• Latest
  • Trending
Punjab Police ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

Punjab Police ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

2 years ago
ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

3 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

47 minutes ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

54 minutes ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

1 hour ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

1 hour ago
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

2 hours ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

2 hours ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

3 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

3 hours ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

5 hours ago
Hindi News
English News
Thursday, June 25, 2026
No Result
View All Result
36 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਅਤੇ ਝਾਰਖੰਡ ਤੋਂ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

December 15, 2024
in ਖਬਰਾਂ, ਚੰਡੀਗੜ੍ਹ, ਪੰਜਾਬ
Punjab Police ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

Punjab Police ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

– ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਅਤੇ ਝਾਰਖੰਡ ਤੋਂ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

– ਗ੍ਰਿਫ਼ਤਾਰ ਦੋਸ਼ੀ ਸਤਨਾਮ ਸਿੰਘ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਜ਼ਮਾਨਤ ‘ਤੇ ਰਿਹਾਅ ਹੋਇਆ ਸੀ: ਏਆਈਜੀ ਸੀਆਈ ਅੰਮ੍ਰਿਤਸਰ ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ (ਵਿਸ਼ਵ ਵਾਰਤਾ):- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .32 ਬੋਰ ਦੇ 10 ਦੇਸੀ ਪਿਸਤੌਲਾਂ ਸਮੇਤ 20 ਮੈਗਜ਼ੀਨਾਂ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਪ੍ਰਿੰਸ ਵਾਸੀ ਬੁੱਟਰ ਕਲਾਂ, ਬਟਾਲਾ ਅਤੇ ਮਨਜੀਤ ਸਿੰਘ ਵਾਸੀ ਭਾਗੀ ਨੰਗਲ, ਬਟਾਲਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਹਿਲਾਂ ਮੁਲਜ਼ਮ ਸਤਨਾਮ ਉਰਫ਼ ਪ੍ਰਿੰਸ ਅਮਰੀਕਾ ਅਧਾਰਿਤ ਸੰਨੀ ਮਸੀਹ ਉਰਫ਼ ਗੁੱਲੀ, ਜੋ ਹੈਰੋਇਨ ਦੀ ਤਸਕਰੀ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ, ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਸਤਨਾਮ ਨੇ ਆਪਣੀ ਸਹੂਲਤ ਲਈ ਆਪਣੇ ਰਿਸ਼ਤੇਦਾਰ ਮਨਜੀਤ ਨੂੰ ਵੀ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਕਰ ਲਿਆ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰਿਆਂ ‘ਤੇ ਪੰਜਾਬ ਦੇ ਗੈਂਗਸਟਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਅਤੇ ਝਾਰਖੰਡ ਤੋਂ ਗੈਰ-ਕਾਨੂੰਨੀ ਹਥਿਆਰ ਮੰਗਵਾ ਰਹੇ ਸਨ।
ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਨੀ ਮਸੀਹ ਉਰਫ ਗੁੱਲੀ ਜੋ ਗੁਰਦਾਸਪੁਰ ਦੇ ਧਿਆਨਪੁਰ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਯੂ.ਐਸ.ਏ. ਵਿੱਚ ਰਹਿ ਰਿਹਾ ਹੈ, ਸੂਬੇ ਵਿੱਚ ਆਪਣੇ ਸਾਥੀਆਂ ਦੀ ਮਦਦ ਨਾਲ ਹਥਿਆਰਾਂ ਦੀ ਤਸਕਰੀ ਲਈ ਅੰਤਰ-ਰਾਜੀ ਮਾਡਿਊਲ ਚਲਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਅੰਮ੍ਰਿਤਸਰ ਦੀਆਂ ਟੀਮਾਂ ਨੇ ਇਸ ਮਾਡਿਊਲ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਸਤਨਾਮ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਸੰਨੀ ਮਸੀਹ ਉਸ ਨੂੰ ਪ੍ਰਤੀ ਡਲਿਵਰੀ ਦੇ ਹਿਸਾਬ ਨਾਲ ਕੋਰੀਅਰ ਦਾ ਖਰਚਾ ਦਿੰਦਾ ਸੀ। ਮੁਲਜ਼ਮ ਨੇ ਇਹ ਵੀ ਖੁਲਾਸਾ ਕੀਤਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਉਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਚਾਰ ਹਥਿਆਰਾਂ ਦੀ ਤਸਕਰੀ ਕੀਤੀ ਸੀ ਜਿਸ ਲਈ ਉਸ ਨੂੰ 10,000 ਰੁਪਏ ਦਿੱਤੇ ਗਏ ਸਨ ਅਤੇ ਮੌਜੂਦਾ ਡਿਲੀਵਰੀ ਲਈ ਸੰਨੀ ਨੇ ਉਸ ਨੂੰ 20,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ।
ਏਆਈਜੀ ਨੇ ਦੱਸਿਆ ਕਿ ਮੁਲਜ਼ਮ ਸਤਨਾਮ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਘੱਟੋ-ਘੱਟ ਤਿੰਨ ਕੇਸ ਦਰਜ ਹਨ। ਉਸ ਨੂੰ 30 ਜੁਲਾਈ 2024 ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ।
ਇਸ ਸਬੰਧੀ ਐਫਆਈਆਰ ਨੰਬਰ 70 ਮਿਤੀ 15.12.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 25 (6) ਅਤੇ 25 (7) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 111 ਅਤੇ 61 (2) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

by Jaspreet Kaur
June 25, 2026
0

ਚੰਡੀਗੜ੍ਹ 'ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) :...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

by Jaspreet Kaur
June 25, 2026
0

ICC Women's T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ? - ਟੀਮ ਇੰਡੀਆ ਨੇ ਪਲੇਇੰਗ XI 'ਚ...

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

by Jaspreet Kaur
June 25, 2026
0

ਚੰਡੀਗੜ੍ਹ 'ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) :...

Most Popular

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

by Ankit
2 weeks ago
0

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 