਡਿਆਲਾ ਅੰਮ੍ਰਿਤਸਰ ਵਿਖੇ ਹਵੇਲੀ ਰੈਸਟੋਰੈਂਟ ਦੇ ਨੇੜੇ ਘੁੰਮ ਰਹੇ ਹਨ ਅਤੇ ਮਾਰੂ ਹਥਿਆਰਾਂ ਨਾਲ ਲੈਸ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਨਾਕਾ ਲਗਾ ਕੇ ਇਸ ਗੈਂਗ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਛੇ ਪਿਸਤੌਲਾਂ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ।
ਉਹਨਾਂ ਕਿਹਾ ਕਿ ਇਸ ਅਪਰਾਧਿਕ ਨੈਟਵਰਕ ਜੋ ਕਿ ਕਈ ਸੂਬਿਆਂ ਵਿੱਚ ਫੈਲਿਆ ਹੋਇਆ ਹੈ ਅਤੇ ਜਬਰਨ ਵਸੂਲੀ, ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਸਮੇਤ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੈ, ਦੇ ਸਾਰੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 05 ਮਿਤੀ 26.01.2025 ਨੂੰ ਅਸਲਾ ਐਕਟ ਦੀ ਧਾਰਾ 25, 25(1), 25(1) (ਡੀ) ਅਤੇ 25(8) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 111 ਅਤੇ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਡੱਬੀ: ਗ੍ਰਿਫ਼ਤਾਰ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ:
– ਪੁਨੀਤ ਲਖਨਪਾਲ: ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲ ਸਮੇਤ ਕਈ ਕੇਸਾਂ ਵਿੱਚ ਸ਼ਾਮਲ ਕੌਸ਼ਲ ਚੌਧਰੀ ਗੈਂਗ ਦਾ ਬਦਨਾਮ ਮੈਂਬਰ ਹੈ ਅਤੇ ਉਸ ਖ਼ਿਲਾਫ਼ 20 ਤੋਂ ਵੱਧ ਕੇਸ ਦਰਜ ਹਨ।
– ਨਰਿੰਦਰ ਕੁਮਾਰ ਉਰਫ਼ ਲਾਲੀ: ਕੌਸ਼ਲ ਚੌਧਰੀ ਗੈਂਗ ਦਾ ਮੁੱਖ ਸ਼ੂਟਰ ਹੈ ਜੋ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਸਮੇਤ ਕਈ ਕਤਲ ਕੇਸਾਂ ਵਿੱਚ ਲੋੜੀਂਦਾ ਹੈ, ਅਤੇ ਉਸਦੇ ਵਿਰੁੱਧ ਸੱਤ ਹੋਰ ਅਪਰਾਧਿਕ ਕੇਸ ਦਰਜ ਹਨ।
– ਹਰਪ੍ਰੀਤ ਸਿੰਘ ਉਰਫ ਹੈਪਲ: ਬਲਵਿੰਦਰ ਉਰਫ ਡੋਨੀ ਅਤੇ ਪ੍ਰਭ ਦਾਸੂਵਾਲ ਗੈਂਗ ਦਾ ਮੈਂਬਰ ਹੈ ਜੋ 2019 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮੌਜੂਦਾ ਸਮੇਂ ਇਸ ਵਿਰੁੱਧ ਗੈਰ-ਕਾਨੂੰਨੀ ਹਥਿਆਰਾਂ ਅਤੇ ਹਿੰਸਾ ਨਾਲ ਜੁੜੇ ਕਈ ਮਾਮਲੇ ਸੁਣਵਾਈ ਅਧੀਨ ਹਨ।
– ਮਨਿੰਦਰਜੀਤ ਸਿੰਘ ਉਰਫ ਸ਼ਿੰਦਾ: ਵੱਖ-ਵੱਖ ਗੈਂਗਾਂ ਵਿੱਚ ਸ਼ਾਮਲ ਬਦਨਾਮ ਅਪਰਾਧੀ ਹੈ ਜੋ ਹਥਿਆਰਾਂ ਨਾਲ ਸਬੰਧਤ ਬਹੁਤ ਸਾਰੇ ਅਪਰਾਧਾਂ ਅਤੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹੈ ਅਤੇ ਉਸ ਵਿਰੁੱਧ ਕਈ ਕੇਸ ਅਜੇ ਵੀ ਸੁਣਵਾਈ ਅਧੀਨ ਹਨ।  
– ਸੰਦੀਪ ਸਿੰਘ: ਕੌਸ਼ਲ ਚੌਧਰੀ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ਨਾਲ ਜੁੜਿਆ ਹੋਇਆ ਹੈ, ਇਸ ਦੀ ਸ਼ਮੂਲੀਅਤ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
– ਗੁਰਭਿੰਦਰ ਸਿੰਘ: ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਅਤੇ ਹਥਿਆਰ ਰੱਖਣ ਦੇ ਮਾਮਲਿਆਂ ਵਿੱਚ ਸ਼ਾਮਲ ਹੈ ਅਤੇ ਉਸ ਵਿਰੁੱਧ ਮੌਜੂਦਾ ਸਮੇਂ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਦੀ ਉਲੰਘਣਾ ਸਮੇਤ ਕਈ ਅਪਰਾਧਿਕ ਮਾਮਲੇ ਸੁਣਵਾਈ ਅਧੀਨ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

by Jaspreet Kaur
June 27, 2026
0

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ! - ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ...

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

by Ranjit Singh
June 27, 2026
0

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Most Popular

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

by Navjot
4 weeks ago
0

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਸੂਬੇ ਵਿੱਚ ਅੱਜ ਯਾਨਿ 1 ਜੂਨ ਤੋਂ ਝੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 